Close
Menu

ਇਮਰਾਨ ਖਾਨ ਨਾਲ ਮੁਲਾਕਾਤ ਕਰਨ ਲਈ ਅਮਰੀਕੀ ਵਿਦੇਸ਼ ਮੰਤਰੀ ਜਾਣਗੇ ਪਾਕਿਸਤਾਨ

-- 20 August,2018

ਇਸਲਾਮਾਬਾਦ — ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਸਤੰਬਰ ਦੇ ਪਹਿਲੇ ਹਫਤੇ ਪਾਕਿਸਤਾਨ ਦਾ ਦੌਰਾ ਕਰ ਸਕਦੇ ਹਨ। ਪੋਂਪੀਓ ਪਾਕਿਸਤਾਨ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਆਪਸੀ ਹਿੱਤਾਂ ਦੇ ਮੁੱਦਿਆਂ ‘ਤੇ ਗੱਲਬਾਤ ਕਰਨਗੇ। ਡਿਪਲੋਮੈਟ ਅਤੇ ਅਧਿਕਾਰਤ ਸੂਤਰਾਂ ਦੇ ਹਵਾਲੇ ਨਾਲ ਪਾਕਿਸਤਾਨੀ ਅਖਬਾਰ ‘ਡਾਨ’ ਨੇ ਕਿਹਾ ਕਿ ਪੋਂਪੀਓ ਦੇ 5 ਸਤੰਬਰ ਨੂੰ ਇਸਲਾਮਾਬਾਦ ਆਉਣ ਦੀ ਸੰਭਾਵਨਾ ਹੈ। ਉਹ ਪਹਿਲੀ ਅਜਿਹੀ ਵਿਦੇਸ਼ੀ ਹਸਤੀ ਹੋਣਗੇ, ਜੋ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਮੁਲਾਕਾਤ ਕਰਨਗੇ।

ਦੱਸਣਯੋਗ ਹੈ ਕਿ ਇਮਰਾਨ ਖਾਨ ਨੇ ਕੱਲ ਭਾਵ ਸ਼ਨੀਵਾਰ ਨੂੰ ਇਸਲਾਮਾਬਾਦ ਵਿਚ ਇਕ ਸਾਦੇ ਸਮਾਰੋਹ ‘ਚ ਪਾਕਿਸਤਾਨ ਦੇ 22ਵੇਂ ਪ੍ਰਧਾਨ ਮੰਤਰੀ ਦੇ ਰੂਪ ਵਿਚ ਸਹੁੰ ਚੁੱਕੀ ਸੀ। ਅਮਰੀਕਾ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ ਤੌਰ ‘ਤੇ ਖਾਨ ਦੇ ਸਹੁੰ ਚੁੱਕੇ ਜਾਣ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਉਹ ਦੇਸ਼ ਅਤੇ ਖੇਤਰ ਵਿਚ ਸ਼ਾਂਤੀ ਅਤੇ ਖੁਸ਼ਹਾਲੀ ਨੂੰ ਹੱਲਾ-ਸ਼ੇਰੀ ਦੇਣ ਲਈ ਇਸਲਾਮਾਬਾਦ ਨਾਲ ਕੰਮ ਕਰਨ ਦਾ ਇੱਛੁਕ ਹੈ।

Facebook Comment
Project by : XtremeStudioz