Close
Menu

ਲਾਂਘੇ ਸਬੰਧੀ ਕੋਈ ਰਸਮੀ ਗੱਲਬਾਤ ਨਹੀਂ ਹੋਈ: ਪਾਕਿ

-- 21 September,2018

ਇਸਲਾਮਾਬਾਦ, ਪਾਕਿਸਤਾਨੀ ਵਿਦੇਸ਼ ਦਫ਼ਤਰ ਦੇ ਤਰਜਮਾਨ ਮੁਹੰਮਦ ਫ਼ੈਸਲ ਨੇ ਕਿਹਾ ਹੈ ਕਿ ਕਰਤਾਰਪੁਰ ਸਾਹਿਬ ਗੁਰਦੁਆਰੇ ਲਾਂਘੇ ਨੂੰ ਖੋਲ੍ਹਣ ਦੇ ਮੁੱਦੇ ’ਤੇ ਅਜੇ ਦੋਵੇਂ ਮੁਲਕਾਂ ਦਰਮਿਆਨ ਕੋਈ ਰਸਮੀ ਗੱਲਬਾਤ ਨਹੀਂ ਹੋਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਾਅਵਾ ਕਰਦੇ ਆ ਰਹੇ ਹਨ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਖੋਲ੍ਹਣ ਬਾਰੇ ਪਾਕਿਸਤਾਨ ਵੱਲੋਂ ਹਾਂ-ਪੱਖੀ ਹੁੰਗਾਰਾ ਭਰਿਆ ਗਿਆ ਹੈ। ਉਨ੍ਹਾਂ ਸੋਮਵਾਰ ਨੂੰ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਮਿਲ ਕੇ ਬੇਨਤੀ ਕੀਤੀ ਸੀ ਕਿ ਉਹ ਕਰਤਾਰਪੁਰ ਸਾਹਿਬ ਲਾਂਘਾ ਖੁਲ੍ਹਵਾਉਣ ਲਈ ਪਾਕਿਸਤਾਨ ਨਾਲ ਗੱਲਬਾਤ ਕਰਨ। ਜਨਾਬ ਫ਼ੈਸਲ ਨੇ ਕਿਹਾ ਕਿ ਉਹ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਦੀ ਇਸ ਮਹੀਨੇ ਨਿਊਯਾਰਕ ’ਚ ਹੋਣ ਵਾਲੀ ਬੈਠਕ ਦੌਰਾਨ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਰਮਿਆਨ ਦੁਵੱਲੀ ਗੱਲਬਾਤ ਦੀ ਉਮੀਦ ਕਰ ਰਹੇ ਹਨ।

Facebook Comment
Project by : XtremeStudioz