Close
Menu

ਸਿਡਨੀ ਵਿੱਚ ਜੱਗੀ ਦੇ ਹੱਕ ’ਚ ਮੁਜ਼ਾਹਰਾ

-- 09 December,2017

ਸਿਡਨੀ, 9 ਦਸੰਬਰ
ਸਿਆਸੀ ਕਤਲ ਦੇ ਦੋਸ਼ ’ਚ ਪੰਜਾਬ ਵਿੱਚ ਗ੍ਰਿਫ਼ਤਾਰ ਕੀਤੇ ਗਏ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਜੱਗੀ ਦੇ ਹੱਕ ਵਿੱਚ ਅੱਜ ਇਥੇ ਮੁਜ਼ਾਹਰਾ ਕੀਤਾ ਗਿਆ। ਸਿੱਖ ਫੈਡਰੇਸ਼ਨ ਆਫ਼ ਆਸਟਰੇਲੀਆ ਤੇ ਹੋਰਨਾਂ ਜਥੇਬੰਦੀਆਂ ਵੱਲੋਂ ਕੀਤੇ ਮੁਜ਼ਾਹਰੇ ਵਿੱਚ ਸ਼ਾਮਲ ਲੋਕਾਂ ਨੇ ਜੌਹਲ ਤੇ ਹੋਰ ਸਿੱਖ ਨੌਜਵਾਨਾਂ ਦੀ ਗ੍ਰਿਫਤਾਰੀ ਨੂੰ ਗ਼ੈਰਕਾਨੂੰਨੀ ਦੱਸਿਆ। ਇਥੇ ਭਾਰਤੀ ਦੂਤਾਵਾਸ ਦਫ਼ਤਰ ਮੂਹਰੇ ਇਕੱਠੇ ਹੋਏ ਲੋਕਾਂ ਨੇ ਮੁਜ਼ਾਹਰੇ ਮਗਰੋਂ ਕੌਂਸੁਲੇਟ ਨੂੰ ਮੰਗ ਪੱਤਰ ਵੀ ਦਿੱਤਾ। ਫੈਡਰੇਸ਼ਨ ਦੇ ਬੁਲਾਰੇ ਜਸਪਾਲ ਸਿੰਘ ਤੇ ਹੋਰਨਾਂ ਨੇ ਕਿਹਾ ਕਿ ਸਿੱਖਾਂ ਖ਼ਿਲਾਫ਼ ਬਹੁਗਿਣਤੀ ਤੇ ਭਾਰਤੀ ਸੁਰੱਖਿਆ ਬਲਾਂ ਵੱਲੋਂ ਨਜਾਇਜ਼ ਕੇਸ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ’84 ਸਿੱਖ ਕਤਲੇਆਮ ਦੇ ਦੋਸ਼ੀ ਅਜੇ ਵੀ ਖੁੱਲ੍ਹੇਆਮ ਫਿਰ ਰਹੇ ਹਨ। ਭਾਰਤ ਦੀ ਨਿਆਂ ਪ੍ਰਣਾਲੀ ਬੁਰੀ ਤਰ੍ਹਾਂ ਫੇਲ੍ਹ ਹੋ ਗਈ       ਹੈ। ਸਿੱਖਾਂ ਨੂੰ ਆਪਣੇ ਮੁਲਕ ਵਿੱਚ ਹੀ ਸ਼ੱਕੀ ਤੇ ਬਿਗਾਨੀ ਨਜ਼ਰ ਨਾਲ ਵੇਖਣਾ ਗ਼ਲਤ ਹੈ।

Facebook Comment
Project by : XtremeStudioz