Close
Menu

ਰਾਜਨਾਥ ਵੱਲੋਂ ਜੰਮੂ ਕਸ਼ਮੀਰ ਦੇ ਸੁਰੱਖਿਆ ਹਾਲਾਤ ਦਾ ਜਾਇਜ਼ਾ

-- 20 February,2019

ਨਵੀਂ ਦਿੱਲੀ:, 20 ਫਰਵਰੀ
ੰਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਮੰਗਲਵਾਰ ਨੂੰ ਬੈਠਕ ਕਰਕੇ ਮੁਲਕ ਖਾਸ ਕਰਕੇ ਜੰਮੂ ਕਸ਼ਮੀਰ ਦੇ ਸੁਰੱਖਿਆ ਹਾਲਾਤ ਦਾ ਜਾਇਜ਼ਾ ਲਿਆ। ਅਧਿਕਾਰੀਆਂ ਨੇ ਕਿਹਾ ਕਿ ਬੈਠਕ ਦੌਰਾਨ ਗ੍ਰਹਿ ਮੰਤਰੀ ਨੂੰ ਭਾਰਤ-ਪਾਕਿਸਤਾਨ ਸਰਹੱਦ ਨਾਲ ਲਗਦੇ ਇਲਾਕਿਆਂ ਸਮੇਤ ਜੰਮੂ ਕਸ਼ਮੀਰ ਦੇ ਸੁਰੱਖਿਆ ਹਾਲਾਤ ਬਾਰੇ ਜਾਣਕਾਰੀ ਦਿੱਤੀ ਗਈ। ਬੈਠਕ ’ਚ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, ਕੇਂਦਰੀ ਗ੍ਰਹਿ ਸਕੱਤਰ ਰਾਜੀਵ ਗਾਬਾ, ਖ਼ੁਫ਼ੀਆ ਬਿਊਰੋ ਦੇ ਡਾਇਰੈਕਟਰ ਰਾਜੀਵ ਜੈਨ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ। ਬੈਠਕ ਦੌਰਾਨ ਜੰਮੂ ਕਸ਼ਮੀਰ ’ਚ ਦਹਿਸ਼ਤਗਰਦਾਂ ਨੂੰ ਲੱਭਣ ਅਤੇ ਘੁਸਪੈਠ ਰੋਕਣ ਲਈ ਉਠਾਏ ਗਏ ਕਦਮਾਂ ’ਤੇ ਵੀ ਵਿਚਾਰਾਂ ਕੀਤੀਆਂ ਗਈਆਂ। ਉਨ੍ਹਾਂ ਮੁਲਕ ਦੇ ਵੱਖ ਵੱਖ ਹਿੱਸਿਆਂ ’ਚ ਰਹਿ ਰਹੇ ਕਸ਼ਮੀਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। 

Facebook Comment
Project by : XtremeStudioz