Close
Menu

ਆਈਐੱਨਐਕਸ ਮੀਡੀਆ ਮਾਮਲੇ ’ਚ ਚਿਦੰਬਰਮ ਤੋਂ ਪੁੱਛ-ਪੜਤਾਲ

-- 20 December,2018

ਨਵੀਂ ਦਿੱਲੀ, 20 ਦਸੰਬਰ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਆਈਐੱਨਐਕਸ ਮੀਡੀਆ ਸਬੰਧੀ ਕਾਲੇ ਧਨ ਨੂੰ ਸਫੈਦ ਕਰਨ ਦੇ ਮਾਮਲੇ ’ਚ ਸਾਬਕਾ ਕੇਂਦਰੀ ਮੰਤਰੀ ਪੀ ਚਿਦੰਬਰਮ ਤੋਂ ਪੁੱਛਗਿੱਛ ਕੀਤੀ ਹੈ। ਉਹ ਅੱਜ ਸਵੇਰੇ 11:15 ਵਜੇ ਇੰਡੀਆ ਗੇਟ ਨੇੜੇ ਜਾਮਨਗਰ ਸਥਿਤ ਏਜੰਸੀ ਦੇ ਦਫ਼ਤਰ ਪਹੁੰਚੇ। ਇਹ ਪਹਿਲੀ ਵਾਰ ਹੈ ਜਦੋਂ ਈਡੀ ਨੇ 73 ਸਾਲਾ ਸਾਬਕਾ ਵਿੱਤ ਤੇ ਗ੍ਰਹਿ ਮੰਤਰੀ ’ਤੇ ਇਸ ਕੇਸ ’ਚ ਸ਼ਿਕੰਜਾ ਕੱਸਿਆ ਹੈ।
ਸੂਤਰਾਂ ਅਨੁਸਾਰ ਇਸ ਸੀਨੀਅਰ ਕਾਂਗਰਸ ਆਗੂ ਨੂੰ ਜਾਂਚ ਅਧਿਕਾਰੀ (ਆਈਓ) ਸਾਹਮਣੇ ਪੇਸ਼ ਹੋ ਕੇ ਕਾਲੇ ਧਨ ਨੂੰ ਸਫੈਦ (ਪੀਐੱਮਐੱਲਏ) ਕਰਨ ਦੇ ਮਾਮਲੇ ’ਚ ਆਪਣੇ ਬਿਆਨ ਦਰਜ ਕਰਵਾਉਣ ਲਈ ਕਿਹਾ ਗਿਆ ਸੀ ਤੇ ਉਨ੍ਹਾਂ ਨੂੰ ਅੱਜ ਦਾ ਸਮਾਂ ਦਿੱਤਾ ਗਿਆ ਸੀ। ਉਹ ਆਪਣੇ ਵਕੀਲ ਸਮੇਤ ਏਜੰਸੀ ਦੇ ਦਫਤਰ ਪਹੁੰਚੇ। ਇਸ ਤੋਂ ਪਹਿਲਾਂ ਉਨ੍ਹਾਂ ਤੋਂ ਏਅਰਸੈੱਲ-ਮੈਕਸਿਸ ਕੇਸ ’ਚ ਪੁੱਛਗਿੱਛ ਕੀਤੀ ਗਈ ਸੀ। ਦਿੱਲੀ ਹਾਈ ਕੋਰਟ ਨੇ ਪਿਛਲੇ ਮਹੀਨੇ ਚਿਦੰਬਰਮ ਨੂੰ ਗ੍ਰਿਫ਼ਤਾਰੀ ਤੋਂ 15 ਜਨਵਰੀ ਤੱਕ ਦੀ ਅੰਤਰਿਮ ਰਾਹਤ ਦੇ ਦਿੱਤੀ ਸੀ। ਅਦਾਲਤ ਨੇ ਉਨ੍ਹਾਂ ਨੂੰ ਜਾਂਚ ’ਚ ਸਹਿਯੋਗ ਕਰਨ ਦੀ ਹਦਾਇਤ ਕੀਤੀ ਸੀ। ਕੇਂਦਰੀ ਜਾਂਚ ਏਜੰਸੀ ਇਸ ਤੋਂ ਪਹਿਲਾਂ ਸਾਬਕਾ ਮੰਤਰੀ ਦੇ ਪੁੱਤਰ ਕਾਰਤੀ ਚਿਦੰਬਰਮ ਤੋਂ ਪੁੱਛਗਿੱਛ ਕਰ ਚੁੱਕੀ ਹੈ ਅਤੇ ਉਸ ਦੀ ਭਾਰਤ ਤੇ ਵਿਦੇਸ਼ ਵਿਚਲੀ 54 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਜਾ ਚੁੱਕੀ ਹੈ। ਈਡੀ ਨੇ ਸੀਬੀਆਈ ਵੱਲੋਂ ਦਰਜ ਐੱਫਆਈਆਰ ਦੇ ਆਧਾਰ ’ਤੇ ਪੀਐੱਮਐੱਲਏ ਤਹਿਤ ਕੇਸ ਦਰਜ ਕੀਤਾ ਸੀ।

Facebook Comment
Project by : XtremeStudioz