Close
Menu

ਅਮਰੀਕਾ ਦਾ ਸਭ ਕੁਝ ਤਬਾਹ ਕਰ ਦੇਵਾਂਗੇ : ਈਰਾਨ

-- 28 July,2018

ਤਹਿਰਾਨ— ਈਰਾਨ ਅਤੇ ਅਮਰੀਕਾ ਵਿਚਾਲੇ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ। ਹੁਣ ਈਰਾਨ ਦੀ ਵਿਸ਼ੇਸ਼ ਫੌਜ ਦੇ ਇਕ ਕਮਾਂਡਰ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਧਮਕੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਅਮਰੀਕਾ ਈਰਾਨ ‘ਤੇ ਹਮਲਾ ਕਰੇਗਾ ਤਾਂ ‘ਉਸਦਾ ਸਭ ਕੁਝ ਤਬਾਹ ਕਰ ਦੇਵਾਂਗੇ।’ ਈਰਾਨੀ ਨਿਊਜ਼ ਏਜੰਸੀ ਮੁਤਾਬਕ ਮੇਜਰ ਜਨਰਲ ਕਾਸਿਮ ਸੁਲੇਮਾਨੀ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਟਰੰਪ ਨੇ ਯੁੱਧ ਸ਼ੁਰੂ ਕੀਤਾ ਤਾਂ ਇਸਲਾਮਿਕ ਰੀਪਬਲਿਕ ਉਸ ਨੂੰ ਖਤਮ ਕਰ ਦੇਵੇਗਾ।
ਤੁਹਾਨੂੰ ਦੱਸ ਦੇਈਏ ਕਿ ਈਰਾਨ ਅਤੇ ਅਮਰੀਕਾ ਵਿਚਕਾਰ ਪ੍ਰਮਾਣੂ ਪ੍ਰੋਗਰਾਮ ਨੂੰ ਲੈ ਕੇ ਤਣਾਅ ਚੱਲ ਰਿਹਾ ਹੈ। ਬੀਤੇ ਦਿਨੀਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਅਮਰੀਕਾ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਲੈ ਕੇ ਉਸ ਨਾਲ ਸਹੀ ਸਮਝੌਤਾ ਕਰਨ ਲਈ ਤਿਆਰ ਹੈ। ਉਨ੍ਹਾਂ ਦੀ ਇਹ ਟਿੱਪਣੀ ਉਸ ਵੇਲੇ ਆਈ ਜਦੋਂ ਕੁਝ ਦਿਨ ਪਹਿਲਾਂ ਉਨ੍ਹਾਂ ਨੇ ਅਮਰੀਕਾ ਨੂੰ ਧਮਕਾਉਣ ਲਈ ਈਰਾਨ ਨੂੰ ਇਤਿਹਾਸਕ ਨਤੀਜੇ ਭੁਗਤਣ ਦੀ ਚਿਤਾਵਨੀ ਦਿੱਤੀ ਸੀ। ਟਰੰਪ ਨੇ ਓਬਾਮਾ ਪ੍ਰਸ਼ਾਸਨ ਦੌਰਾਨ 2015 ‘ਚ ਹੋਏ ਈਰਾਨ ਪ੍ਰਮਾਣੂ ਸਮਝੌਤੇ ਤੋਂ ਅਮਰੀਕਾ ਨੂੰ ਵੱਖ ਕਰ ਦਿੱਤਾ ਸੀ। ਉਨ੍ਹਾਂ ਨੇ ਇਸ ਨੂੰ ਹੁਣ ਤੱਕ ਦਾ ਸਭ ਤੋਂ ਖਰਾਬ ਸਮਝੌਤਾ ਦੱਸਿਆ ਸੀ। ਅਮਰੀਕਾ ਅਤੇ ਈਰਾਨ ਵਲੋਂ ਜ਼ੁਬਾਨੀ ਜੰਗ ਲਗਾਤਾਰ ਹੋ ਰਹੀ ਹੈ।

Facebook Comment
Project by : XtremeStudioz