Close
Menu

ਆਪ’ ਨੇ ਪ੍ਰੋਫੈਸਰ ਬਲਜਿੰਦਰ ਕੌਰ ਨੂੰ ਬਠਿੰਡਾ ਤੋਂ ਉਮੀਦਵਾਰ ਐਲਾਨਿਆ

-- 12 April,2019

ਤਲਵੰਡੀ ਸਾਬੋ ਤੋਂ ਵਿਧਾਇਕ ਹਨ ਪ੍ਰੋ. ਬਲਜਿੰਦਰ ਕੌਰ

ਚੰਡੀਗੜ੍ਹ 12 ਅਪ੍ਰੈਲ 2019
ਆਮ ਆਦਮੀ ਪਾਰਟੀ (ਆਪ) ਨੇ ਬਠਿੰਡਾ ਲੋਕ ਸਭਾ ਹਲਕੇ ਲਈ ਪ੍ਰੋਫੈਸਰ ਬਲਜਿੰਦਰ ਕੌਰ ਨੂੰ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ। ਪ੍ਰੋਫੈਸਰ ਬਲਜਿੰਦਰ ਕੌਰ ਤਲਵੰਡੀ ਸਾਬੋ ਤੋਂ ਵਿਧਾਇਕ ਪਾਰਟੀ ਦੇ ਮੁੱਖ ਬੁਲਾਰੇ ਅਤੇ ਮਹਿਲਾ ਵਿੰਗ ਪੰਜਾਬ ਦੇ ਅਬਜ਼ਰਵਰ ਵੀ ਹਨ।
ਪਾਰਟੀ ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ ਜਾਰੀ ਸੂਚੀ ਅਨੁਸਾਰ ਪ੍ਰੋਫੈਸਰ ਬਲਜਿੰਦਰ ਕੌਰ ਆਮ ਆਦਮੀ ਪਾਰਟੀ ਦੇ ਬਠਿੰਡਾ ਲੋਕ ਸਭਾ ਹਲਕੇ ਤੋਂ 2019 ਦੀਆਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਹੋਣਗੇ।
ਪ੍ਰੋਫੈਸਰ ਬਲਜਿੰਦਰ ਕੌਰ ਤਲਵੰਡੀ ਸਾਬੋ ਹਲਕੇ ਦੇ ਪਿੰਡ ਜਗਾਰਾਮ ਤੀਰਥ ਦੇ ਜੰਮਪਲ ਹਨ ਅਤੇ ਹਾਲ ਹੀ ਦੌਰਾਨ ਉਨ੍ਹਾਂ ਦਾ ਵਿਆਹ ਅੰਮ੍ਰਿਤਸਰ ਨਾਲ ਸੰਬੰਧਿਤ ਸੁਖਰਾਜ ਸਿੰਘ ਬੱਲ ਨਾਲ ਹੋਇਆ ਹੈ, ਜੋ ਆਮ ਆਦਮੀ ਪਾਰਟੀ ਦੇ ਮਾਝਾ ਯੂਥ ਵਿੰਗ ਦੇ ਪ੍ਰਧਾਨ ਹਨ।
ਅੰਗਰੇਜ਼ੀ ਭਾਸ਼ਾ ਵਿੱਚ ਐਮ.ਏ. ਅਤੇ ਐਮ.ਫਿਲ ਦੀ ਉੱਚ ਸਿੱਖਿਆ ਪ੍ਰਾਪਤ ਪ੍ਰੋਫੈਸਰ ਬਲਜਿੰਦਰ ਕੌਰ ਨੇ ਆਮ ਆਦਮੀ ਪਾਰਟੀ ਵਿੱਚ ਆਉਣ ਤੋਂ ਪਹਿਲਾਂ ਫ਼ਤਿਹਗੜ੍ਹ ਸਾਹਿਬ ਵਿਖੇ ਅਧਿਆਪਨ ਕਾਰਜ ਵੀ ਕੀਤਾ ਹੈ।
2014 ਦੀ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਉੱਤੇ ਪ੍ਰੋਫੈਸਰ ਬਲਜਿੰਦਰ ਕੌਰ ਨੇ 14000 ਤੋਂ ਵੱਧ ਵੋਟਾਂ ਲੈ ਕੇ ਤਲਵੰਡੀ ਸਾਬੋ ਦੀ ਰਵਾਇਤੀ ਸਿਆਸਤ ਵਿੱਚ ਤੀਜੀ ਧਿਰ ਵਜੋਂ ਆਮ ਆਦਮੀ ਪਾਰਟੀ ਦਾ ਝੰਡਾ ਗੱਡਿਆ ਸੀ ਅਤੇ 2017 ਦੀਆਂ ਵਿਧਾਨ ਸਭਾ ਵਿੱਚ ਪ੍ਰੋਫੈਸਰ ਬਲਜਿੰਦਰ ਕੌਰ ਨੇ ‘ਆਪ’ ਦੀ ਟਿਕਟ ਉੱਤੇ 19833 ਵੋਟਾਂ ਨਾਲ ਜਿੱਤ ਦਾ ਪਰਚਮ ਲਹਿਰਾ ਕੇ ਨਵਾਂ ਇਤਿਹਾਸ ਲਿਖਿਆ ਸੀ।

Facebook Comment
Project by : XtremeStudioz