Close
Menu

ਕਸ਼ਮੀਰ ‘ਚ ਮੁੱਠਭੇੜ ‘ਚ ਦੋ ਅੱਤਵਾਦੀਆਂ ਦੀ ਹੋਈ ਮੌਤ

-- 21 February,2015

ਸ੍ਰੀਨਗਰ, ਅੱਜ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ‘ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਮੁੱਠਭੇੜ ਸ਼ੁਰੂ ਹੋ ਗਈ। ਅੱਜ ਸਵੇਰੇ ਸੋਪੋਰ ਇਲਾਕੇ ਦੇ ਇਕ ਪਿੰਡ ‘ਚ ਅੱਤਵਾਦੀਆਂ ਦੇ ਮੌਜੂਦ ਹੋਣ ਸਬੰਧੀ ਇਕ ਵਿਸ਼ੇਸ਼ ਸੂਚਨਾ ਮਿਲਣ ‘ਤੇ ਸੈਨਾ ਤੇ ਪੁਲਿਸ ਨੇ ਤਲਾਸ਼ ਮੁਹਿੰਮ ਅਰੰਭ ਕੀਤੀ। ਸੁਰੱਖਿਆ ਬਲਾਂ ਵਲੋਂ ਤਲਾਸ਼ ਮੁਹਿੰਮ ਸ਼ੁਰੂ ਕੀਤੇ ਜਾਣ ‘ਤੇ ਲੁਕੇ ਹੋਏ ਅੱਤਵਾਦੀਆਂ ਨੇ ਬਲਾਂ ‘ਤੇ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਦੋਵਾਂ ਧਿਰਾਂ ‘ਚ ਮੁੱਠਭੇੜ ‘ਚ ਦੋ ਅੱਤਵਾਦੀ ਮਾਰੇ ਗਏ। ਬੁਲਾਰੇ ਨੇ ਦੱਸਿਆ ਕਿ ਤਲਾਸ਼ ਮੁਹਿੰਮ ਅਜੇ ਵੀ ਜਾਰੀ ਹੈ। ਮਾਰੇ ਗਏ ਅੱਤਵਾਦੀਆਂ ਦੀ ਪਹਿਚਾਣ ਨਹੀਂ ਹੋ ਪਾਈ ਹੈ। ਅਜੇ ਇਹ ਵੀ ਪਤਾ ਨਹੀਂ ਚੱਲ ਪਾਇਆ ਕਿ ਇਹ ਅੱਤਵਾਦੀ ਕਿਸ ਸਮੂਹ ਨਾਲ ਜੁੜੇ ਸਨ।

Facebook Comment
Project by : XtremeStudioz