Close
Menu

ਆਪ ਸਰਕਾਰ ਨੇ ਦਿੱਲੀ ਪੁਲਿਸ ਤੋਂ ਮੰਗੀ ਅਹਿਮ ਜਾਣਕਾਰੀ

-- 11 April,2015

ਨਵੀਂ ਦਿੱਲੀ,  ਆਪ ਸਰਕਾਰ ਨੇ ਅੱਜ ਦਿੱਲੀ ਪੁਲਿਸ ਤੋਂ ਇਸਦੀ ਤਬਾਦਲਾ ਤੇ ਨਿਯੁਕਤੀ ਨੀਤੀ ਵਰਗੀ ਕਈ ਮਹੱਤਵਪੂਰਨ ਜਾਣਕਾਰੀਆਂ ਮੰਗੀਆਂ ਤੇ ਕਿਹਾ ਕਿ ਉਹ ਐਫਆਈਆਰ ਦਰਜ ਨਾ ਕੀਤੇ ਜਾਣ ਦੀਆਂ ਸ਼ਿਕਾਇਤਾਂ ਨਾਲ ਨਿੱਬੜਨ ਲਈ ਪੁਲਿਸ ਥਾਣਿਆਂ ਦੇ ਅੰਦਰ ਸੀਸੀਟੀਵੀ ਕੈਮਰੇ ਲਗਾਉਣਾ ਚਾਹੁੰਦੀ ਹੈ। ਦਿੱਲੀ ਪੁਲਿਸ ਕਮਿਸ਼ਨਰ ਬੀ ਐਸ ਬੱਸੀ ਨੂੰ ਲਿਖੇ ਇੱਕ ਪੱਤਰ ‘ਚ ਮੁੱਖ ਮੰਤਰੀ ਦਫ਼ਤਰ ਨੇ ਉਨ੍ਹਾਂ ਨੂੰ ਵੱਖ ਵੱਖ ਅਹੁਦਿਆਂ ‘ਤੇ ਕੰਮ ਕਰ ਰਹੇ ਉਨ੍ਹਾਂ ਅਧਿਕਾਰੀਆਂ ਦੇ ਬਾਰੇ ‘ਚ ਵੇਰਵਾ ਮੰਗਿਆ ਹੈ ਜੋ ਆਪਣਾ ਕਾਰਜਕਾਲ ਪੂਰਾ ਕਰਨ ਦੇ ਬਾਵਜੂਦ ਇਨ੍ਹਾਂ ਅਹੁਦਿਆਂ ‘ਤੇ ਹਨ। ਸਰਕਾਰ ਨੇ ਕਿਹਾ ਕਿ ਉਹ ਪੁਲਿਸ ਸਟੇਸ਼ਨਾਂ ਦੇ ਅੰਦਰ ਸੀਸੀਟੀਵੀ ਕੈਮਰੇ ਲਗਾਉਣਾ ਚਾਹੁੰਦੀ ਹੈ ਕਿਉਂਕਿ ਉਸਨੂੰ ਵੱਡੀ ਗਿਣਤੀ ‘ਚ ਜਨਤਾ ਦੀਆਂ ਸ਼ਿਕਾਇਤਾਂ ਨਾ ਦਰਜ ਕੀਤੇ ਜਾਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ। ਜ਼ਿਕਰਯੋਗ ਹੈ ਕਿ ਦਿੱਲੀ ਪੁਲਿਸ ਸਿੱਧੇ ਗ੍ਰਹਿ ਮੰਤਰਾਲੇ ਦੇ ਅਧੀਨ ਕੰਮ ਕਰਦੀ ਹੈ।

Facebook Comment
Project by : XtremeStudioz