Close
Menu

ਕਸ਼ਮੀਰੀ ਵਿਦਿਆਰਥੀਆਂ ਨੂੰ ਕੋਈ ਖ਼ਤਰਾ ਨਹੀਂ: ਜਾਵੜੇਕਰ

-- 21 February,2019

ਨਵੀਂ ਦਿੱਲੀ, 21 ਫਰਵਰੀ
ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਪੁਲਵਾਮਾ ਅਦਿਵਾਦੀ ਹਮਲੇ ਤੋਂ ਬਾਅਦ ਕਸ਼ਮੀਰੀ ਵਿਦਿਆਰਥੀਆਂ ’ਤੇ ਕਿਸੇ ਵੀ ਹਮਲੇ ਦੀ ਖਬਰ ਤੋਂ ਇਨਕਾਰ ਕਰਦਿਆਂ ਕਿਹਾ ਕਿ ਘਾਟੀ ਦੇ ਵਿਦਿਆਰਥੀਆਂ ਨੂੰ ਕੋਈ ਖ਼ਤਰਾ ਨਹੀਂ ਹੈ। ਜਾਵੜੇਕਰ ਨੇ ਕਿਹਾ ਕਿ ਮਾਮਲੇ ਨੂੰ ਜਿਵੇਂ ਪੇਸ਼ ਕੀਤਾ ਜਾ ਰਿਹਾ ਹੈ, ਉਸ ਤਰ੍ਹਾਂ ਦਾ ਕੁਝ ਵੀ ਨਹੀਂ ਹੈ ਤੇ ਵਿਦਿਆਰਥੀ ਪੂਰੀ ਤਰ੍ਹਾਂ ਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਾਸੀ ਪੁਲਵਾਮਾ ਹਮਲੇ ਤੋਂ ਨਾਰਾਜ਼ ਜ਼ਰੂਰ ਹਨ, ਪਰ ਉਸ ਤੋਂ ਬਾਅਦ ਕਿਸੇ ਵੀ ਕਸ਼ਮੀਰੀ ਵਿਦਿਆਰਥੀ ’ਤੇ ਹਮਲਾ ਨਹੀਂ ਹੋਇਆ ਹੈ। ਵੱਖ-ਵੱਖ ਸ਼ਹਿਰਾਂ ਵਿਚ ਕਈ ਕਸ਼ਮੀਰੀ ਵਿਦਿਆਰਥੀਆਂ ’ਤੇ ਪੁਲਵਾਮਾ ਅਤਿਵਾਦੀ ਹਮਲੇ ਦਾ ਕਥਿਤ ਸਮਰਥਨ ਕਰਨ ਤੋਂ ਬਾਅਦ ਦੇਸ਼ ਧ੍ਰੋਹ ਦੇ ਕੇਸ ਦਰਜ ਕੀਤੇ ਗਏ ਹਨ। ਦੇਹਰਾਦੂਨ ਦੇ ਦੋ ਕਾਲਜਾਂ ਨੇ ਘਾਟੀ ਦੇ ਵਿਦਿਆਰਥੀਆਂ ਨੂੰ ਦਾਖ਼ਲਾ ਨਾ ਦੇਣ ਦਾ ਫ਼ੈਸਲਾ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਵੀ ਸਾਰੇ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਸੀ। ਸਿਆਸੀ ਧਿਰਾਂ ਦੀ ਸਾਂਝੀ ਬੈਠਕ ਵਿਚ ਵੀ ਇਹ ਮੁੱਦਾ ਚੁੱਕਿਆ ਗਿਆ ਸੀ। ਿੲਸੇ ਦੌਰਾਨ ਰੋਹਤਕ ਜਾ ਰਹੇ ਸ਼ਾਲ ਵੇਚਣ ਵਾਲੇ ਦੋ ਕਸ਼ਮੀਰੀਆਂ ਦੀ ਰੇਲਗੱਡੀ ’ਚ ਅਣਛਾਤੇ ਵਿਅਕਤੀਆਂ ਵੱਲੋਂ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕੁੱਟਮਾਰ ਕਰਨ ਵਾਲਿਆਂ ਨੇ ‘ਪੱਥਰਬਾਜ਼’ ਕਿਹਾ ਤੇ ਮਜਬੂਰ ਹੋ ਕੇ ਉਹ ਰਾਹ ਵਿਚ ਹੀ ਉਤਰ ਗਏ। ਡੀਸੀਪੀ (ਰੇਲਵੇਜ਼) ਦਿਨੇਸ਼ ਗੁਪਤਾ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਉਹ ਨੰਗਲੋਈ ਸਟੇਸ਼ਨ ’ਤੇ ਉਤਰ ਗਏ ਤੇ ਕਰੀਬ ਦੋ ਲੱਖ ਰੁਪਏ ਮੁੱਲ ਦਾ ਉਨ੍ਹਾਂ ਦਾ ਸਾਮਾਨ ਰੇਲਗੱਡੀ ਵਿਚ ਹੀ ਰਹਿ ਗਿਆ।

Facebook Comment
Project by : XtremeStudioz