Close
Menu

ਉਦਯੋਗਪਤੀਆਂ ਨੂੰ ਸਮਾਂ ਬੱਧ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਿੰਗਲ ਰੂਮ ਸਰਵਿਸ ਸੁਰੂ ਹੋਵੇਗੀ : ਮਿੱਤਲ

-- 28 October,2013

mohanਪਟਿਆਲਾ,28 ਅਕਤੂਬਰ (ਦੇਸ ਪ੍ਰਦੇਸ ਟਾਈਮਜ਼)-ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਉਦਯੋਗਿਕ ਵਿਕਾਸ ਨੂੰ ਵੱਡੇ ਪੱਧਰ ਂਤੇ ਉਤਸ਼ਾਹਿਤ ਕਰਨ ਲਈ ਜਿਥੇ ਪਿਛਲੇ ਦਿਨਾਂ ਦੌਰਾਨ ਤਾਈਵਾਨ, ਬੰਗਲੌਰ ਅਤੇ ਮੁੰਬਈ ਦੇ ਨਾਮੀ ਉਦਯੋਗਾਂ ਦਾ ਦੌਰਾ ਕੀਤਾ ਗਿਆ ਹੈ ਉਥੇ ਹੀ ਪਹਿਲਾਂ ਤੋਂ ਪੰਜਾਬ ਵਿੱਚ ਚੱਲ ਰਹੇ ਉਦਯੋਗਾਂ ਨੂੰ ਰਿਆਇਤਾਂ ਦੇ ਗੱਫ਼ੇ ਦੇਣ ਲਈ ਜਲਦੀ ਹੀ ਨਵੀਂ ਉਦਯੋਗਿਕ ਨੀਤੀ ਨੂੰ ਲਾਗੂ ਕੀਤਾ ਜਾਵੇਗਾ। ਇਹ ਜਾਣਕਾਰੀ ਪੰਜਾਬ ਦੇ ਉਦਯੋਗ ਮੰਤਰੀ ਸ਼੍ਰੀ ਮਦਨ ਮੋਹਨ ਮਿੱਤਲ ਨੇ ਫੋਕਲ ਪੁਆਇੰਟ ਇੰਡਸਟਰੀਜ਼ ਐਸੋਸੀਏਸ਼ਨ ਵੱਲੋਂ ਕਰਵਾਏ ਦਿਵਾਲੀ ਨੂੰ ਸਮਰਪਿਤ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣ ਸਮੇਂ ਉਦਯੋਗਪਤੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਦਿੱਤੀ। ਸਮਾਰੋਹ ਦੌਰਾਨ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਨੇ ਬਤੌਰ ਵਿਸ਼ੇਸ਼ ਮਹਿਮਾਨ ਸ਼ਿਰਕਤ ਕੀਤੀ।
ਸ਼੍ਰੀ ਮਿੱਤਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਦਯੋਗਪਤੀਆਂ ਦੀ ਵੱਖ-ਵੱਖ ਵਿਭਾਗਾਂ ਵਿੱਚ ਹੁੰਦੀ ਖੱਜਲ ਖੁਆਰੀ ਨੂੰ ਰੋਕਣ, ਇੱਕੋ ਕਮਰੇ ਂਚ ਬਹੁਤੀਆਂ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਸੇਵਾਵਾਂ ਨੂੰ ਸੀਮਾ ਬੱਧ ਕਰਨ ਦੇ ਉਦੇਸ਼ ਨਾਲ ਸਿੰਗਲ ਰੂਮ ਸਰਵਿਸ ਲਾਗੂ ਕਰਨ ਂਤੇ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਪੰਜਾਬ ਵਿੱਚ ਉਦਯੋਗਾਂ ਦੀ ਪ੍ਰਫੁਲਤਾ ਲਈ ਆਨਲਾਈਨ ਸੇਵਾਵਾਂ ਵੀ ਸ਼ੁਰੂ ਕੀਤੀਆਂ ਜਾਣਗੀਆਂ ਤਾਂ ਜੋ ਉਦਯੋਗਪਤੀ ਸਰਕਾਰੀ ਦਫ਼ਤਰਾਂ ਵਿੱਚ ਲੰਬੀਆਂ ਕਤਾਰਾਂ ਵਿੱਚ ਖੜ੍ਹਨ ਦੀ ਥਾਂ ਂਤੇ ਆਪਣੇ ਕਾਰੋਬਾਰ ਵਾਲੀ ਥਾਂ ਜਾਂ ਘਰ ਤੋਂ ਹੀ ਸਰਕਾਰੀ ਸੇਵਾਵਾਂ ਹਾਸਲ ਕਰਨ ਦੇ ਸਮਰੱਥ ਬਣ ਸਕਣ। ਉਨ੍ਹਾਂ ਉਦਯੋਗਪਤੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਜਲਦੀ ਹੀ ਰਾਜ ਵਿੱਚ ਵੈਟ ਰਿਫੰਡ ਨੂੰ ਨਿਯਮਤ ਕਰ ਦਿੱਤਾ ਜਾਵੇਗਾ।ਸ਼੍ਰੀ ਮਿੱਤਲ ਨੇ ਦੱਸਿਆ ਕਿ ਪੰਜਾਬ ਵਿੱਚ ਜਦੋਂ ਵੀ ਅਕਾਲੀ ਭਾਜਪਾ ਗਠਜੋੜ ਸਰਕਾਰ ਸੱਤਾ ਵਿੱਚ ਆਈ ਹੈ ਤਾਂ ਉਦੋਂ ਹੀ ਬਿਜਲੀ ਦਾ ਉਤਪਾਦਨ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ ਅਤੇ ਹੁਣ ਵੀ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੇ ਬੇਮਿਸਾਲ ਯਤਨਾਂ ਸਦਕਾ ਇਸ ਵਰ੍ਹੇ ਰਾਜ ਵਿੱਚ ਤਿੰਨ ਨਵੇਂ ਥਰਮਲ ਪਲਾਂਟਾਂ ਵਿੱਚ ਬਿਜਲੀ ਦਾ ਉਤਪਾਦਨ ਸ਼ੁਰੂ ਹੋ ਜਾਵੇਗਾ ਜਿਸ ਨਾਲ ਭਵਿੱਖ ਵਿੱਚ ਉਦਯੋਗਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਇਸ ਮੌਕੇ ਫੋਕਲ ਪੁਆਇੰਟ ਇੰਡਸਟਰੀਜ਼ ਐਸੋਸੀਏਸ਼ਨ ਦੇ ਪ੍ਰਧਾਨ ਸ. ਭਰਤ ਇੰਦਰ ਸਿੰਘ ਤੇਜਾ ਤੇ ਹੋਰ ਅਹੁਦੇਦਾਰਾਂ ਵੱਲੋਂ ਐਸੋਸੀਏਸ਼ਨ ਦੀਆਂ ਪ੍ਰਮੁੱਖ ਮੰਗਾਂ ਸਬੰਧੀ ਇੱਕ ਮੰਗ ਪੱਤਰ ਸ਼੍ਰੀ ਮਿੱਤਲ ਨੂੰ ਸੌਂਪਿਆ ਗਿਆ ਜਿਸ ਵਿੱਚੋਂ ਮੁੱਖ ਮੰਗਾਂ ਫੋਕਲ ਪੁਆਇੰਟ ਵਿੱਚ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਇੱਕ ਹੋਰ ਟਿਊਬਵੈਲ ਲਗਾਉਣ, ਸ਼ਾਪਿੰਗ ਕੰਪਲੈਕਸ ਸਥਾਪਤ ਕਰਨ, ਸੀਵਰੇਜ ਟਰੀਟਮੈਂਟ ਪਲਾਂਟ ਲਗਾਉਣ, ਫਾਇਰ ਬ੍ਰਿਗੇਡ ਦੀਆਂ ਸੇਵਾਵਾਂ ਨਿਯਮਤ ਮੁਹੱਈਆ ਕਰਵਾਉਣ ਅਤੇ ਫੋਕਲ ਪੁਆਇੰਟ ਵਿੱਚ ਕੱਟੇ ਗਏ ਰਿਹਾਇਸ਼ੀ ਪਲਾਟਾਂ ਂਚ ਉਦਯੋਗਪਤੀਆਂ ਨੂੰ ਪਹਿਲ ਦੇਣ ਨੂੰ ਸ਼੍ਰੀ ਮਿੱਤਲ ਨੇ ਮੌਕੇ ਂਤੇ ਹੀ ਸਵੀਕਾਰ ਕਰਦਿਆਂ ਜਲਦੀ ਹੀ ਕਾਰਵਾਈ ਨੂੰ ਅਮਲ ਵਿੱਚ ਲਿਆਉਣ ਦਾ ਭਰੋਸਾ ਦਿੱਤਾ।ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨ ਨੂੰ ਇੱਕ ਹਜ਼ਾਰ ਗਜ਼ ਦਾ ਪਲਾਟ ਵੀ ਰਾਖਵੀਂਆਂ ਦਰਾਂ ਂਤੇ ਮੁਹੱਈਆ ਕਰਵਾਇਆ ਜਾਵੇਗਾ।
ਇਸ ਮੌਕੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਸਰਕਾਰ ਵੱਲੋਂ ਉਦਯੋਗਿਕ ਵਿਕਾਸ ਲਈ ਵੱਡੇ ਕਦਮ ਪੁੱਟੇ ਜਾ ਰਹੇ ਹਨ ਜਿਸ ਤਹਿਤ ਦੇਸ਼ ਵਿਦੇਸ਼ ਦੇ ਨਾਮੀ ਉਦਯੋਗਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਦਸੰਬਰ ਵਿੱਚ ਇਸ ਵਿਸ਼ੇ ਂਤੇ ਆਧਾਰਿਤ ਸੈਮੀਨਾਰ ਵੀ ਕਰਵਾਇਆ ਜਾ ਰਿਹਾ ਹੈ ਜਿਸ ਤੋਂ ਬਾਅਦ ਪੰਜਾਬ ਵਿੱਚ ਵੱਡੀਆਂ ਇਕਾਈਆਂ ਦੇ ਸਥਾਪਤ ਹੋਣ ਦੀ ਪੂਰੀ ਸੰਭਾਵਨਾ ਹੈ ਤਾਂ ਜੋ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਹੋ ਸਕਣ। ਉਨ੍ਹਾਂ ਕਿਹਾ ਕਿ ਦੇਸ਼ ਵਿਦੇਸ਼ ਦੇ ਉਦਯੋਗਾਂ ਨਾਲ ਤਾਲਮੇਲ ਦੇ ਸਾਰਥਕ ਨਤੀਜੇ ਸਾਹਮਣੇ ਆਉਣਗੇ। ਇਸ ਮੌਕੇ ਫੋਕਲ ਪੁਆਇੰਟ ਇੰਡਸਟਰੀ ਐਸੋਸੀਏਸ਼ਨ ਦੀ ਤਰਫੋਂ ਸ਼੍ਰੀ ਮਿੱਤਲ ਅਤੇ ਸ. ਰੱਖੜਾ ਨੇ ਫੋਕਲ ਪੁਆਇੰਟ ਂਚ ਸੁਰੱਖਿਆ ਸੇਵਾਵਾਂ ਦੀ ਮਜ਼ਬੂਤੀ ਲਈ ਪਟਿਆਲਾ ਦੇ ਐਸ.ਐਸ.ਪੀ ਸ. ਹਰਦਿਆਲ ਸਿੰਘ ਮਾਨ ਨੂੰ ਦੋ ਪੀ.ਸੀ.ਆਰ ਮੋਟਰਸਾਇਕਲਾਂ ਦੀਆਂ ਚਾਬੀਆਂ ਵੀ ਸੌਂਪੀਆਂ।
