Close
Menu

ਐਡਮਿੰਟਨ ‘ਚ ਮਨਾਇਆ ਗਿਆ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

-- 10 November,2013

ਐਡਮਿੰਟਨ ,10 ਨਵੰਬਰ (ਦੇਸ ਪ੍ਰਦੇਸ ਟਾਈਮਜ਼)- ਐਡਮਿੰਟਨ ਦੇ ਸਿਟੀ ਹਾਲ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ ਅਤੇ ਸਿੱਖ ਧਰਮ ਨਾਲ ਸੰਬੰਧਿਤ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਪ੍ਰਦਰਸ਼ਨੀ ਦਾ ਉਦਘਾਟਨ ਸਿਟੀ ਦੇ ਨਵੇਂ ਮੇਅਰ ਡੌਨ ਈਵਸਨ ਅਤੇ ਕੌਂਸਲਰ ਅਮਰਜੀਤ ਸੋਹੀ ਨੇ ਕੀਤਾ। ਸਿਟੀ ਹਾਲ ‘ਚ ਇਕੱਠ ਨੂੰ ਸੰਬੋਧਨ ਕਰਦਿਆਂ ਮੇਅਰ ਡੌਨ ਨੇ ਕਿਹਾ ਕਿ ਸਿੱਖ ਧਰਮ ਨਾਲ ਸੰਬੰਧਿਤ ਜਿਹੜੀ ਪ੍ਰਦਰਸ਼ਨੀ ਲਗਾਈ ਗਈ ਹੈ, ਉਸ ਨਾਲ ਬਾਕੀ ਧਰਮਾਂ ਦੇ ਲੋਕਾਂ ਨੂੰ ਵੀ ਸਿੱਖ ਧਰਮ ਬਾਰੇ ਜਾਨਣ ਦਾ ਮੌਕਾ ਮਿਲਿਆ ਹੈ। ਸ਼੍ਰੀ ਸੋਹੀ ਨੇ ਇਸ ਮੌਕੇ ਕਿਹਾ ਕਿ ਸਿਟੀ ਹਾਲ ‘ਚ ਬਹੁਤ ਸਾਰੇ ਲੋਕ ਰੋਜ਼ਾਨਾ ਆਉਂਦੇ ਹਨ, ਜੋ ਹੁਣ ਸਿੱਖ ਧਰਮ ਤੋਂ ਜਾਣੂੰ ਹੋਣਗੇ। ਇਸ ਮੌਕੇ ਜਸਬੀਰ ਭੂਈ ਨੇ ਗੁਰੂ ਸਾਹਿਬ ਵਲੋਂ ਕੀਤੀਆਂ ਗਈਆਂ ਉਦਾਸੀਆਂ ਬਾਰੇ ਵੀ ਚਾਨਣਾ ਪਾਇਆ।

Facebook Comment
Project by : XtremeStudioz