Close
Menu

ਰਾਜਪਾਲ ਬਦਨੌਰ ਵੱਲੋਂ ਅੰਮ੍ਰਿਤਸਰ ਵਿੱਚ ਹੋਏ ਘਿਨੌਣੇ ਹਮਲੇ ਦੀ ਨਿਖੇਧੀ

-- 19 November,2018

ਚੰਡੀਗੜ• ਵਿੱਚ ਹਾਈ ਅਲਰਟ
ਚੰਡੀਗੜ•, 19 ਨਵੰਬਰ:
ਪੰਜਾਬ ਦੇ ਰਾਜਪਾਲ ਅਤੇ ਯੂਟੀ ,ਚੰਡੀਗੜ• ਦੇ ਪ੍ਰਸ਼ਾਸਕ ਸ੍ਰੀ ਵੀ.ਪੀ ਸਿੰਘ ਬਦਨੌਰ ਵੱਲੋਂ ਅੰਮ੍ਰਿਤਸਰ ਦੇ ਇੱਕ ਨਿਰੰਕਾਰੀ ਭਵਨ ਵਿੱਚ ਧਾਰਮਿਕ ਸਮਾਗਮ ਦੌਰਾਨ ਕੀਤੇ ਗਏ ਗਰਨੇਡ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ। ਉਨ•ਾਂ ਨੇ ਇਸ ਹਮਲੇ ਨੂੰ ਇੱਕ ਘਿਨੌਣੀ ਤੇ ਕਾਇਰਤਾ ਵਾਲੀ ਕਾਰਵਾਈ ਕਰਾਰ ਦਿੱਤਾ ਹੈ।
ਇਸ ਮੌਕੇ ਦਾ ਜਾਇਜ਼ਾ ਲੈਂਦਿਆਂ ਸ੍ਰੀ ਬਦਨੌਰ ਨੇ ਕਿਹਾ ਕਿ ਅਜਿਹੀਆਂ ਅਪਰਾਧਕ ਗਤੀਵਿਧੀਆਂ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਪੂਰੀ ਤਰ•ਾਂ ਲੈਸ ਅਤੇ ਸਮਰੱਥ ਹੈ ਕਿਉਂ ਜੋ ਪਿਛਲੇ ਦਿਨਾਂ ਦੌਰਾਨ ਸੂਬੇ ਵਿੱਚ ਆਰ.ਐਸ.ਐਸ ਦੇ ਮੀਤ ਪ੍ਰਧਾਨ ਬ੍ਰਿਗੇਡੀਅਰ ਜਗਦੀਸ਼ ਗਗਨੇਜਾ ਅਤੇ ਆਰ.ਐਸ.ਐਸ ਨੇਤਾ ਰਵਿੰਦਰ ਗੋਸਾਈਂ ਦੀ ਹੱਤਿਆ ਕਰਨ ਵਾਲੇ ਅਪਰਾਧੀਆਂ ਨੂੰ ਦਬੋਚਣ ਵਿੱਚ ਕਾਮਯਾਬ ਹੋਈ ਹੈ।
ਪੰਜਾਬ ਵਿੱਚ 1980 ਅਤੇ 1990 ਦੌਰਾਨ ਅੱਤਵਾਦ ਦੇ ਕਾਲੇ ਦਿਨਾਂ ਨੂੰ ਯਾਦ ਕਰਦਿਆਂ ਸ੍ਰੀ ਬਦਨੌਰ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਅੱਤਵਾਦ ਦਾ ਡੱਟ ਕੇ ਅਤੇ ਸਫਲਤਾਪੂਰਵਕ ਮੁਕਾਬਲਾ ਕੀਤਾ। ਉਨ•ਾਂ ਕਿਹਾ ਕਿ ਪੰਜਾਬ ਵਿਰੋਧੀ ਤਾਕਤਾਂ ਨੂੰ ਸੂਬੇ ਵੱਲੋਂ ਮਹਿੰਗੇ ਮੁੱਲ ਹਾਸਲ ਕੀਤੀ ਸਾਂਤੀ ਤੇ ਸੁਰੱਖਿਆ ਨੂੰ ਭੰਗ ਕਰਨ ਵਿੱਚ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਅਜਿਹੀਆਂ ਘਿਨੌਣੀਆਂ ਕੋਸ਼ਿਸ਼ਾਂ ਨੂੰ ਢਹਿ ਢੇਰੀ ਕਰ ਦਿੱਤਾ ਜਾਵੇਗਾ ਅਤੇ ਇਨ•ਾਂ ਕਰਤੂਤਾਂ ਨਾਲ ਸਬੰਧਤ ਮਾੜੇ ਤੱਤਾਂ ਨੂੰ ਬਹੁਤ ਜਲਦ ਕਾਬੂ ਵੀ ਕਰ ਲਿਆ ਜਾਵੇਗਾ।
ਇਸਦੇ ਨਾਲ ਹੀ ਸ੍ਰੀ ਬਦਨੌਰ ਨੇ ਚੰਡੀਗੜ• ਪੁਲਿਸ ਨੂੰ ਚੌਕਸ ਰਹਿਣ ਲਈ ਕਿਹਾ ਤਾਂ ਜੋ ਚੰਡੀਗੜ• ਜਾਂ ਇਸਦੇ ਲਾਗਲੇ ਇਲਾਕਿਆਂ ਵਿੱਚ ਸਥਿਤ ਧਾਰਮਿਕ ਸਥਾਨਾਂ ਖ਼ਾਸ ਤੌਰ ‘ਤੇ ਨਿਰੰਕਾਰੀ ਮਿਸ਼ਨ ਨਾਲ ਸਬੰਧਤ ਥਾਵਾਂ ‘ਤੇ ਸ਼ਾਂਤੀ ਤੇ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

Facebook Comment
Project by : XtremeStudioz