Close
Menu

ਕਬੱਡੀ ਖਿਡਾਰੀ ਦੀ ਗੋਲੀ ਮਾਰ ਕੇ ਹੱਤਿਆ

-- 05 October,2015

ਫ਼ਰੀਦਕੋਟ – ਨੌਜਵਾਨ ਦੀ ਸ਼ਰੇਆਮ ਗੋਲੀ ਮਾਰ ਕੇ ਹੱਤਿਆ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।  ਸ਼ਿਕਾਇਤਕਰਤਾ ਅਨੁਸਾਰ ਉਸ ਦਾ ਲੜਕਾ ਅਮਨਦੀਪ ਸਿੰਘ ਕਬੱਡੀ ਦਾ ਖਿਡਾਰੀ ਹੈ, ਜਦ ਉਸ ਦਾ ਲੜਕਾ ਜਿਮ ਲਗਾ ਕੇ ਘਰ ਪਰਤ ਰਿਹਾ ਸੀ ਤਾਂ ਰਸਤੇ ਵਿਚ ਇਕ ਆਂਡਿਆਂ ਦੀ ਰੇਹੜੀ ‘ਤੇ ਜਦ ਆਂਡੇ ਖਾਣ ਲਈ ਰੁਕਿਆ ਤਾਂ ਇਕ ਕਾਰ ਆਈ, ਜਿਸ ਵਿਚ ਸਵਾਰ ਚਾਰ ਅਣਪਛਾਤੇ ਵਿਅਕਤੀਆਂ ਨੇ ਉਸ ‘ਤੇ ਰਿਵਾਲਵਰ ਨਾਲ ਫਾਇਰ ਕਰ ਕੇ ਹਮਲਾ ਕਰ ਦਿੱਤਾ। ਸ਼ਿਕਾਇਤਕਰਤਾ ਅਨੁਸਾਰ ਦੋਸ਼ੀਆਂ ਨੇ ਉਸ ਦੇ ਲੜਕੇ ਦੇ ਢਿੱਡ ਵਿਚ ਅਤੇ ਪੱਟ ‘ਤੇ ਫਾਇਰ ਕੀਤੇ ਅਤੇ ਜ਼ਖਮੀ ਕਰ ਦਿੱਤਾ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਨੇ ਚਾਰ ਅਣਪਛਾਤੇ ਵਿਅਕਤੀਆਂ ‘ਤੇ ਕੇਸ ਦਰਜ ਕਰ ਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਹ ਮੁਕੱਦਮਾ ਗੁਰਮੀਤ ਸਿੰਘ ਵਾਸੀ ਕੱਦੋ ਪੱਤੀ ਜੈਤੋ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।

Facebook Comment
Project by : XtremeStudioz