Close
Menu

ਸ. ਸੁਖਬੀਰ ਸਿੰਘ ਬਾਦਲ ਵੱਲੋਂ ਜਥੇਬੰਦਕ ਢਾਂਚੇ ਦੇ ਪੁਨਰਗਠਨ ਲਈ ਦਿੱਲੀ, ਉਤਰ ਪ੍ਰਦੇਸ਼ ਅਤੇ ਰਾਜਸਥਾਨ ਦੀਆਂ ਇਕਾਈਆਂ ਭੰਗ।

-- 13 December,2018

• ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਜਲਦ।

ਚੰਡੀਗੜ• 13 ਦਸੰਬਰ — ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਆ ਰਹੀਆਂ ਲੋਕ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਬਾਹਰਲੇ ਸੂਬਿਆਂ ਵਿੱਚ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਪੁਨਰਗਠਨ ਕਰਨ ਲਈ ਪਾਰਟੀ ਦੇ ਦਿੱਲੀ, ਉਤਰਪ੍ਰਦੇਸ਼ ਅਤੇ ਰਾਜਸਥਾਨ ਦੇ ਅਬਜਰਵਰਾਂ ਕ੍ਰਮਵਾਰ ਸ. ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸ. ਸਿਕੰਦਰ ਸਿੰਘ ਮਲੂਕਾ ਦੀ ਸਿਫਾਰਸ਼ ਤੇ ਇਹਨਾਂ ਤਿੰਨ ਸੂਬਿਆਂ ਦੀਆਂ ਜਥੇਬੰਦਕ ਇਕਾਈਆਂ ਨੂੰ ਭੰਗ ਕਰਨ ਦਾ ਫੈਸਲਾ ਕੀਤਾ ਹੈ। 

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੀ ਤਿਆਰੀ ਦੇ ਸਬੰਧ ਵਿੱਚ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਪੁਨਰਗਠਨ ਦੀ ਪ੍ਰਕ੍ਰਿਆ ਨਿਰੰਤਰ ਜਾਰੀ ਹੈ ਅਤੇ ਆਉਂਦੇ 2 ਮਹੀਨਿਆਂ ਵਿੱਚ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਰਾਏ ਮਸ਼ਵਰੇ ਦੇ ਅਨੁਸਾਰ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਛੇਤੀ ਕਰ ਦਿੱਤਾ ਜਾਵੇਗਾ। 

Facebook Comment
Project by : XtremeStudioz