Close
Menu

ਆਪਣੀਆਂ ਨਾਕਾਮੀਆਂ ਛੁਪਾ ਰਹੀ ਹੈ ਸਰਕਾਰ: ਮਾਇਆਵਤੀ

-- 04 March,2019

ਲਖਨਊ, 4 ਮਾਰਚ
ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਨੇ ਅੱਜ ਨਰਿੰਦਰ ਮੋਦੀ ਸਰਕਾਰ ’ਤੇ ਆਪਣੀਆਂ ਨਾਕਾਮੀਆਂ ਨੂੰ ਭਾਰਤ-ਪਾਕਿਸਤਾਨ ਤਣਾਅ ਪਿੱਛੇ ਛੁਪਾਉਣ ਦੀ ਕੋਸ਼ਿਸ਼ ਕਰਨ ਅਤੇ ਬਾਲਾਕੋਟ ਹਵਾਈ ਹਮਲਿਆਂ ਤੋਂ ਸਿਆਸੀ ਲਾਹਾ ਲੈਣ ਦੇ ਦੋਸ਼ ਲਾਏ ਹਨ।
ਸੂਬੇ ਦੀ ਰਾਜਧਾਨੀ ਵਿਚ ਕਾਹਲੀ ਨਾਲ ਸੱਦੀ ਗਈ ਮੀਟਿੰਗ ਵਿੱਚ ਪਾਰਟੀ ਦੇ ਅਹੁਦੇਦਾਰਾਂ ਅਤੇ ਆਗੂਆਂ ਨੂੰ ਸੰਬੋਧਨ ਕਰਦਿਆਂ ਬਸਪਾ ਆਗੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਹਵਾਈ ਹਮਲਿਆਂ ਦੇ ਮੁੱਦੇ ਨੂੰ ਉਭਾਰ ਕੇ ਆਪਣੀਆਂ ਚਾਰ ਸਾਲਾਂ ਦੀਆਂ ਨਾਕਾਮੀਆਂ ਛੁਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਤੋਂ ਇਹ ਗੱਲ ਲੁਕੀ ਨਹੀਂ ਹੈ ਕਿ ਕਿਵੇਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇਸ਼ ਦੀਆਂ ਸਮੱਸਿਆਵਾਂ ਦਾ ਹੱਲ ਕੱਢਣ ਵਿਚ ਅਸਫਲ ਰਹੀ ਹੈ। ਉਨ੍ਹਾਂ ਪਾਰਟੀ ਕਾਰਕੁਨਾਂ ਨੂੰ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਆਖਿਆ ਕਿ ਕਿਵੇਂ ਕੇਂਦਰ ਸਰਕਾਰ ਆਪਣੀਆਂ ਨਾਕਾਮੀਆਂ ਛੁਪਾਉਣ ਲਈ ਬਾਲਾਕੋਟ ਹਮਲੇ ਦੀ ‘ਦੁਰਵਰਤੋਂ’ ਕਰ ਰਹੀ ਹੈ। ਮਾਇਆਵਤੀ ਨੇ ਮੀਟਿੰਗ ਵਿੱਚ ਆਗਾਮੀ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

Facebook Comment
Project by : XtremeStudioz