Close
Menu

ਆਪ ‘ਚ ਸ਼ਾਮਲ ਹੋਣਗੇ ਕਾਂਗਰਸੀ ਆਗੂ ਸੁਖਪਾਲ ਖਹਿਰਾ!

-- 27 February,2015

ਭੁਲੱਥ- ਪੰਜਾਬ ਕਾਂਗਰਸ ਦੇ ਬੁਲਾਰੇ ਅਤੇ ਭੁਲੱਥ ਵਿਧਾਨ ਸਭਾ ਹਲਕੇ ਦੇ ਸਾਬਕਾ ਵਿਧਾਇਕ ਸੁਖਪਾਲ ਖਹਿਰਾ ਆਮ ਆਦਮੀ ਪਾਰਟੀ ‘ਚ ਜਾਣ ਦੀ ਤਿਆਰੀ ਕਰ ਰਹੇ ਹਨ ਤੇ ਅਗਲੇ ਹਫਤੇ ਕਿਸੇ ਵੀ ਦਿਨ ਉਹ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਸਕਦੇ ਹਨ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਦੇ ਕਰੀਬੀ ਸੂਤਰਾਂ ਤੋਂ ਮਿਲੀ ਹੈ। ਹਾਲਾਂਕਿ ਜਦੋਂ ਸੁਖਪਾਲ ਖਹਿਰਾ ਨਾਲ ਆਮ ਆਦਮੀ ਪਾਰਟੀ ‘ਚ ਜਾਣ ਦੀ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਪਰ ਉਨ੍ਹਾਂ ਨੇ ਇਸ ਤੋਂ ਇਨਕਾਰ ਵੀ ਨਹੀਂ ਕੀਤਾ।
ਲੋਕ ਸਭਾ ਚੋਣਾਂ ਦੌਰਾਨ ਵੀ ਖਹਿਰਾ ਦੇ ਆਮ ਆਦਮੀ ਪਾਰਟੀ ‘ਚ ਜਾਣ ਦੀ ਚਰਚਾ ਹੋਈ ਸੀ ਤੇ ਮੀਡੀਆ ‘ਚ ਇਹ ਖਬਰਾਂ ਵੀ ਸਨ ਕਿ ਖਹਿਰਾ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੇ ਸੰਪਰਕ ‘ਚ ਹਨ। ਦਿੱਲੀ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਦੇ ਹੱਕ ਵਿਚ ਆਏ ਨਤੀਜਿਆਂ ਤੋਂ ਬਾਅਦ ਇਸ ਗੱਲ ਦੀ ਸੰਭਾਵਨਾ ਵਧ ਗਈ ਸੀ ਕਿ ਖਹਿਰਾ ਆਪ ‘ਚ ਸ਼ਾਮਲ ਹੋ ਜਾਣਗੇ ਅਤੇ ਹੁਣ ਪੰਜਾਬ ਵਿਚ ਨਗਰ ਨਿਗਮ ਤੇ ਨਗਰ ਕੌਂਸਲ ਦੇ ਨਤੀਜਿਆਂ ਤੋਂ ਬਾਅਦ ਖਹਿਰਾ ਦੇ ਆਪ ‘ਚ ਜਾਣ ਦੀ ਗੱਲ ਨੂੰ ਹੋਰ ਹਵਾ ਮਿਲ ਗਈ।

Facebook Comment
Project by : XtremeStudioz