Close
Menu

ਵਿਰਾਸਤ-ਏ-ਖ਼ਾਲਸਾ ਅਮੀਰ ਵਿਰਾਸਤ ਦਾ ਪ੍ਰਤੀਕ: ਮਹਾਰਾਜਾ ਗੱਜ ਸਿੰਘ

-- 21 July,2017

ਸ੍ਰੀ ਆਨੰਦਪੁਰ ਸਾਹਿਬ, ਜੋਧਪੁਰ ਦੇ ਮਹਾਰਾਜਾ ਅਤੇ ਇੰਡੀਅਨ ਹੈਰੀਟੇਜ ਹੋਟਲ ਐਸੋਸੀਏਸ਼ਨ ਦੇ ਪ੍ਰਧਾਨ ਮਹਾਰਾਜਾ ਗੱਜ ਸਿੰਘ ਅੱਜ ਇੱਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਵਿਰਾਸਤ-ਏ-ਖਾਲਸਾ ਦੇਖਿਆ।
ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਵਿਰਾਸਤ-ਏ-ਖਾਲਸਾ ਪੰਜਾਬ ਦੀ ਅਮੀਰ ਵਿਰਾਸਤ ਨੂੰ ਸੰਜੋਅ ਕੇ ਅਗਲੀਆਂ ਪੀੜ੍ਹੀਆਂ ਲਈ ਸੰਸਕ੍ਰਿਤੀ ਨੂੰ ਦਰਸਾਉਂਦੀ ਵਿਲੱਖਣ ਯਾਦਗਾਰ ਹੈ, ਜੋ ਹਰ ਸੂਬੇ ਵਿੱਚ ਬਣਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਅਤੇ ਕੀਰਤਨ ਸਰਵਨ ਕਰਕੇ ਉਨ੍ਹਾਂ ਨੂੰ ਬਹੁਤ ਆਨੰਦ ਅਤੇ ਸ਼ਾਂਤੀ ਮਿਲੀ ਹੈ। ਇਸ ਤੋਂ ਪਹਿਲਾਂ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਮਹਾਰਾਜਾ ਗੱਜ ਸਿੰਘ ਅਤੇ ਉਨ੍ਹਾਂ ਨਾਲ ਆਏ ਵਫ਼ਦ ਦਾ ਸਵਾਗਤ ਕੀਤਾ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੈੱਡ ਗ੍ਰੰਥੀ ਭਾਈ ਫੂਲਾ ਸਿੰਘ ਅਤੇ ਮੈਨੇਜਰ ਰਣਜੀਤ ਸਿੰਘ ਨੇ ਮਹਾਰਾਜਾ ਗੱਜ ਸਿੰਘ ਅਤੇ ਉਨ੍ਹਾਂ ਨਾਲ ਆਏ ਵਫ਼ਦ ਦੇ ਮੈਂਬਰਾਂ ਨੂੰ ਸਿਰੋਪੇ ਬਖ਼ਸ਼ਿਸ਼ ਕੀਤੇ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਯਾਦਗਾਰੀ ਤਸਵੀਰ ਭੇਟ ਕੀਤੀ। ਇਸ ਮੌਕੇ ਠਾਕੁਰ ਰਣਧੀਰ ਵਿਕਰਮ ਸਿੰਘ, ਠਾਕੁਰ ਕੇਸਰੀ ਸਿੰਘ, ਠਾਕੁਰ ਸ਼ਤਰੂੰਜੈਅ ਸਿੰਘ ਅਤੇ ਹੋਰ ਹਾਜ਼ਰ ਸਨ।

Facebook Comment
Project by : XtremeStudioz