Close
Menu

ਐਂਟੋਨੀ ਦਾ ਬੇਤੁਕਾ ਬਿਆਨ ਯੂ.ਪੀ.ਏ. ਸਰਕਾਰ ਦੀ ਨਾਜ਼ੁਕ ਮੁੱਦਿਆਂ ਬਾਰੇ ਗੈਰ-ਗੰਭੀਰਤਾ ਦਾ ਪ੍ਰਗਟਾਵਾ – ਬਾਦਲ

-- 09 August,2013

DSC_0109

ਭਲਾਈਆਣਾ (ਸ੍ਰੀ ਮੁਕਤਸਰ ਸਾਹਿਬ), 9 ਅਗਸਤ (ਦੇਸ ਪ੍ਰਦੇਸ ਟਾਈਮਜ਼)-ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਜੰਮੂ ਕਸ਼ਮੀਰ ਦੇ ਪੁੰਛ ਸੈਕਟਰ ਵਿੱਚ 5 ਫੌਜੀ ਜਵਾਨਾਂ ਦੀ ਹੱਤਿਆ ਬਾਰੇ ਕੇਂਦਰੀ ਰੱਖਿਆ ਮੰਤਰੀ ਸ਼੍ਰੀ ਏ.ਕੇ. ਐਂਟੋਨੀ ਦੇ ਬਿਆਨ ਨੂੰ ਨਾਜ਼ੁਕ ਮੁੱਦਿਆਂ ਨਾਲ ਨਿਪਟਦੇ ਸਮੇਂ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਦੀ ਗੈਰ-ਗੰਭੀਰਤਾ ਦਾ ਪ੍ਰਗਟਾਵਾ ਦੱਸਿਆ।
ਗਿੱਦੜਬਾਹਾ ਵਿਧਾਨ ਸਭਾ ਹਲਕੇ ਵਿੱਚ ਸੰਗਤ ਦਰਸ਼ਨ ਪ੍ਰੋਗਰਾਮਾਂ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਰੱਖਿਆ ਮੰਤਰੀ ਦਾ ਬਦਕਿਸਮਤੀ ਵਾਲਾ ਬਿਆਨ ਦਰਸਾਉਂਦਾ ਹੈ ਕਿ ਅਜਿਹੇ ਨਾਜ਼ੁਕ ਮੁੱਦਿਆਂ ਅਤੇ ਦੇਸ਼ ਦੀ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਨੂੰ ਯੂ.ਪੀ.ਏ. ਸਰਕਾਰ ਗੌਲਦੀ ਹੀ ਨਹੀਂ ਹੈ ਜਿਸ ਕਰਕੇ ਦੇਸ਼ ਦੀ ਪ੍ਰਭੂਸੱਤਾ ਦਾਅ ‘ਤੇ ਲੱਗੀ ਹੋਈ ਹੈ। ਉਨ•ਾਂ ਕਿਹਾ ਕਿ ਕੇਂਦਰ ਸਰਕਾਰ ਨੂੰ 5 ਜਵਾਨਾਂ ਦੀ ਹੱਤਿਆ ਤੋਂ ਬਾਅਦ ਸਖਤ ਕਾਰਵਾਈ ਕਰਨੀ ਚਾਹੀਦੀ ਸੀ ਪਰ ਯੂ.ਪੀ.ਏ. ਸਰਕਾਰ ਨੇ ਅਜਿਹਾ ਤਰਕਹੀਣ ਬਿਆਨ ਦੇ ਕੇ ਸ਼ਹੀਦਾਂ ਦੀ ਖਿੱਲੀ ਉਡਾਈ ਹੈ ਜਿਨ•ਾਂ ਨੇ ਦੇਸ਼ ਦੀਆਂ ਸਰਹੱਦਾਂ ਦੀ ਸੁਰੱਖਿਆ ਲਈ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ ਹਨ। ਸ. ਬਾਦਲ ਨੇ ਕਿਹਾ ਕਿ ਇਸ ਵੱਡੀ ਗਲਤੀ ਲਈ ਦੇਸ਼ ਵਾਸੀ ਯੂ.ਪੀ.ਏ. ਸਰਕਾਰ ਨੂੰ ਕਦੇ ਮੁਆਫ਼ ਨਹੀਂ ਕਰਨਗੇ ਅਤੇ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਉਸ ਨੂੰ ਪਾਠ ਪੜ•ਾਉਣਗੇ।
