Close
Menu

ਅਨਿਲ ਜੋਸ਼ੀ ਨੇ ਪੰਜਾਬ ਦੇ ਤਿੰਨ ਸ਼ਹਿਰਾਂ ਦੀ ਸਮਾਰਟ ਸਿਟੀ ਵਜੋਂ ਚੋਣ ਲਈ ਭਾਰਤ ਸਰਕਾਰ ਦਾ ਕੀਤਾ ਧੰਨਵਾਦ

-- 28 August,2015

ਚੰਡੀਗੜ•, 28 ਅਗਸਤ: ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਭਾਰਤ ਸਰਕਾਰ ਵੱਲੋਂ ਅੱਜ ਸਮਾਰਟ ਸਿਟੀ ਬਣਾਉਣ ਲਈ ਕੀਤੀ 98 ਸ਼ਹਿਰਾਂ ਦੀ ਚੋਣ ਵਿੱਚ ਪੰਜਾਬ ਦੇ ਤਿੰਨ ਸ਼ਹਿਰਾਂ ਨੂੰ ਸ਼ਾਮਲ ਕਰਨ ਲਈ ਪ੍ਰਧਾਨ ਮੰਤਰੀ ਅਤੇ ਸ਼ਹਿਰੀ ਵਿਕਾਸ ਮੰਤਰਾਲੇ ਦੇ ਵਿਸ਼ੇਸ਼ ਧੰਨਵਾਦ ਕੀਤਾ ਹੈ।
ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਸ੍ਰੀ ਜੋਸ਼ੀ ਨੇ ਭਾਰਤ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੇ ਤਿੰਨ ਪ੍ਰਸਿੱਧ ਵੱਡੇ ਸ਼ਹਿਰਾਂ ਅੰਮ੍ਰਿਤਸਰ, ਲੁਧਿਆਣਾ ਤੇ ਜਲੰਧਰ ਨੂੰ ਸਮਾਰਟ ਸਿਟੀ ਬਣਾਉਣ ਵਾਲੇ ਸ਼ਹਿਰਾਂ ਵਿੱਚ ਚੁਣੇ ਕੇ ਸੂਬਾ ਵਾਸੀਆਂ ਦੀਆਂ ਭਾਵਨਾਵਾਂ ਦੀ ਕਦਰ ਕੀਤੀ ਹੈ। ਉਨ•ਾਂ ਕਿਹਾ ਕਿ ਸੂਬੇ ਦੇ ਤਿੰਨ ਸ਼ਹਿਰਾਂ ਦੀ ਚੋਣ ਲਈ ਉਹ ਨਿੱਜੀ ਤੌਰ ‘ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਕੇਂਦਰੀ ਸ਼ਹਿਰੀ ਵਿਕਾਸ ਤੇ ਮੰਤਰੀ ਸ੍ਰੀ ਵੈਂਕਈਆ ਨਾਇਡੂ ਦੇ ਧੰਨਵਾਦੀ ਹਨ। ਉਨ•ਾਂ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਵੱਲੋਂ ਪਹਿਲਾ ਹੀ ਸ੍ਰੀ ਅੰਮ੍ਰਿਤਸਰ ਸ਼ਹਿਰ ਨੂੰ ਵਿਰਾਸਤੀ ਸ਼ਹਿਰ ਵਿੱਚ ਸ਼ਾਮਲ ਕਰ ਕੇ ਪੰਜਾਬ ਵਾਸੀਆਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਸੀ।
ਸ੍ਰੀ ਜੋਸ਼ੀ ਨੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਪ੍ਰਸਿੱਧ ਇਤਿਹਾਸਕ ਤੇ ਧਾਰਮਿਕ ਸ਼ਹਿਰ ਹੈ। ਉਨ•ਾਂ ਕਿਹਾ ਕਿ ਜਲੰਧਰ ਖੇਡਾਂ ਦੇ ਸਮਾਨ ਅਤੇ ਅਖਬਾਰਾਂ ਦੀ ਰਾਜਧਾਨੀ ਵਜੋਂ ਜਾਣਿਆ ਜਾਂਦਾ ਹੈ ਜਦੋਂ ਕਿ ਲੁਧਿਆਣਾ ਉਦਯੋਗਾਂ ਦਾ ਧੁਰਾ ਹੈ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਸੂਬੇ ਦੇ ਸਮੂਹ ਸ਼ਹਿਰਾਂ ਦੇ ਵਾਸੀਆਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਕੰਮ ਕੀਤੇ ਜਾ ਰਹੇ ਹਨ ਅਤੇ ਹੁਣ ਇਨ•ਾਂ ਤਿੰਨ ਵੱਡੇ ਸ਼ਹਿਰਾਂ ਨੂੰ ਭਾਰਤ ਸਰਕਾਰ ਵੱਲੋਂ ਅਪਣਾਉਣ ਕਾਰਨ ਇਨ•ਾਂ ਦਾ ਹੋਰ ਵੀ ਵਿਕਾਸ ਹੋਵੇਗਾ।

Facebook Comment
Project by : XtremeStudioz