Close
Menu

ਕਸ਼ਮੀਰ ‘ਚ ਤੀਜੇ ਪੱਖ ਦੀ ਵਿਚੋਲਗੀ ਕਿਸੇ ਹਾਲਾਤ ‘ਚ ਮਨਜ਼ੂਰ ਨਹੀਂ : ਭਾਜਪਾ

-- 20 October,2013

ਨਵੀਂ ਦਿੱਲੀ,20 ਅਕਤੂਬਰ (ਦੇਸ ਪ੍ਰਦੇਸ ਟਾਈਮਜ਼)- ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਕਸ਼ਮੀਰ ਮੁੱਦੇ ‘ਤੇ ਅਮਰੀਕਾ ਨਾਲ ਵਿਚੋਲਗੀ ਦੀ ਪਾਕਿਸਤਾਨ ਦੀ ਕੋਸ਼ਿਸ਼ ‘ਤੇ ਸਖਤ ਪ੍ਰਤੀਕਿਰਿਆ ਕਰਦੇ ਹੋਏ ਕਿਹਾ ਕਿ ਇਸ ਮਾਮਲੇ ‘ਚ ਕਿਸੇ ਵੀ ਤੀਜੇ ਪੱਖ ਦੀ ਵਿਚੋਲਗੀ ਦੀ ਕੋਈ ਗੁੰਜਾਇਸ਼ ਨਹੀਂ ਹੈ।
ਭਾਜਪਾ ਦੇ ਸੀਨੀਅਰ ਨੇਤਾ ਮੁਰਲੀ ਮਨੋਹਰ ਜੋਸ਼ੀ ਨੇ ਕਿਹਾ ਕਿ ਪਾਰਟੀ ਦਾ ਸ਼ੁਰੂ ਤੋਂ ਹੀ ਸਖਤ ਰੁਖ਼ ਰਿਹਾ ਹੈ ਕਿ ਇਸ ਮੁੱਦੇ ‘ਤੇ ਕੋਈ ਵੀ ਗੱਲਬਾਤ ਦੋ ਪੱਖੀ ਹੋਵੇਗੀ ਅਤੇ ਇਸ ‘ਚ ਕਿਸੇ ਤੀਜੇ ਪੱਖ ਦੀ ਵਿਚੋਲਗੀ ਨੂੰ ਪਾਰਟੀ ਸਿਰੇ ਤੋਂ ਖਾਰਜ ਕਰਦੀ ਹੈ। ਉਨ੍ਹਾਂ ਕਿਹਾ ਕਿ ਉਹ ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਨੂੰ ਵੀ ਅਪੀਲ ਕਰਦੇ ਹਨ ਕਿ ਉਹ ਇਸ ਮੁੱਦੇ ਤੋਂ ਦੂਰ ਰਹਿਣ ਅਤੇ ਜੇਕਰ ਉਹ ਇਸ ‘ਚ ਦਖਲਅੰਦਾਜ਼ੀ ਕਰਦੇ ਹਨ ਤਾਂ ਇਹ ਮੰਨਿਆ ਜਾਏਗਾ ਕਿ ਅਮਰੀਕਾ ਪੱਖਪਾਤ ਕਰ ਰਿਹਾ ਹੈ।
ਸਮਾਜਵਾਦੀ ਪਾਰਟੀ ਦੇ ਨੇਤਾ ਨਰੇਸ਼ ਅਗਰਵਾਲ ਨੇ ਵੀ ਕਿਹਾ ਕਿ ਉਨ੍ਹਾਂ ਦੀ ਪਾਰਟੀ ਹੀ ਨਹੀਂ ਪੂਰਾ ਦੇਸ਼ ਇਸ ਮਾਮਲੇ ‘ਚ ਕਿਸੇ ਤੀਜੇ ਦੇਸ਼ ਦਾ ਦਖਲ ਨਹੀਂ ਚਾਹੁੰਦਾ। ਅਮਰੀਕਾ ਦੀ ਯਾਤਰਾ ‘ਤੇ ਗਏ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ ਸ਼ਰੀਭ ਨੇ ਕਿਹਾ ਕਿ ਜੇਕਰ ਅਮਰੀਕਾ ਵਿਚੋਲਾ ਬਣੇ ਤਾਂ ਭਾਰਤ ਅਤੇ ਪਾਕਿਸਤਾਨ ਦਰਮਿਆਨ ਕਸ਼ਮੀਰ ਮੁੱਦੇ ਦਾ ਹੱਲ ਹੋ ਸਕਦਾ ਹੈ।

Facebook Comment
Project by : XtremeStudioz