Close
Menu

ਵੀਅਤਨਾਮ ਦੇ ਪ੍ਰਧਾਨ ਮੰਤਰੀ ਜ਼ੁਆਨ ਫੁਕ ਨਾਲ ਮੁਲਾਕਾਤ ਕਰਨਗੇ ਟਰੰਪ

-- 24 May,2017

ਵਾਸ਼ਿੰਗਟਨ— ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 31 ਮਈ ਨੂੰ ਵ੍ਹਾਈਟ ਹਾਊਸ ‘ਚ ਵੀਅਤਨਾਮ ਦੇ ਪ੍ਰਧਾਨ ਮੰਤਰੀ ਨਗੁਏਨ ਜ਼ੁਆਨ ਫੁਕ ਨਾਲ ਮੁਲਾਕਾਤ ਕਰਨਗੇ। ਵ੍ਹਾਈਟ ਹਾਊਸ ਨੇ ਬਿਆਨ ਜਾਰੀ ਕਰ ਕੇ ਬੁੱਧਵਾਰ (24 ਮਈ) ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ। ਵ੍ਹਾਈਟ ਹਾਊਸ ਦੇ ਬਿਆਨ ਅਨੁਸਾਰ ਟਰੰਪ ਇਸ ਮੁਲਾਕਾਤ ਦੌਰਾਨ ਫੁਕ ਨਾਲ ਦੋਵਾਂ ਦੇਸ਼ਾਂ ਦੇ ਦੋ-ਪੱਖੀ ਸੰਬੰਧਾਂ ਤੋਂ ਇਲਾਵਾ ਖੇਤਰੀ ਸਹਿਯੋਗ ਵਰਗੇ ਮਹੱਤਵਪੂਰਨ ਮੁੱਦੇ ‘ਤੇ ਗੱਲਬਾਤ ਕਰਨਗੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾ ਟਰੰਪ ਨੇ ਵੀਅਤਨਾਮ ਦੇ ਪ੍ਰਧਾਨ ਮੰਤਰੀ ਨੂੰ ਅਮਰੀਕਾ ਆਉਣ ਦਾ ਸੱਦਾ ਦਿੱਤਾ ਸੀ। ਜਾਣਕਾਰਾਂ ਦਾ ਮੰਨਣਾ ਹੈ ਕਿ ਇਸ ਮੁਲਾਕਾਤ ਨਾਲ ਦੋਵਾਂ ਦੇਸ਼ਾਂ ਦੇ ਸੰਬੰਧ ਹੋਰ ਮਜ਼ਬੂਤ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਵੀਅਤਨਾਮ ਦੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਇਸ ਮੁਲਾਕਾਤ ਲਈ ਕਾਫੀ ਉਤਸ਼ਾਹਿਤ ਹਨ ਤਾਂਕਿ ਅਮਰੀਕੀ ਰਾਸ਼ਟਰਪਤੀ ਨਾਲ ਮਿਲ ਕੇ ਦੋਵਾਂ ਦੇਸ਼ਾਂ ਦੇ ਸੰਬੰਧਾਂ ਨੂੰ ਨਵੀਆਂ ਉੱਚਾਈਆਂ ਤੱਕ ਲਿਜਾਇਆ ਜਾ ਸਕੇ।

Facebook Comment
Project by : XtremeStudioz