ਸਵਾਲਾਂ ਦੇ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਸਮਝਦਾਰ ਵੋਟਰ ਆਉਂਦੀਆਂ ਲੋਕ ਸਭਾ ਚੋਣਾਂ ਦਾ ਇੰਤਜ਼ਾਰ ਕਰ ਰਹੇ ਹਨ ਜਿਸ ਦੌਰਾਨ ਉਹ ਕਾਂਗਰਸ ਨੂੰ ਜੜ•ੋਂ ਉਖਾੜ ਦੇਣਗੇ। ਉਨ•ਾਂ ਕਿਹਾ ਕਿ ਯੂ.ਪੀ.ਏ. ਸਰਕਾਰ ਸਾਰੇ ਮੋਰਚਿਆਂ ‘ਤੇ ਫੇਲ• ਹੋਈ ਹੈ ਅਤੇ ਦੇਸ਼ ਦੇ ਲੋਕ ਉਸ ਦੇ ਪ੍ਰਸ਼ਾਸਨ ਤੋਂ ਤੰਗ ਆ ਗਏ ਹਨ। ਸ. ਬਾਦਲ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਆਉਂਦੀਆਂ ਚੋਣਾਂ ਦੌਰਾਨ ਕੇਂਦਰ ਵਿੱਚ ਐਨ.ਡੀ.ਏ. ਦੀ ਸਰਕਾਰ ਬਣੇਗੀ ਜਿਸ ਦੀ ਸ਼੍ਰੋਮਣੀ ਅਕਾਲੀ ਦਲ ਭਾਈਵਾਲ ਹੈ।
ਇਸ ਤੋਂ ਪਹਿਲਾਂ ਚੋਟੀਆਂ ਸਾਹਿਬ ਚੰਦ, ਛੱਤੇਆਣਾ, ਭਲਾਈਆਣਾ, ਕੋਟਲੀ ਅਬਲੂ, ਬੁਟਰ, ਸਰੀਂਹ ਮੱਲਾਂ ਅਤੇ ਸੁਖਨਾ ਅਬਲੂ ਪਿੰਡਾਂ ਵਿੱਚ ਵੱਡੇ ਇਕੱਠਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੰਗਤ ਦਰਸ਼ਨ ਪ੍ਰੋਗਰਾਮ ਆਯੋਜਤ ਕਰਾਉਣ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਵਲੋਂ ਉਨ•ਾਂ ਦੇ ਦਰ ‘ਤੇ ਜਾ ਕੇ ਹੱਲ ਕਰਨਾ ਹੈ। ਉਨ•ਾਂ ਕਿਹਾ ਕਿ ਇਹ ਪ੍ਰੋਗਰਾਮ ਆਯੋਜਿਤ ਕਰਾਉਣ ਦਾ ਕੋਈ ਵੀ ਸਿਆਸੀ ਮਕਸਦ ਨਹੀਂ ਹੈ। ਇਸ ਦਾ ਇਕੋ ਇੱਕ ਉਦੇਸ਼ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਨੂੰ ਯਕੀਨੀ ਬਣਾਉਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਰਾਜ ਦੀ ਸਮੁੱਚੀ ਭਲਾਈ ਲਈ ਵਚਨਬੱਧ ਹੈ ਅਤੇ ਕਿਸੇ ਵੀ ਹਲਕੇ ਨਾਲ ਇਸ ਸਬੰਧ ਵਿੱਚ ਕੋਈ ਵੀ ਵਿਤਕਰਾ ਨਹੀਂ ਕੀਤਾ ਜਾਂਦਾ। ਉਨ•ਾਂ ਨੇ ਕਾਂਗਰਸੀ ਆਗੂਆਂ ਨੂੰ ਮੀਡੀਆ ਵਿੱਚ ਆਉਣ ਲਈ ਟਕਰਾਅ ਦੀ ਸਿਆਸਤ ਛੱਡਣ
ਮੀਡੀਆ ਵਿੱਚ ਬਣੇ ਰਹਿਣ ਲਈ ਕਾਂਗਰਸ ਆਗੂਆਂ ਨੂੰ ਟਕਰਾਅ ਦੀ ਨੀਤੀ ਤਿਆਗਣ ਲਈ ਆਖਦੇ ਹੋਏ ਸ. ਬਾਦਲ ਨੇ ਕਾਂਗਰਸ ਪਾਰਟੀ ਨੂੰ ਲੋਕਾਂ ਦੇ ਵਡੇਰੇ ਹਿੱਤਾਂ ਤੇ ਸੂਬੇ ਦੇ ਭਲੇ ਲਈ ਸਰਕਾਰ ਦਾ ਸਹਿਯੋਗ ਕਰਨ ਲਈ ਕਿਹਾ। ਉਨ•ਾਂ ਕਿਹਾ ਕਿ ਕਾਂਗਰਸ ਦੇ ਵਾਂਗ ਸਾਨੂੰ ਬਦਲੇ ਦੀ ਸਿਆਸਤ ਵਿੱਚ ਵਿਸ਼ਵਾਸ ਨਹੀਂ ਹੈ ਅਤੇ ਸਾਡਾ ਇਕੋ-ਇਕ ਟੀਚਾ ਸੂਬੇ ਦਾ ਵਿਕਾਸ ਕਰਨਾ ਹੈ।
ਸਾਬਕਾ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਨਪ੍ਰੀਤ ਸਿੰਘ ਕਾਂਗਰਸ ਦੇ ਹੱਥਾਂ ਵਿੱਚ ਖੇਡ ਰਿਹਾ ਹੈ ਤੇ ਪੀ.ਪੀ.ਪੀ. ਆਗੂ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਵਿਸ਼ਵਾਸਘਾਤ ਹੀ ਨਹੀਂ ਕੀਤਾ ਸਗੋਂ ਸੂਬੇ ਦੇ ਲੋਕਾਂ ਨਾਲ ਵੀ ਵਿਸ਼ਵਾਸਘਾਤ ਕੀਤਾ ਹੈ। ਸ. ਬਾਦਲ ਨੇ ਕਿਹਾ ਕਿ ਕਾਂਗਰਸ ਨੇ ਸਦਾ ਹੀ ਆਪਣੇ ਸਿਆਸੀ ਹਿੱਤਾਂ ਲਈ ਬਾਦਲ ਪਰਿਵਾਰ ਵਿੱਚੋਂ ਕਿਸੇ ਇਕ ਨੂੰ ਉਨ•ਾਂ ਵਿਰੁੱਧ ਹੱਲਾਸ਼ੇਰੀ ਦੇਣ ਦੀ ਘਟੀਆ ਖੇਡ ਖੇਡੀ ਹੈ ਪਰ ਇਹ ਆਪਣੀਆਂ ਇਨ•ਾਂ ਚਾਲਾਂ ਵਿੱਚ ਬੁਰੀ ਤਰ•ਾਂ ਨਾਕਾਮ ਰਹੀ ਹੈ। ਉਨ•ਾਂ ਕਿਹਾ ਕਿ ਮਨਪ੍ਰੀਤ ਵਰਗੇ ਲੋਕਾਂ ਨੂੰ ਕਾਂਗਰਸ ਪਾਰਟੀ ਨੇ ਸਦਾ ਹੀ ਆਪਣੇ ਹਿੱਤਾਂ ਲਈ ਵਰਤ ਕੇ ਛੱਡ ਦਿੱਤਾ ਹੈ ਜਿਸ ਕਰਕੇ ਉਹ ਸਿਆਸੀ ਗੁਮਨਾਮੀ ਵਿੱਚ ਚਲੇ ਗਏ ਹਨ।
ਮੁੱਖ ਮੰਤਰੀ ਨੇ ਪਿੰਡਾਂ ਦੇ ਲੋਕਾਂ ਨੂੰ ਜਾਤ, ਧਰਮ, ਨਸਲ, ਰੰਗ ਤੇ ਹੋਰਨਾਂ ਵਖਰੇਵਿਆਂ ਤੋਂ ਉਠ ਕੇ ਪਿੰਡਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ। ਸ. ਬਾਦਲ ਨੇ ਲੋਕਾਂ ਨੂੰ ਸੂਬਾ ਸਰਕਾਰ ਦੀ ਪੰਜਾਬ ਨੂੰ ਹਰਿਆ ਭਰਿਆ ਦੀ ਮੁਹਿੰਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤ ਅਤੇ ਵੱਧ ਤੋਂ ਵੱਧ ਪੌਦੇ ਲਾਉਣ ਲਈ ਕਿਹਾ। ਉਨ•ਾਂ ਦੱਸਿਆ ਕਿ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਹਰੇਕ ਪਿੰਡ ਵਿੱਚ 500 ਪੌਦੇ ਵੰਡੇ ਗਏ ਹਨ ਤਾਂ ਕਿ ਸੂਬੇ ਵਿੱਚ ਦਰੱਖਤਾਂ ਦੀ ਗਿਣਤੀ ਨੂੰ ਵਧਾਇਆ ਜਾ ਸਕੇ।
