Close
Menu

ਇਮਰਾਨ ਨੇ ਕਸ਼ਮੀਰ ਮੁੱਦੇ ਦੇ ਹੱਲ ਲਈ ਸੱਦਾ ਦਿੱਤਾ

-- 23 October,2018

ਇਸਲਾਮਾਬਾਦ, 23 ਅਕਤੂਬਰ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅੱਜ ਕਿਹਾ ਕਿ ਕਸ਼ਮੀਰ ਮੁੱਦੇ ਦੇ ਹੱਲ ਲਈ ਭਾਰਤ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਦੀ ਇਹ ਟਿੱਪਣੀ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਮੁਕਾਬਲੇ ਵਾਲੀ ਥਾਂ ਹੋਏ ਧਮਾਕੇ ਵਿੱਚ ਛੇ ਨਾਗਰਿਕਾਂ ਦੀ ਮੌਤ ਹੋਣ ਦੇ ਇਕ ਦਿਨ ਬਾਅਦ ਆਈ ਹੈ। ਉਨ੍ਹਾਂ ਟਵੀਟ ਕਰਕੇ ਸੁਰੱਖਿਆ ਬਲਾਂ ਵੱਲੋਂ ਬੇਗੁਨਾਹ ਲੋੋਕਾਂ ਦੀ ਹੱਤਿਆ ਦੀ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਇਹੀ ਸਮਾਂ ਹੈ ਜਦੋਂ ਭਾਰਤ ਨੂੰ ਕਸ਼ਮੀਰੀ ਲੋਕਾਂ ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਪ੍ਰਸਤਾਵ ਤਹਿਤ ਕਸ਼ਮੀਰ ਮਸਲੇ ਦਾ ਗੱਲਬਾਤ ਨਾਲ ਹੱਲ ਕੱਢਣ ਲਈ ਅੱਗੇ ਵਧਣਾ ਚਾਹੀਦਾ ਹੈ। ਇਹ ਪਹਿਲਾ ਮੌਕਾ ਨਹੀਂ ਹੈ ਜਦੋਂ ਇਮਰਾਨ ਕਸ਼ਮੀਰ ਬਾਰੇ ਬੋਲੇ ਹਨ। ਉਨ੍ਹਾਂ ਕਿਹਾ ਕਿ ਭਾਰਤ ਪਾਕਿਸਤਾਨ ਵਿਚਾਲੇ ਚੰਗੇ ਸਬੰਧ ਪੂਰੇ ਖ਼ਿੱਤੇ ਲਈ ਲਾਹੇਵੰਦ ਹਨ। 

Facebook Comment
Project by : XtremeStudioz