Close
Menu

ਸਰਕਾਰ ਬਣਨ ਦੇ ਦਸ ਦਿਨਾਂ ’ਚ ਕਿਸਾਨਾਂ ਦਾ ਕਰਜ਼ਾ ਮੁਆਫ਼ ਹੋਵੇਗਾ: ਰਾਹੁਲ

-- 19 November,2018

ਰਾਏਪੁਰ, 19 ਨਵੰਬਰ
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕੋਰੀਆ ਜ਼ਿਲ੍ਹੇ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਸਾਨਾਂ ਨਾਲ ਵਾਅਦਾ ਕੀਤਾ ਕਿ ਸੂਬੇ ਵਿੱਚ ਕਾਂਗਰਸ ਸਰਕਾਰ ਬਣਨ ਦੇ 10 ਦਿਨਾਂ ਦੇ ਅੰਦਰ ਹੀ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਲਈ ਪੈਸਾ ਵਿਜੈ ਮਾਲਿਆ, ਨੀਰਵ ਮੋਦੀ ਅਤੇ ਅਨਿਲ ਅੰਬਾਨੀ ਵਰਗਿਆਂ ਤੋਂ ਆਏਗਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨੋਟਬੰਦੀ ਨੂੰ ਲੈ ਕੇ ਹਮਲਾ ਬੋਲਦਿਆਂ ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਨੇ ਹਜ਼ਾਰ ਅਤੇ ਪੰਜ ਸੌ ਦੇ ਨੋਟ ਬੰਦ ਕਰਕੇ ਗਰੀਬਾਂ ਅਤੇ ਇਮਾਨਦਾਰਾਂ ਨੂੰ ਲੁੱਟਿਆ ਅਤੇ ਉਨ੍ਹਾਂ ਨੂੰ ਨੋਟ ਬਦਲਾਉਣ ਲਈ ਕਤਾਰਾਂ ਵਿੱਚ ਖੜ੍ਹਾ ਹੋਣ ਲਈ ਮਜਬੂਰ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਗਰੀਬ ਕਿਸਾਨਾਂ ਦੀ ਥਾਂ ਕੁਝ ਚੋਣਵੇਂ ਅਮੀਰਾਂ ਦਾ 3.5 ਲੱਖ ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਹੈ। ਪ੍ਰਧਾਨ ਮੰਤਰੀ ਨੇ ਸਨਅਤਕਾਰ ਅਨਿਲ ਅੰਬਾਲੀ ਨੂੰ ਰਾਫਾਲ ਘੁਟਾਲੇ ਵਿੱਚ 30 ਹਜ਼ਾਰ ਕਰੋੜ ਰੁਪਏ ਦੀ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾਂ ਲੋਕਾਂ ਨਾਲ ਕੀਤਾ ਵਾਅਦਾ ਪੁਗਾਇਆ ਹੈ। ਕਾਂਗਰਸ ਦੀ ਨੀਅਤ ਸਾਫ਼ ਹੈ। ਉਹ ਝੂਠੇ ਵਾਅਦੇ ਨਹੀਂ ਕਰਦੀ। ਰਾਹੁਲ ਨੇ ਲੋਕਾਂ ਨੂੰ ਮੋਦੀ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਰਮਨ ਸਿੰਘ ਦਾ ਰਿਕਾਰਡ ਦੇਖਣ ਲਈ ਕਿਹਾ। ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਨੇ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਉਨ੍ਹਾਂ ਰਮਨ ਸਿੰਘ ’ਤੇ ਲੱਗੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮੋਦੀ ਦੇ ਚੁੱਪ ਰਹਿਣ ’ਤੇ ਸਵਾਲ ਉਠਾਏ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਪਨਾਮਾ ਪੇਪਰ ਮਾਮਲੇ ਵਿੱਚ ਨਾਂ ਆਉਣ ਦੇ ਬਾਵਜੂਦ ਮੋਦੀ ਨੇ ਅਭਿਸ਼ੇਕ ਸਿੰਘ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ ਜਦੋਂ ਕਿ ਇਸ ਮਾਮਲੇ ਵਿੱਚ ਨਾਂ ਆਉਣ ’ਤੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ ਸਰ਼ੀਫ ਨੂੰ ਜੇਲ੍ਹ ਜਾਣਾ ਪਿਆ ਹੈ।
ਉਨ੍ਹਾਂ ਰਮਨ ਸਿੰਘ ਸਰਕਾਰ ’ਤੇ ਬੀਤੇ 15 ਵਰ੍ਹਿਆਂ ਵਿੱਚ ਸੂਬੇ ਨੂੰ ਅਮੀਰ ਅਤੇ ਗਰੀਬ ਦੋ ਹਿੱਸਿਆਂ ਵਿੱਚ ਵੰਡਣ ਦਾ ਦੋਸ਼ ਲਾਇਆ। ਛੱਤੀਸਗੜ੍ਹ ਵਿੱਚ ਦੂਜੇ ਪੜਾਅ ਤਹਿਤ 20 ਨਵੰਬਰ ਨੂੰ ਵੋਟਾਂ ਪੈਣਗੀਆਂ।

Facebook Comment
Project by : XtremeStudioz