Close
Menu

ਸਿਆਸਤ ਤੋਂ ਸੇਵਾਮੁਕਤ ਹੋਣਾ ਚਾਹੁੰਦੀ ਹੈ ਸ਼ੇਖ ਹਸੀਨਾ

-- 16 February,2019

ਢਾਕਾ, 16 ਫਰਵਰੀ
ਇੱਕ ਮਹੀਨਾ ਪਹਿਲਾਂ ਬੰਗਲਾਦੇਸ਼ ਦੀਆਂ ਸੰਸਦੀ ਚੋਣਾਂ ’ਚ ਇਤਿਹਾਸਕ ਜਿੱਤ ਦਰਜ ਕਰਨ ਵਾਲੀ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਸੰਕੇਤ ਦਿੱਤਾ ਹੈ ਕਿ ਉਹ ਆਪਣਾ ਮੌਜੂਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਸੇਵਾਮੁਕਤ ਹੋਣਾ ਚਾਹੁੰਦੀ ਹੈ ਤਾਂ ਜੋ ਨੌਜਵਾਨ ਆਗੂਆਂ ਨੂੰ ਅੱਗੇ ਆਉਣ ਦਾ ਮੌਕਾ ਮਿਲ ਸਕੇ। ਉਹ ਇਸ ਸਮੇਂ ਦੇਸ਼ ਵਿੱਚ ਸਭ ਤੋਂ ਲੰਮਾ ਸਮਾਂ ਸਿਆਸੀ ਸੇਵਾਵਾਂ ਨਿਭਾਉਣ ਵਾਲੀ ਆਗੂ ਹੈ। ਇਕ ਇੰਟਰਵਿਊ ਦੌਰਾਨ 71 ਸਾਲਾ ਹਸੀਨਾ ਨੇ ਕਿਹਾ ਕਿ ਉਹ ਆਪਣਾ ਇਹ ਪੰਜ ਸਾਲ ਦਾ ਕਾਰਜਕਾਲ ਪੂਰਾ ਕਰਨ ਮਗਰੋਂ ਸੇਵਾਮੁਕਤ ਹੋ ਜਾਣਾ ਚਾਹੁੰਦੀ ਹੈ। ਉਨ੍ਹਾਂ ਪਿਛਲੇ ਮਹੀਨੇ ਹੀ ਆਪਣੇ ਦਫ਼ਤਰ ਦਾ ਕਾਰਜਭਾਰ ਸੰਭਾਲਿਆ ਹੈ ਤੇ ਉਹ ਚੌਥੀ ਵਾਰ ਦੇਸ਼ ਦੀ ਪ੍ਰਧਾਨ ਮੰਤਰੀ ਬਣੀ ਹੈ। ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਇਸ ਸਮੇਂ ਬਾਅਦ ਆਰਾਮ ਕਰਨਾ ਚਾਹੀਦਾ ਹੈ ਤਾਂ ਜੋ ਨਵੀਂ ਪੀੜ੍ਹੀ ਨੂੰ ਅੱਗੇ ਆਉਣ ਦਾ ਮੌਕਾ ਮਿਲ ਸਕੇ।

Facebook Comment
Project by : XtremeStudioz