Close
Menu

ਉਂਟਾਰੀਓ ਦੀ ਮੁੱਖ ਮੰਤਰੀ ਦਾ ਭਾਰਤ ਦੌਰਾ ਤੈਅ

-- 31 May,2015

ਟੋਰਾਂਟੋ, ਕੈਨੇਡਾ ‘ਚ ਭਾਰਤ ਦੇ ਰਾਜਦੂਤ ਵਿਸ਼ਨੂੰ ਪ੍ਰਕਾਸ਼ ਨਾਲ ਟੋਰਾਂਟੋ ਵਿਖੇ ਮੁਲਾਕਾਤ ਤੋਂ ਇਕ ਦਿਨ ਬਾਅਦ ਉਂਟਾਰੀਓ ਦੀ ਮੁੱਖ ਮੰਤਰੀ ਕੈਥਲਿਨ ਵਿੱਨ ਦੇ ਭਾਰਤ ਦੌਰੇ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਵਿੱਨ ਦੇ ਦਫਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਅਗਲੇ ਸਾਲ ਦੇ ਸ਼ੁਰੂ ਵਿਚ ਉਹ ਨਵੀਂ ਦਿੱਲੀ, ਮੁੰਬਈ, ਹੈਦਰਾਬਾਦ ਅਤੇ ਚੰਡੀਗੜ੍ਹ ਜਾਣਗੇ, ਜਿੱਥੇ ਉਂਟਾਰੀਓ ਅਤੇ ਭਾਰਤ ਵਿਚਕਾਰ ਸੱਭਿਆਚਾਰਕ ਅਤੇ ਵਪਾਰਕ ਨੇੜਤਾ ਵਧਾਉਣ ਲਈ ਉਚ-ਪੱਧਰੀ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਕੁਝ ਸਮਝੌਤੇ ਸਹੀਬੱਧ ਕੀਤੇ ਜਾਣਗੇ। ਮੁੱਖ ਮੰਤਰੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਫੇਰੀ ਦੀਆਂ ਤਰੀਕਾਂ ਦਾ ਐਲਾਨ ਜਲਦੀ ਕਰ ਦਿੱਤਾ ਜਾਵੇਗਾ।

Facebook Comment
Project by : XtremeStudioz