Close
Menu

ਕਰਤਾਰਪੁਰ ਕਾਰੀਡੋਰ ‘ਤੇ ਬਾਦਲ ਦਾ ਸੁਝਾਅ, ਪਾਕਿ ਨੂੰ ਜ਼ਮੀਨ ਬਦਲੇ ਜ਼ਮੀਨ ਦੀ ਪੇਸ਼ਕਸ਼ ਕਰੇ ਸਰਕਾਰ

-- 25 September,2018

ਲੰਬੀ : ਸ਼੍ਰੋਮਣੀ ਅਕਾਲੀ ਦਲ ਨੇ ਭਾਰਤ ਸਰਕਾਰ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸੰਬੰਧੀ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰਨ ਲਈ ਕਿਹਾ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਪਾਕਿ ਸਰਕਾਰ ਨੂੰ ਗੁਰਦੁਆਰਾ ਸਾਹਿਬ ਦੇ ਲਾਂਘੇ ਦੇ ਬਦਲੇ ਭਾਰਤੀ ਹੱਦ ਵਾਲੇ ਪਾਸੇ ਬਾਰਡਰ ਨਾਲ ਲੱਗਦੀ ਜ਼ਮੀਨ ਦੇਣ ਦੀ ਪੇਸ਼ਕਸ਼ ਕਰਨੀ ਚਾਹੀਦੀ ਹੈ। ਇਹ ਵਿਚਾਰ ਬਾਦਲ ਨੇ ਬੀਤੇ ਦਿਨੀਂ ਲੰਬੀ ਵਿਖੇ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪੇਸ਼ ਕੀਤੇ।

ਅੱਗੇ ਬੋਲਦੇ ਹੋਏ ਬਾਦਲ ਨੇ ਕਿਹਾ ਕਿ ਕੋਰ ਕਮੇਟੀ ਵਿਚ ਇਹ ਫੈਸਲਾ ਕੀਤਾ ਗਿਆ ਹੈ ਕਿ ਅਕਾਲੀ ਦਲ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸੰਬੰਧੀ ਭਾਰਤ ਸਰਕਾਰ ਕੋਲ ਪਹੁੰਚ ਕਰਕੇ ਪਾਕਿ ਸਰਕਾਰ ਨਾਲ ਗੱਲਬਾਤ ਕਰਨ ਲਈ ਦਬਾਅ ਬਣਾਏਗਾ। ਹਾਲਾਂਕਿ ਇਸ ਦੌਰਾਨ ਬਾਦਲ ਨੇ ਭਾਰਤ ਸਰਕਾਰ ਵਲੋਂ ਦੋਵਾਂ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਨਿਊਯਾਰਕ ਵਿਚ ਹੋਣ ਵਾਲੀ ਗੱਲਬਾਤ ਰੱਦ ਹੋਣ ‘ਤੇ ਬਚਾਅ ਕੀਤਾ ਅਤੇ ਕਿਹਾ ਕਿ ਜਿਸ ਤਰ੍ਹਾਂ ਸਰਹੱਦ ‘ਤੇ ਭਾਰਤੀ ਫੌਜ ਦੇ ਜਵਾਨ ਦੀ ਲਾਸ਼ ਨਾਲ ਕਰੂਰਤਾ ਕੀਤੀ ਗਈ ਹੈ, ਇਸ ਦਰਮਿਆਨ ਦੋਵਾਂ ਦੇਸ਼ਾਂ ਵਿਚਾਲੇ ਗੱਲਬਾਤ ਕਰਨੀ ਸੰਭਵ ਨਹੀਂ ਹੈ। ਬਾਦਲ ਨੇ ਕਿਹਾ ਕਿ ਜੇਕਰ ਪਾਕਿਸਤਾਨ ਭਾਰਤ ਨਾਲ ਚੰਗੇ ਸੰਬੰਧ ਚਾਹੁੰਦਾ ਹੈ ਤਾਂ ਪਹਿਲਾਂ ਅਜਿਹੀਆਂ ਕਾਰਵਾਈ ਨੂੰ ਬੰਦ ਕਰਨਾ ਚਾਹੀਦਾ ਹੈ।

Facebook Comment
Project by : XtremeStudioz