Close
Menu

ਕਾਂਗਰਸੀ ਯੂਥ ਆਗੂ ਜਗਦੀਪ ਜੱਗਾ ਨੇ ਕੀਤੀ ਕਾਂਗਰਸ ਪ੍ਰਧਾਨ ਬਾਜਵਾ ਨਾਲ ਮੁਲਾਕਾਤ

-- 02 September,2013

1path27

ਪਟਿਆਲਾ, 2 ਸਤੰਬਰ (ਦੇਸ ਪ੍ਰਦੇਸ ਟਾਈਮਜ਼)-ਪਟਿਆਲਾ ਦਿਹਾਤੀ ਦੇ ਕਾਂਗਰਸੀ ਯੂਥ ਆਗੂ ਤੇ ਸਮਾਜ ਸੇਵੀ ਸੰਸਥਾ ਜਨ ਸੇਵਾ ਗਰੁੱਪ ਦੇ ਪ੍ਰਧਾਨ ਜਗਦੀਪ ਸਿੰਘ ਜੱਗਾ ਫੈਕਟਰੀ ਏਰੀਆ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ। ਜਿਸ ਦੌਰਾਨ ਜਗਦੀਪ ਜੱਗਾ ਨੇ ਆਪਣੇ ਵਲੋਂ ਕਾਂਗਰਸੀ ਯੂਥ ਆਗੂਆਂ ਨੂੰ ਲਾਹਵੰਦ ਕਰਨ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਵੀ ਜਾਣੂ ਕਰਵਾਇਆ ਅਤੇ ਸਮਾਜ ਸੇਵਾ ਦੇ ਖੇਤਰ ਵਿਚ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵੀ ਚਾਨਣਾ ਪਾਇਆ।  ਸ. ਬਾਜਵਾ ਨੇ ਜਗਦੀਪ ਜੱਗਾ ਨੂੰ ਆਸ਼ੀਰਵਾਦ ਦਿੱਤਾ ਤੇ ਉਸ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਯੂਥ ਆਗੂਆਂ ਨੂੰ ਅੱਗੇ ਲਿਆਉਣ ਲਈ ਪ੍ਰੇਰਿਆ।

Facebook Comment
Project by : XtremeStudioz