ਸਮਾਰੋਹ ਦੌਰਾਨ ਵਿਸ਼ੇਸ਼ ਤੌਰ ਂਤੇ ਸ਼ਾਮਲ ਹੋਏ ਪੰਜਾਬ ਸਟੇਟ ਇੰਡਸਟਰੀ ਐਕਸਪੋਰਟ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਯਸ਼ਵੀਰ ਮਹਾਜਨ ਨੇ ਸਰਕਾਰ ਵੱਲੋਂ ਉਦਯੋਗਾਂ ਦੇ ਵਿਕਾਸ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਸਮੇਤ ਸਰਕਾਰ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵਿਸ਼ਵਾਸ਼ ਦਿਵਾਇਆ ਕਿ ਫੋਕਲ ਪੁਆਇੰਟ ਦੇ ਵਿਕਾਸ ਲਈ ਲਗਾਤਾਰ ਉਪਰਾਲੇ ਜਾਰੀ ਰੱਖੇ ਜਾਣਗੇ।ਇਸ ਮੌਕੇ ਨਗਰ ਨਿਗਮ ਦੇ ਮੇਅਰ ਸ. ਅਮਰਿੰਦਰ ਸਿੰਘ ਬਜਾਜ ਨੇ ਦੱਸਿਆ ਕਿ ਦੀਵਾਲੀ ਤੋਂ ਬਾਅਦ ਫੋਕਲ ਪੁਆਇੰਟ ਂਚ ਨਵੇਂ ਟਿਊਬਵੈਲ ਦਾ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ. ਸੁਰਜੀਤ ਸਿੰਘ ਰੱਖੜਾ ਦੇ ਯਤਨਾਂ ਸਦਕਾ ਫੋਕਲ ਪੁਆਇੰਟ ਵਿੱਚ 3 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਦਾ ਨਿਰਮਾਣ ਕਰਵਾਇਆ ਗਿਆ ਹੈ ਅਤੇ ਹੋਰ ਸਮੱਸਿਆਵਾਂ ਨੂੰ ਵੀ ਪਹਿਲ ਦੇ ਆਧਾਰ ਂਤੇ ਹੱਲ ਕੀਤਾ ਜਾਵੇਗਾ। ਹਲਕਾ ਇੰਚਾਰਜ ਤੇ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਸ. ਤਜਿੰਦਰਪਾਲ ਸਿੰਘ ਸੰਧੂ ਨੇ ਕਿਹਾ ਕਿ ਫੋਕਲ ਪੁਆਇੰਟ ਂਚ ਸਥਿਤ ਉਦਯੋਗਾਂ ਦੀ ਪਛਾਣ ਨੂੰ ਵੱਡੇ ਪੱਧਰ ਂਤੇ ਉਤਸ਼ਾਹਿਤ ਕੀਤੇ ਜਾਣ ਦੀ ਲੋੜ ਹੈ।
ਸਮਾਗਮ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਸ. ਭਰਤ ਇੰਦਰ ਸਿੰਘ ਤੇਜਾ, ਚੇਅਰਮੈਨ ਸ. ਪਰਮਜੀਤ ਸਿੰਘ, ਰਾਜ ਫੋਰਸ ਦੇ ਮੈਨੇਜਿੰਗ ਡਾਇਰੈਕਟਰ ਸ. ਰਾਜਵਿੰਦਰ ਸਿੰਘ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ਼੍ਰੀ ਅਸ਼ਵਨੀ ਕੁਮਾਰ, ਮੀਤ ਪ੍ਰਧਾਨ ਸ਼੍ਰੀ ਅਸ਼ੋਕ ਸਿੰਗਲਾ, ਵਿੱਤ ਸਕੱਤਰ ਸ਼੍ਰੀ ਪ੍ਰਦੀਪ ਮਲਹੋਤਰਾ ਤੇ ਹੋਰ ਅਹੁਦੇਦਾਰਾਂ ਵੱਲੋਂ ਕੈਬਨਿਟ ਮੰਤਰੀ ਸ਼੍ਰੀ ਮਦਨ ਮੋਹਨ ਮਿੱਤਲ ਤੇ ਸ. ਸੁਰਜੀਤ ਸਿੰਘ ਰੱਖੜਾ, ਸ਼੍ਰੀ ਯਸ਼ਵੀਰ ਮਹਾਜਨ, ਵਿਧਾਇਕਾ ਘਨੌਰ ਸ਼੍ਰੀਮਤੀ ਹਰਪ੍ਰੀਤ ਕੌਰ ਮੁਖਮੇਲਪੁਰ, ਮੇਅਰ ਸ਼੍ਰੀ ਅਮਰਿੰਦਰ ਸਿੰਘ ਬਜਾਜ, ਸ. ਤਜਿੰਦਰਪਾਲ ਸਿੰਘ ਸੰਧੂ, ਸੀਨੀਅਰ ਡਿਪਟੀ ਮੇਅਰ ਸ਼੍ਰੀ ਜਗਦੀਸ਼ ਰਾਏ ਚੌਧਰੀ, ਭਾਜਪਾ ਦੇ ਸੂਬਾ ਸਕੱਤਰ ਸ. ਗੁਰਤੇਜ ਸਿੰਘ ਢਿੱਲੋਂ, ਭਾਜਪਾ ਦੇ ਸ਼ਹਿਰੀ ਪ੍ਰਧਾਨ ਸ਼੍ਰੀ ਅਨਿਲ ਬਜਾਜ, ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਨਾਭਾ ਸ਼੍ਰੀ ਭੁਪੇਸ਼ ਅਗਰਵਾਲ, ਸੀਨੀਅਰ ਆਗੂ ਸ਼੍ਰੀ ਸੰਜੀਵ ਸਿੰਗਲਾ, ਐਸ.ਐਸ.ਪੀ ਸ੍ਰੀ ਹਰਦਿਆਲ ਸਿੰਘ ਚੱਠਾ, ਕੌਂਸਲਰ ਸ਼੍ਰੀ ਬਿੱਟੂ ਚੱਠਾ ਸਮੇਤ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਤ ਕੀਤਾ ਗਿਆ।
ਇਸ ਮੌਕੇ ਮੰਚ ਦਾ ਸੰਚਾਲਨ ਐਸੋਸੀਏਸ਼ਨ ਦੇ ਜਨਰਲ ਸਕੱਤਰ ਸ਼੍ਰੀ ਅਸ਼ਵਨੀ ਕੁਮਾਰ ਅਤੇ ਸ਼੍ਰੀਮਤੀ ਸੁਮਨ ਬੱਤਰਾ ਨੇ ਕੀਤਾ ਜਦੋਂਕਿ ਸਮਾਗਮ ਵਿੱਚ ਪੀ.ਐਸ.ਆਈ.ਈ.ਸੀ ਦੇ ਜੁਆਇੰਟ ਐਮ.ਡੀਂ ਸ਼੍ਰੀ ਐਸ.ਪੀ ਸਿੰਘ, ਸ਼੍ਰੋਮਣੀ ਅਕਾਲੀ ਦਲ ਦਿਹਾਤੀ ਦੇ ਪ੍ਰਧਾਨ ਸ. ਫੌਜਇੰਦਰ ਸਿੰਘ ਮੁਖਮੇਲਪੁਰ, ਮੈਂਬਰ ਵਰਕਿੰਗ ਕਮੇਟੀ ਸ਼੍ਰੀ ਛੱਜੂ ਰਾਮ ਸੋਫ਼ਤ, ਇੰਜੀ: ਗੁਰਵਿੰਦਰ ਸਿੰਘ ਸ਼ਕਤੀਮਾਨ, ਸ਼੍ਰੀ ਵਰਿੰਦਰ ਖੰਨਾ, ਸ਼੍ਰੀ ਰਮਨ ਸ਼ਰਮਾ, ਸ਼੍ਰੀਮਤੀ ਸਤਿੰਦਰਪਾਲ ਕੌਰ ਵਾਲੀਆ ਤੋਂ ਇਲਾਵਾ ਫੋਕਲ ਪੁਆਇੰਟ ਇੰਡਸਟਰੀ ਐਸੋਸੀਏਸ਼ਨ, ਪਟਿਆਲਾ ਇੰਡਸਟਰੀ ਐਸੋਸੀਏਸ਼ਨ, ਸਮਾਲ ਸਕੇਲ ਇੰਡਸਟਰੀ ਐਸੋਸੀਏਸ਼ਨ ਨਾਲ ਸਬੰਧਤ ਵੱਡੀ ਗਿਣਤੀ ਂਚ ਉਦਯੋਗਪਤੀ ਵੀ ਹਾਜ਼ਰ ਸਨ।

Facebook Comment
Project by : XtremeStudioz