Close
Menu

ਅੱਤਵਾਦੀ ਗਤੀਵਿਧੀਆਂ ਲਈ ਭਾਰਤ ‘ਚੋਂ ਪੈਸਾ ਆਉਂਦਾ ਹੈ ਜਾਂ ਨਹੀਂ, ਪਾਕਿਸਤਾਨ ਕਰੇਗਾ ਜਾਂਚ

-- 02 July,2015

ਇਸਲਾਮਾਬਾਦ— ਪਾਕਿਸਤਾਨ ਇਸ ਦੀ ਜਾਂਚ ਕਰ ਰਿਹਾ ਹੈ ਕਿ ਉਥੇ ਅੱਤਵਾਦੀ ਗਤੀਵਿਧੀਆਂ ਲਈ ਭਾਰਤ ‘ਚੋਂ ਫੰਡਿੰਗ ਕੀਤੀ ਜਾ ਰਹੀ ਹੈ ਜਾਂ ਨਹੀਂ। ਬੀ.ਸੀ.ਸੀ. ਦੀ ਇਕ ਰਿਪੋਰਟ ‘ਚ ਇਹ ਦਾਅਵਾ ਕੀਤਾ ਗਿਆ ਸੀ। ਇਸ ਮਸਲੇ ‘ਤੇ ਪਾਕਿਸਤਾਨ ਦੇ ਸੈਨਾ ਮੁਖੀ ਜਨਰਲ ਰਹੀਲ ਸ਼ਰੀਫ ਨੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨਾਲ ਮੰਗਲਵਾਰ ਨੂੰ ਵਿਚਾਰ ਕੀਤਾ। ਇਸ ਤੋਂ ਬਾਅਦ ਜਾਂਚ ਦੇ ਹੁਕਮ ਜਾਰੀ ਹੋਏ। ਬੀ.ਸੀ.ਸੀ. ਮੁਤਾਬਕ ਭਾਰਤ ਪਾਕਿਸਤਾਨ ਦੇ ਰਾਜਨੀਤਿਕ ਦਲ ਐਮ.ਕਿਊ.ਐਮ. ਨੂੰ ਫੰਡ ਦਿੰਦਾ ਹੈ। ਇਸ ਦੀ ਵਰਤੋਂ ਪਾਕਿਸਤਾਨ ‘ਚ ਅੱਤਵਾਦੀ ਗਤੀਵਿਧੀਆਂ ‘ਚ ਹੁੰਦੀ ਹੈ। ਇਹ ਖੁਲਾਸਾ ਬ੍ਰਿਟੇਨ ‘ਚ ਐਮ.ਕਿਊ.ਐਮ. ਖਿਲਾਫ ਚਲ ਰਹੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੌਰਾਨ ਹੋਇਆ।
ਹਾਲਾਂਕਿ, ਐਮ.ਕਿਊ.ਐਮ. ਅਤੇ ਭਾਰਤ ਦੋਹਾਂ ਨੇ ਰਿਪੋਰਟ ਨੂੰ ਬੇਬੁਨਿਆਦ ਦੱਸਦੇ ਹੋਏ ਇਸ ਦੀ ਨਿੰਦਾ ਕੀਤੀ ਹੈ। ਉਥੇ ਹੀ ਪਾਕਿਸਤਾਨ ਇਸ ਮਾਮਲੇ ਨੂੰ ਸੰਯੁਕਤ ਰਾਸ਼ਟਰ ‘ਚ ਚੁੱਕ ਕੇ ਭਾਰਤ ਖਿਲਾਫ ਕਾਰਵਾਈ ਕਰਨ ਦੀ ਮੰਗ ਕਰਨ ‘ਤੇ ਵੀ ਵਿਚਾਰ ਕਰ ਰਿਹਾ ਹੈ। ਸੰਯੁਕਤ ਰਾਸ਼ਟਰ ‘ਚ ਪਾਕਿਸਤਾਨ ਦੀ ਰਾਜਦੂਤ ਮਲੀਹਾ ਲੋਧੀ ਇਸ ਸੰਬੰਧ ‘ਚ ਸਰਕਾਰ ਨਾਲ ਗੱਲਬਾਤ ਲਈ ਇਸਲਾਮਾਬਾਦ ਆਈ ਹੋਈ ਹੈ। ਇਸ ਮਾਮਲੇ ‘ਚ ਸਕਾਟਲੈਂਡ ਯਾਰਡ ਤੋਂ ਇਕ ਜਾਂਚ ਦਲ ਵੀ ਸੋਮਵਾਰ ਨੂੰ ਪਾਕਿਸਤਾਨ ਪੁੱਜਾ ਹੈ।

Facebook Comment
Project by : XtremeStudioz