Close
Menu

ਅੰਡਰ-17 ਵਿਸ਼ਵ ਕੱਪ ਫਾਈਨਲ ਦੀ ਮੇਜ਼ਬਾਨੀ ਕਰੇਗਾ ਕੋਲਕਾਤਾ

-- 26 December,2014

ਕੋਲਕਾਤਾ – ਅਖਿਲ ਭਾਰਤੀ ਫੁੱਟਬਾਲ ਮਹਾਸੰਘ (ਏ. ਆਈ. ਐੱਫ. ਐੱਫ.) ਦੇ ਪ੍ਰਧਾਨ ਪ੍ਰਫੁਲ ਪਟੇਲ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਕੋਲਕਾਤਾ 2017 ‘ਚ ਹੋਣ ਵਾਲੇ ਅੰਡਰ-17 ਵਿਸ਼ਵ ਕੱਪ ਫੁੱਟਬਾਲ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ। ਪਟੇਲ ਨੇ ਇੰਡੀਅਨ ਸੁਪਰ ਲੀਗ (ਆਈ. ਐੱਸ. ਐੱਲ.) ਦੀ ਜੇਤੂ ਟੀਮ ਐਟਲੈਟਿਕੋ ਡੀ ਕੋਲਕਾਤਾ ਨੂੰ ਸਨਮਾਨਿਤ ਕਰਨ ਲਈ ਆਯੋਜਿਤ ਪ੍ਰੋਗਰਾਮ ‘ਚ ਇਹ ਐਲਾਨ ਕੀਤਾ। ਪਟੇਲ ਨੇ ਨਾਲ ਹੀ ਕਿਹਾ ਕਿ ਭਾਰਤ 2020 ਦੇ ਅੰਡਰ-20 ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਵੀ ਦਾਅਵੇਦਾਰੀ ਕਰੇਗਾ।

Facebook Comment
Project by : XtremeStudioz