Close
Menu

ਅਕਾਲੀ ਮੰਤਰੀਆਂ ਦੇ ਘਰਾਂ ਅੱਗੇ ਫੂਕੇ ਜਾਣਗੇ ਸੁਖਬੀਰ ਦੇ ਪੁਤਲੇ

-- 18 May,2015

ਜਲੰਧਰ –ਔਰਬਿਟ ਬੱਸ ਕਾਂਡ ਵਿਰੋਧੀ ਐਕਸ਼ਨ ਕਮੇਟੀ ਵੱਲੋਂ 2 ਜੂਨ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਮੰਤਰੀਆਂ, ਵਿਧਾਇਕਾਂ ਤੇ ਹਲਕਾ ਇੰਚਾਰਜ਼ਾਂ ਦੇ ਘਰਾਂ ਦਾ ਘਿਰਾਓ ਕਰ ਕੇ ਉਥੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੇ ਪੁਤਲੇ ਫੂਕਣ ਦਾ ਐਲਾਨ ਕੀਤਾ ਗਿਆ ਹੈ। ਇਹ ਫ਼ੈਸਲਾ ਦੇਸ਼ ਭਗਤ ਯਾਦਗਾਰ ਹਾਲ ਵਿੱਚ ਬੂਟਾ ਸਿੰਘ ਬੁਰਜਗਿੱਲ ਦੀ ਪ੍ਰਧਾਨਗੀ ਹੇਠ ਹੋਈ ਕਿਸਾਨਾਂ, ਮਜ਼ਦੂਰਾਂ, ਵਿਦਿਆਰਥੀਆਂ ਤੇ ਮੁਲਾਜ਼ਮ ਜਥੇਬੰਦੀਆਂ ਦੀ ਮੀਟਿੰਗ ਵਿੱਚ ਲਿਆ ਗਿਆ। ਜਥੇਬੰਦੀਆਂ ਨੇ 18 ਮਈ ਨੂੰ ਮਿੰਨੀ ਬੱਸ ਅਪਰੇਟਰਾਂ ਵੱਲੋਂ ਵੱਡੇ ਬੱਸ ਮਾਲਕਾਂ ਵਿਰੁੱਧ ਕੀਤੀ ਜਾ ਰਹੀ ਹੜਤਾਲ ਦਾ ਸਮਰਥਨ ਕਰਨ ਦਾ ਐਲਾਨ ਕੀਤਾ।
ਬੁਲਾਰਿਆਂ ਨੇ ਬਾਦਲ ਪਰਿਵਾਰ ਦੀਆਂ ਬੱਸਾਂ ਦੇ ਪਰਮਿਟ ਰੱਦ ਕਰ ਕੇ ਉਨ੍ਹਾਂ ਰੂਟਾਂ ’ਤੇ ਪੰਜਾਬ ਰੋਡਵੇਜ਼ ਤੇ ਪੈਪਸੂ ਦੀਆਂ ਬੱਸਾਂ ਚਲਾੳੁਣ ਦੀ ਮੰਗ ਕੀਤੀ।
ਬੁਲਾਰਿਆਂ ਨੇ ਮੰਗ ਕੀਤੀ ਕਿ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਖ਼ਿਲਾਫ਼ ਔਰਬਿੱਟ ਬੱਸ ਕਾਂਡ ਸਬੰਧੀ ਕਤਲ ਕੇਸ ਦਰਜ ਕੀਤਾ ਜਾਵੇ, ਬਾਦਲਾਂ ਦੀ ਸਾਰੀ ਜਾਇਦਾਦ ਦੀ ਜਾਂਚ ਕਰਵਾਈ ਜਾਵੇ, ਬੱਸਾਂ ’ਚ ਚੱਲਦੇ ਗੀਤਾਂ ਅਤੇ ਫ਼ਿਲਮਾਂ ’ਤੇ ਪਾਬੰਦੀ ਲਾੲੀ ਜਾਵੇ ਅਤੇ ਫ਼ਰੀਦਕੋਟ ’ਚ ਗ੍ਰਿਫਤਾਰ ਕੀਤੇ ਸੰਘਰਸ਼ਸ਼ੀਲ ਵਿਦਿਆਰਥੀਆਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ। ਐਕਸ਼ਨ ਕਮੇਟੀ ਵੱਲੋਂ 2 ਜੂਨ ਨੂੰ ਸੂਬੇ ਭਰ ’ਚ ਅਕਾਲੀ ਦਲ ਨਾਲ ਸਬੰਧਤ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਹਲਕਾ-ਇੰਚਾਰਜਾਂ ਦੇ ਘਰਾਂ ਅੱਗੇ ਧਰਨੇ ਦੇ ਕੇ ਸੁਖਬੀਰ ਬਾਦਲ ਦੇ ਪੁਤਲੇ ਫੂਕੇ ਜਾਣਗੇ। ਇਸ ਸਬੰਧੀ ਸਾਰੇ ਜ਼ਿਲ੍ਹਿਆਂ ਵਿੱਚ 23 ਮਈ ਨੂੰ ਜ਼ਿਲ੍ਹਾ ਪੱਧਰੀ ਮੀਟਿੰਗਾਂ ਵੀ ਕੀਤੀਆਂ ਜਾਣਗੀਆਂ।
ਅੈਸੋਸੀੲੇਸ਼ਨ ਨੇ ਨਿੳੂ ਦੀਪ ਕੰਪਨੀ ਦੇ ਕਰਿੰਦਿਆਂ ਖ਼ਿਲਾਫ਼ ਦਰਜ ਹੋਏ ਕੇਸ ਵਿਰੁੱਧ ਬਾਦਲ ਸਰਕਾਰ ਦੀ ਸ਼ਹਿ ’ਤੇ ਵੱਡੇ ਪ੍ਰਾਈਵੇਟ ਬੱਸ ਮਾਲਕਾਂ ਵੱਲੋਂ ਕੀਤੀ ਹੜਤਾਲ ਅਤੇ ਲੋਕਾਂ ਦੀ ਖੱਜਲ-ਖੁਆਰੀ ਦਾ ਗੰਭੀਰ ਨੋਟਿਸ ਲਿਆ ਅਤੇ ਇਸ ਹੜਤਾਲ ਨੂੰ ਔਰਬਿਟ, ਨਿੳੂ ਦੀਪ ਵਰਗੀਆਂ ਬੱਸ ਕੰਪਨੀਆਂ ਵੱਲੋਂ ਗੁੰਡਾਗਰਦੀ ਦਾ ਲਾਇਸੈਂਸ ਲੈਣ ਦੀ ਕੋਸ਼ਿਸ਼ ਕਰਾਰ ਦਿੱਤਾ।
ਕੁੱਲ ਹਿੰਦ ਕਿਸਾਨ ਮਜ਼ਦੂਰ ਸਭਾ ਦੇ ਆਗੂ ਹਰਦੇਵ ਸਿੰਘ ਸੰਧੂ ਨੇ ਦੱਸਿਆ ਕਿ ਮੀਟਿੰਗ ਵਿੱਚ ਜਮਹੂਰੀ ਕਿਸਾਨ ਸਭਾ ਦੇ ਕੁਲਵੰਤ ਸੰਧੂ, ਬੀ.ਕੇ.ਯੂ. (ਡਕੌਂਦਾ) ਦੇ ਬੂਟਾ ਸਿੰਘ ਬੁਰਜਗਿੱਲ, ਬੀ.ਕੇ.ਯੂ. (ਉਗਰਾਹਾਂ) ਦੇ ਸੁਖਦੇਵ ਸਿੰਘ ਕੋਕਰੀ ਕਲਾਂ, ਕਿਰਤੀ ਕਿਸਾਨ ਯੂਨੀਅਨ ਦੇ ਨਿਰਭੈ ਸਿੰਘ ਢੁੱਡੀਕੇ, ਪੰਜਾਬ ਕਿਸਾਨ ਯੂਨੀਅਨ ਦੇ ਬਲਕਰਨ ਸਿੰਘ ਬੱਲੀ, ਬੀ.ਕੇ.ਯੂ. (ਕ੍ਰਾਂਤੀਕਾਰੀ) ਦੇ ਛਿੰਦਰ ਸਿੰਘ, ਜਮਹੂਰੀ ਅਧਿਕਾਰ ਸਭਾ ਦੇ ਪ੍ਰੋ. ਜਗਮੋਹਣ ਸਿੰਘ, ਪੇਂਡੂ ਮਜ਼ਦੂਰ ਯੂਨੀਅਨ ਦੇ ਤਰਸੇਮ ਪੀਟਰ, ਆਦਿ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੂੰ ਇਖਲਾਕੀ ਅਾਧਾਰ ’ਤੇ ਅਸਤੀਫ਼ਾ ਦੇਣਾ ਚਾਹੀਦਾ ਹੈ।

Facebook Comment
Project by : XtremeStudioz