Close
Menu

ਇਤਿਹਾਸਿਕ ਗੁਰਦੁਆਰਿਆਂ ਨੇੜੇ ਸ਼ਰਾਬ, ਮੀਟ ਅਤੇ ਤੰਬਾਕੂ ਦੀਆਂ ਦੁਕਾਨਾਂ ਨਾ ਹੋਣ; ਸਬੰਧਤ ਸਰਕਾਰਾਂ ਯਕੀਨੀ ਬਣਾਉਣ : ਸਿਰਸਾ-ਕਾਲਕਾ

-- 24 April,2019

ਨਵੀਂ ਦਿੱਲੀ, 24 ਅਪ੍ਰੈਲ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਅਤੇ ਜਨਰਲ ਸਕੱਤਰ ਸ. ਹਰਮੀਤ ਸਿੰਘ ਕਾਲਕਾ ਨੇ ਇੱਕ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਇਤਿਹਾਸਿਕ ਗੁਰਦੁਆਰਾ ਸਾਹਿਬਾਨ ਦੇ ਨੇੜੇ ਸ਼ਰਾਬ ਦੇ ਠੇਕੇ, ਮੀਟ ਅਤੇ ਤੰਬਾਕੂ ਵਾਲੀਆਂ ਵਸਤਾਂ ਦੀ ਵਿਕਰੀ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਜਾਵੇ। 

ਤਖਤ ਸ੍ਰੀ ਕੇਸ਼ਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰਦੁਆਰਾ ਸਾਹਿਬਾਨ ਨੇੜੇ ਮੀਟ, ਸ਼ਰਾਬ ਅਤੇ ਤੰਬਾਕੂ ਦੀ ਵਿਕਰੀ ਕਰਨ ਵਾਲਿਆਂ ਨੂੰ ਕੀਤੀ ਤਾੜਨਾ ਦੀਆਂ ਅਖਬਾਰਾਂ ‘ਚ ਛਪੀਆਂ ਖਬਰਾਂ ਦੇ ਹਵਾਲੇ ਨਾਲ ਸ. ਸਿਰਸਾ ਅਤੇ ਸ. ਕਾਲਕਾ ਨੇ ਸਬੰਧਤ ਸਰਕਾਰਾਂ ਨੂੰ ਬੇਨਤੀ ਕਰਦਿਆਂ ਕਿਹਾ ਹੈ ਕਿ ਜਿਹੜੇ ਸ਼ਹਿਰਾਂ ਅੰਦਰ ਵੀ ਇਤਿਹਾਸਿਕ ਗੁਰਦੁਆਰੇ ਹਨ ਉਨ੍ਹਾਂ ਦੇ ਪ੍ਰਸਾਸ਼ਨਿਕ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਇਹਨਾਂ ਗੁਰਦੁਆਰਾ ਸਾਹਿਬਾਨ ਦੇ ਨੇੜੇ ਸ਼ਰਾਬ, ਮੀਟ ਅਤੇ ਤੰਬਾਕੂ ਵਾਲੀਆਂ ਵਸਤਾਂ ਦੀ ਵਿਕਰੀ ਨਾ ਹੋਵੇ।

ਸਿੱਖ ਆਗੂਆਂ ਨੇ ਸਰਕਾਰਾਂ ਨੂੰ ਵੀ ਬੇਨਤੀ ਕੀਤੀ ਹੈ ਕਿ ਉਹ ਸਿੱਖ ਧਰਮ ਦੇ ਸਿਧਾਂਤਾਂ ਅਤੇ ਸਿੱਖ ਭਾਵਨਾਵਾਂ ਦੇ ਮੱਦੇਨ॥ਰ ਇਤਿਹਾਸਿਕ ਗੁਰਦੁਆਰਿਆਂ ਦੇ ਨੇੜਿਓ ਸ਼ਰਾਬ, ਮੀਟ ਅਤੇ ਤੰਬਾਕੂ ਦੀਆਂ ਦੁਕਾਨਾਂ ਤੁਰੰਤ ਬੰਦ ਕਰਵਾ ਦੇਣ। ਉਹਨਾਂ ਕਿਹਾ ਕਿ ਇਤਿਹਾਸਿਕ ਗੁਰਦੁਆਰਿਆਂ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇ ਕੇ ਅਜਿਹੀਆਂ ਚੀਜਾਂ ‘ਤੇ ਮੁਕੰਮਲ ਪਾਬੰਦੀ ਹੋਣੀ ਚਾਹੀਦੀ ਹੈ। 

ਉਨ੍ਹਾਂ ਹੋਰ ਅੱਗੇ ਕਿਹਾ ਕਿ ਜਦੋਂ ਇਤਿਹਾਸਿਕ ਗੁਰਦੁਆਰਿਆਂ ਨੇੜੇ ਅਜਿਹਾ ਹੁੰਦਾ ਸਿੱਖ ਸ਼ਰਧਾਲੂ ਵੇਖਦੇ ਹਨ ਤਾਂ ਉਨ੍ਹਾਂ ਦਾ ਦਿਲ ਦੁੱਖਦਾ ਹੈ। ਅਸੀਂ ਗਿਆਨੀ ਰਘੁਬੀਰ ਸਿੰਘ ਵੱਲੋਂ ਜਤਾਈ ਚਿੰਤਾਂ ਨਾਲ ਅਤੇ ਵਿਕਰੀ ਕਰਨ ਵਾਲਿਆਂ ਨੂੰ ਕੀਤੀ ਤਾੜਨਾ ਨਾਲ ਪੂਰੀ ਤਰ੍ਹਾਂ ਸਹਿਮਤ ਹਾਂ ਅਤੇ ਸਰਕਾਰਾਂ ਨੂੰ ਇਸ ਵੱਲ ਤੁਰੰਤ ਧਿਆਨ ਦੇ ਕੇ ਮੁੱਦੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।   

Facebook Comment
Project by : XtremeStudioz