Close
Menu

ਅਫ਼ਗਾਨ ਸੰਸਦੀ ਚੋਣਾਂ ਲਈ ਵੋਟਾਂ ਦਾ ਅਮਲ ਸ਼ੁਰੂ

-- 22 October,2018

ਕਾਬੁਲ, ਅਫ਼ਗਾਨਿਸਤਾਨ ਦੀਆਂ ਸੰਸਦੀ ਚੋਣਾਂ ਲਈ ਅੱਜ ਦੇਸ਼ ਭਰ ਵਿੱਚ ਵੋਟਾਂ ਪੈਣ ਦਾ ਅਮਲ ਸ਼ੁਰੂ ਹੋ ਗਿਆ ਹੈ। ਤਾਲਿਬਾਨ ਵੱਲੋਂ ਦਿੱਤੀ ਗਈਆਂ ਧਮਕੀਆਂ ਦੇ ਮੱਦੇਨਜ਼ਰ ਸਾਵਧਾਨੀ ਵਜੋਂ ਦਸ ਹਜ਼ਾਰ ਤੋਂ ਵੱਧ ਸੁਰੱਖਿਆ ਜਵਾਨ ਦੇਸ਼ ਭਰ ਵਿੱਚ ਤਾਇਨਾਤ ਕੀਤੇ ਗਏ ਹਨ।
ਅਫ਼ਗਾਨ ਰਾਸ਼ਟਰਪਤੀ ਅਸ਼ਰਫ਼ ਗ਼ਨੀ ਨੇ ਅੱਜ ਆਪਣੀ ਵੋਟ ਪਾ ਕੇ ਵੋਟਿੰਗ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੂੰ ਟੈਲੀਵਿਜ਼ਨ ’ਤੇ ਭਾਸ਼ਣ ਦਿੰਦਿਆਂ ਦੇਸ਼ ਵਾਸੀਆਂ ਨੂੰ ਸੰਸਦੀ ਚੋਣਾਂ ਲਈ ਤੇ ਸੁਰੱਖਿਆ ਪ੍ਰਬੰਧਾਂ ਲਈ ਸੁਰੱਖਿਆ ਬਲਾਂ ਨੂੰ ਵਧਾਈ ਦਿੱਤੀ। ਆਜ਼ਾਦ ਚੋਣ ਕਮਿਸ਼ਨ ਦੇ ਮੈਂਬਰ ਵਸੀਮਾ ਬਦਗ਼ਿਸੀ ਨੇ ਕਿਹਾ ਕਿ ਉਨ੍ਹਾਂ 8.80 ਲੱਖ ਵੋਟਰ ਰਜਿਸਟਰਡ ਕੀਤੇ ਹਨ ਤੇ ਆਸ ਹੈ ਕਿ ਇਨ੍ਹਾਂ ’ਚੋਂ 50 ਲੱਖ ਤੋਂ ਵੱਧ ਵੋਟਰ ਆਪਣੇ ਹੱਕ ਦੀ ਵਰਤੋਂ ਕਰਨਗੇ। ਕਾਬੁਲ ਦੇ ਚੋਣ ਬੂਥ ’ਤੇ 55 ਸਾਲਾ ਵੋਟਰ ਬਕਸ਼ ਨੇ ਕਿਹਾ ਕਿ ਉਨ੍ਹਾਂ ਨੂੰ ਤਾਲਿਬਾਨੀ ਧਮਕੀਆਂ ਦਾ ਕੋਈ ਡਰ ਨਹੀਂ ਹੈ ਤੇ ਉਹ ਸਿਆਸਤਦਾਨਾਂ ਦੀ ਨਵੀਂ ਪੀੜ੍ਹੀ ਨੂੰ ਸੱਤਾ ’ਚ ਦੇਖਣਾ ਚਾਹੁੰਦੇ ਹਨ।

Facebook Comment
Project by : XtremeStudioz