Close
Menu

ਅਫ਼ਗਾਨਿਸਤਾਨ ’ਚ ਸ਼ਾਂਤੀ ਲਈ ਭਾਰਤ ਦੀ ਭੂਮਿਕਾ ਅਹਿਮ: ਪਾਕਿ

-- 12 December,2018

ਇਸਲਾਮਾਬਾਦ, 12 ਦਸੰਬਰ
ਪਾਕਿਸਤਾਨ ਨੇ ਪਹਿਲੀ ਵਾਰ ਕਬੂਲਿਆ ਹੈ ਕਿ ਅਫ਼ਗਾਨਿਸਤਾਨ ’ਚ ਸ਼ਾਂਤੀ ਪ੍ਰਕਿਰਿਆ ਲਈ ਭਾਰਤ ਦੇ ਸਹਿਯੋਗ ਦੀ ਲੋੜ ਹੈ। ਨੈਸ਼ਨਲ ਅਸੈਂਬਲੀ ’ਚ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਪਾਕਿਸਤਾਨ ਇਕੱਲਾ ਹੀ ਅਫ਼ਗਾਨਿਸਤਾਨ ’ਚ ਸ਼ਾਂਤੀ ਕਾਇਮ ਨਹੀਂ ਕਰ ਸਕਦਾ ਅਤੇ ਇਹ ਖੇਤਰੀ ਮੁਲਕਾਂ ਦੀ ਸਾਂਝੀ ਜ਼ਿੰਮੇਵਾਰੀ ਬਣਦੀ ਹੈ। ਭਾਰਤ ਨਾਲ ਸਬੰਧਾਂ ਬਾਰੇ ਬੋਲਦਿਆਂ ਕੁਰੈਸ਼ੀ ਨੇ ਆਸ ਜਤਾਈ ਕਿ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਲਈ ਨਵੀਂ ਦਿੱਲੀ ਚੰਗਾ ਹੁੰਗਾਰਾ ਭਰੇਗਾ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੂੰ ਬੇਦਿਲੀ ਨਾਲ ਪਾਕਿਸਤਾਨ ਵੱਲੋਂ ਲਾਂਘਾ ਖੋਲ੍ਹਣ ਦੀ ਪੇਸ਼ਕਸ਼ ਨੂੰ ਮੰਨਣਾ ਪਿਆ ਹੈ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਭਾਰਤ ਆਪਣੀ ਕਸ਼ਮੀਰ ਨੀਤੀ ’ਤੇ ਨਜ਼ਰਸਾਨੀ ਕਰੇਗਾ।

Facebook Comment
Project by : XtremeStudioz