Close
Menu

ਓਨਟਾਰੀਓ ਦੇ ਹਾਈਵੇਅ-401 ‘ਤੇ ਵਾਪਰਿਆ ਹਾਦਸਾ, ਟਰੱਕ ਨੂੰ ਲੱਗੀ ਭਿਆਨਕ ਅੱਗ

-- 01 August,2017

ਓਨਟਾਰੀਓ— ਓਨਟਾਰੀਓ ‘ਚ ਸੋਮਵਾਰ ਦੀ ਸਵੇਰ ਨੂੰ ਵੱਡਾ ਹਾਦਸਾ ਵਾਪਰ ਗਿਆ, ਜਿਸ ਕਾਰਨ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦਰਅਸਲ ਓਨਟਾਰੀਓ ਦੇ ਹਾਈਵੇਅ-401 ‘ਤੇ ਅਚਾਨਕ ਇਕ ਟਰੱਕ ਨੂੰ ਅੱਗ ਲੱਗ ਗਈ। ਇਹ ਘਟਨਾ ਸਵੇਰੇ 5.15 ਵਜੇ ਦੇ ਕਰੀਬ ਵਾਪਰੀ। ਟੋਰਾਂਟੋ ਦੇ ਫਾਇਰ ਫਾਈਟਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਹਾਈਵੇਅ-401 ‘ਤੇ ਇਸ ਘਟਨਾ ਦੀ ਸੂਚਨਾ ਦਿੱਤੀ ਗਈ। ਜਦੋਂ ਉਹ ਮੌਕੇ ‘ਤੇ ਪੁੱਜੇ ਤਾਂ ਦੇਖਿਆ ਕਿ ਟਰੱਕ ਪੂਰੀ ਤਰ੍ਹਾਂ ਨਾਲ ਅੱਗ ਦੀ ਲਪੇਟ ‘ਚ ਆ ਚੁੱਕਾ ਸੀ।
ਅਧਿਕਾਰੀਆਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਮੌਕੇ ‘ਤੇ ਹੀ ਇਕ ਵਿਅਕਤੀ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਵੀ ਦੱਸਿਆ ਕਿ ਟਰੱਕ ਪੇਂਟ ਨਾਲ ਲੱਦਿਆ ਹੋਇਆ ਸੀ ਅਤੇ ਹਾਈਵੇਅ ‘ਤੇ ਹਾਦਸੇ ਦਾ ਸ਼ਿਕਾਰ ਹੋਣ ਮਗਰੋਂ ਪੇਂਟ ਫੈਲ ਗਿਆ। ਅੱਗ ਨੂੰ ਤਕਰੀਬਨ 5.31 ‘ਤੇ ਕੰਟਰੋਲ ਕਰ ਲਿਆ ਗਿਆ। ਓਨਟਾਰੀਓ ਸੂਬਾਈ ਪੁਲਸ ਨੇ ਕਿਹਾ ਕਿ ਹਾਦਸੇ ਤੋਂ ਬਾਅਦ ਹਾਈਵੇਅ ਨੂੰ ਕੁਝ ਸਮੇਂ ਲਈ ਬੰਦ ਕਰ ਦਿੱਤਾ ਗਿਆ ਹੈ।

Facebook Comment
Project by : XtremeStudioz