Close
Menu

ਕਸ਼ਮੀਰੀ ਵਿਦਿਆਰਥੀਆਂ ਬਾਰੇ ਮੋਦੀ ਚੁੱਪ ਕਿਉਂ: ਉਮਰ ਅਬਦੁੱਲਾ

-- 22 February,2019

ਸ੍ਰੀਨਗਰ, 22 ਫਰਵਰੀ
ਨੈਸ਼ਨਲ ਕਾਨਫ਼ਰੰਸ ਦੇ ਆਗੂ ਉਮਰ ਅਬਦੁੱਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਵਾਲ ਕਰਦਿਆਂ ਪੁੱਛਿਆ ਹੈ ਕਿ ਉਹ ਦੇਸ਼ ਭਰ ਵਿਚ ਕਸ਼ਮੀਰੀ ਵਿਦਿਆਰਥੀਆਂ ਨੂੰ ਨਿਸ਼ਾਨਾ ਬਣਾਏ ਜਾਣ ਦੇ ਮਾਮਲੇ ’ਤੇ ਚੁੱਪ ਕਿਉਂ ਹਨ। ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੁਲਵਾਮਾ ਜਿਹੇ ਹਮਲਿਆਂ ਦੇ ਮੱਦੇਨਜ਼ਰ ਪਾਕਿਸਤਾਨ ਨਾਲ ਗੱਲਬਾਤ ਨਹੀਂ ਹੋ ਸਕਦੀ।
ਪੁਲਵਾਮਾ ਹਮਲੇ ਦੇ ਇਕ ਹਫ਼ਤੇ ਬਾਅਦ ਅਬਦੁੱਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਮੂੰਹ ਤੋੜ ਜਵਾਬ ਦੇਣ ਦੀ ਗੱਲ ਕੀਤੀ ਹੈ, ਪਰ ਵਰਤਮਾਨ ਸਥਿਤੀ ਵਿਚ ਅਜਿਹਾ ਜਵਾਬ ਸੰਭਵ ਨਹੀਂ ਹੈ। ਅਬਦੁੱਲਾ ਨੇ ਜੰਮੂ ਕਸ਼ਮੀਰ ਦੇ ਰਾਜਪਾਲ ਸੱਤਿਆਪਾਲ ਮਲਿਕ ਤੋਂ ਉਨ੍ਹਾਂ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ, ਜੋ ਪੁਲਵਾਮਾ ਅਤਿਵਾਦੀ ਹਮਲੇ ਤੋਂ ਬਾਅਦ ਕਥਿਤ ਧਮਕੀਆਂ ਤੇ ਕੁੱਟਮਾਰ ਕਾਰਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚੋਂ ਪਰਤਣ ਲਈ ਮਜਬੂਰ ਹੋਏ ਹਨ। ਕਸ਼ਮੀਰੀ ਵੱਖਵਾਦੀ ਆਗੂਆਂ ਦੀ ਸੁਰੱਖਿਆ ਵਾਪਸ ਲੈਣ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਕਦਮ ਤਰਕਸੰਗਤ ਨਹੀਂ ਹੈ ਤੇ ਉਨ੍ਹਾਂ ਨੂੰ ਕਿਸੇ ਵੱਲੋਂ ਵੀ ਸੁਰੱਖਿਆ ਦਾ ਗਲਤ ਇਸਤੇਮਾਲ ਕੀਤੇ ਜਾਣ ਬਾਰੇ ਕੋਈ ਸੂਚਨਾ ਨਹੀਂ ਹੈ।

Facebook Comment
Project by : XtremeStudioz