ਉਨ•ਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਖੇਤੀ ਲਈ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਵਾਲੀ ਦੇਸ਼ ਦੀ ਪਹਿਲੀ ਸਰਕਾਰ ਹੈ ਅਤੇ ਇਸ ਲਈ ਸੂਬਾ ਸਰਕਾਰ ਵੱਲੋਂ ਬਿਲਾਂ ਦੇ ਰੂਪ ਵਿੱਚ ਪਾਵਰਕਾਮ ਨੂੰ 5000 ਕਰੋੜ ਸਾਲਾਨਾ ਦੀ ਅਦਾਇਗੀ ਕੀਤੀ ਜਾਂਦੀ ਹੈ। ਖੇਤੀਬਾੜੀ ਦੇ ਕਿੱਤਾ ਘਾਟੇ ਵਾਲਾ ਕਿੱਤਾ ਬਣ ਜਾਣ ‘ਤੇ ਡੂੰਘੀ ਫਿਕਰਮੰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਥਿਤੀ ਲਈ ਕਿਸਾਨਾਂ ਦਾ ਕੋਈ ਕਸੂਰ ਨਹੀਂ ਸਗੋਂ ਉਨ•ਾਂ ਨੇ ਤਾਂ ਦੇਸ਼ ਨੂੰ ਅਨਾਜ ਪੱਖੋਂ ਆਤਮ ਨਿਰਭਰ ਬਣਾਉਣ ਲਈ ਪਾਣੀ ਤੇ ਮਿੱਟੀ ਜਿਹੇ ਕੀਮਤੀ ਸਰੋਤਾਂ ਤੱਕ ਦੀ ਕੁਰਬਾਨੀ ਵੀ ਦੇ ਦਿੱਤੀ। ਇਸ ਲਈ ਸਿੱਧੇ ਤੌਰ ‘ਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਜ਼ਿੰਮੇਵਾਰ ਹਨ ਜਿਨ•ਾਂ ਨੇ ਫਸਲਾਂ ਦੇ ਭਾਅ ਮਿੱਥਣ, ਖੇਤੀ ਲਾਗਤ ਦੀ ਕੀਮਤਾਂ ਸਮੇਤ ਹਰ ਫੈਸਲੇ ਨੂੰ ਆਪਣੇ ਕੰਟਰੋਲ ਹੇਠ ਕੀਤਾ ਹੋਇਆ। ਇੱਥੋਂ ਤੱਕ ਕਿ ਖੇਤੀ ਖੇਤਰ ਬਾਰੇ ਕੋਈ ਫੈਸਲਾ ਲੈਣ ਮੌਕੇ ਸੂਬਿਆਂ ਦੀ ਸਲਾਹ ਤੱਕ ਵੀ ਨਹੀਂ ਪੁੱਛੀ ਜਾਂਦੀ।
ਸਿੱਖਿਆ ਦੇ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਦਿਹਾਤੀ ਇਲਾਕਿਆਂ ਦੇ ਹੁਸ਼ਿਆਰ ਵਿਦਿਆਰਥੀਆਂ ਨੂੰ ਛੁਪੀ ਪ੍ਰਤਿਭਾ ਨੂੰ ਉਭਾਰਨ ਲਈ ਸੂਬਾ ਸਰਕਾਰ ਦਿਹਾਤੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਵਿਸ਼ੇਸ਼ ਜ਼ੋਰ ਦੇ ਰਹੀ ਹੈ। ਉਨ•ਾਂ ਕਿਹਾ ਕਿ ਛੇ ਜ਼ਿਲਿ•ਆਂ ਵਿੱਚ ‘ਵਿਸ਼ੇਸ਼ ਸਕੂਲ’ ਖੋਲ•ੇ ਜਾ ਰਹੇ ਹਨ ਜਿੱਥੇ ਦਸਵੀਂ ਜਮਾਤ ਵਿੱਚੋਂ 80 ਫੀਸਦੀ ਜਾਂ ਇਸ ਤੋਂ ਵੱਧ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸੈਕੰਡਰੀ ਪੱਧਰ ਤੱਕ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਸ. ਬਾਦਲ ਨੇ ਕਿਹਾ ਕਿ ਇਨ•ਾਂ ਵਿਦਿਆਰਥੀਆਂ ਨੂੰ ਰਹਿਣ-ਸਹਿਣ ਤੋਂ ਇਲਾਵਾ ਪੇਸ਼ੇਵਰ ਮੁਫ਼ਤ ਸਿੱਖਿਆ ਦਿੱਤੀ ਜਾਵੇਗੀ ਤਾਂ ਕਿ ਉਹ ਕਾਨਵੈਂਟ ਸਕੂਲਾਂ ਦੇ ਪੜ•ੇ ਵਿਦਿਆਰਥੀਆਂ ਦਾ ਮੁਕਾਬਲਾ ਕਰ ਸਕਣ। ਇਸੇ ਤਰ•ਾਂ ਹੀ ਡਾ. ਹਰਗੋਬਿੰਦ ਖੁਰਾਣਾ ਵਜ਼ੀਫਾ ਸਕੀਮ ਹੇਠ ਹੁਸ਼ਿਆਰ ਵਿਦਿਆਰਥੀਆਂ ਨੂੰ 2500 ਪ੍ਰਤੀ ਮਹੀਨਾ ਹਿਸਾਬ ਨਾਲ ਸਾਲਾਨਾ 30,000 ਰੁਪਏ ਦਾ ਵਜ਼ੀਫਾ ਦਿੱਤਾ ਜਾਵੇਗਾ ਤਾਂ ਜੋ ਉਹ ਸੈਕੰਡਰੀ ਪੱਧਰ ਦੀ ਪੜ•ਾਈ ਜਾਰੀ ਰੱਖ ਸਕਣ। ਇਸ ਮੌਕੇ ਤੇ ਮੁੱਖ ਮੰਤਰੀ ਪੰਜਾਬ ਨੇ ਪਿੰਡ ਬੁੱਟਰ ਸਰੀਂਹ ਦੇ ਮਿਡਲ ਸਕੂਲ ਦਾ ਦਰਜਾ ਵਧਾ ਕੇ ਹਾਈ ਸਕੂਲ ਕਰਨ ਦਾ ਨੀਂਹ ਪੱਥਰ ਵੀ ਰੱਖਿਆ।
ਇਸ ਮੌਕੇ ਮੈਂਬਰ ਲੋਕ ਸਭਾ ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਵੀ ਸੰਬੋਧਨ ਕੀਤਾ। ਇਸ ਤੋਂ ਪਹਿਲਾਂ ਹਲਕਾ ਇੰਚਾਰਜ ਸ: ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਉਨਾਂ ਨੂੰ ਇੱਥੇ ਆਉਣ ਤੇ ਜੀ ਆਇਆਂ ਨੂੰ ਆਖਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਵਿਸੇਸ਼ ਪ੍ਰਮੁੱਖ ਸਕੱਤਰ ਸ: ਕੇ.ਜੇ.ਐਸ ਚੀਮਾ, ਡਿਪਟੀ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ, ਡੀ.ਆਈ.ਜੀ. ਸ: ਅਮਰ ਸਿੰਘ ਚਹਿਲ, ਐਸ.ਐਸ.ਪੀ. ਸ: ਸੁਰਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ•ਾ ਪ੍ਰਧਾਨ ਸ: ਮਨਜੀਤ ਸਿੰਘ ਬਰਕੰਦੀ, ਜੱਥੇਦਾਰ ਦਿਆਲ ਸਿੰਘ ਕੋਲਿਆਂ ਵਾਲੀ, ਜੱਥੇਦਾਰ ਨਵਤੇਜ ਸਿੰਘ ਕਾਊਣੀ ਅਤੇ ਜੱਥੇਦਾਰ ਗੁਰਪਾਲ ਸਿੰਘ ਗੋਰਾ ਤਿੰਨੋਂਂ ਐਸ.ਜੀ.ਪੀ.ਸੀ. ਮੈਂਬਰ, ਸ: ਸੁਰਜੀਤ ਸਿੰਘ ਗਿਲਜ਼ੇਵਾਲਾ, ਸ: ਸੰਤ ਸਿੰਘ ਬਰਾੜ, ਐਡਵੋਕੇਟ ਗੁਰਮੀਤ ਸਿੰਘ ਮਾਨ ਆਦਿ ਵੀ ਹਾਜ਼ਰ ਸਨ।

Facebook Comment
Project by : XtremeStudioz