Close
Menu

ਕਾਂਗਰਸ ਅਤੇ ਅਕਾਲੀ-ਭਾਜਪਾ ਨੇ ਹਮੇਸ਼ਾ ਸ਼ਹੀਦਾਂ ਦੇ ਨਾਮ ‘ਤੇ ਸਿਆਸੀ ਰੋਟੀਆਂ ਸੇਕੀਆਂ-ਭਗਵੰਤ ਮਾਨ

-- 22 March,2019

ਚੰਡੀਗੜ੍ਹ, 22 ਮਾਰਚ 2019: ਨਰਿੰਦਰ ਮੋਦੀ ਦੀ ਅਗਵਾਈ ਵਾਲੀ ਮੌਜੂਦਾ ਕੇਂਦਰ ਸਰਕਾਰ ਅਤੇ ਇਸ ਤੋਂ ਪਹਿਲਾਂ ਦੀਆਂ ਕਾਂਗਰਸ ਸਰਕਾਰਾਂ ‘ਤੇ ਦੇਸ਼ ਦੀ ਆਜ਼ਾਦੀ ਲਈ ਜਾਨ ਕੁਰਬਾਨ ਕਰਨ ਵਾਲੇ ਸ਼ਹੀਦਾਂ ਪ੍ਰਤੀ ਅਸੰਵੇਦਨਸ਼ੀਲ ਹੋਣ ਦਾ ਦੋਸ਼ ਲਗਾਉਂਦਿਆਂ ਆਮ ਆਦਮੀ ਪਾਰਟੀ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਹਮੇਸ਼ਾ ਸ਼ਹੀਦਾਂ ਦੇ ਨਾਮ ‘ਤੇ ਸਿਆਸੀ ਰੋਟੀਆਂ ਹੀ ਸੇਕੀਆਂ ਹਨ।

ਮੀਡੀਆ ਵਿਚ ਜਾਰੀ ਬਿਆਨ ਵਿਚ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਲਈ ਸ਼ਹੀਦ ਹੋਏ ਸੂਰਬੀਰਾਂ ਦੇ ਪਰਿਵਾਰ ਅੱਜ ਵੀ ਗ਼ੁਰਬਤ ਦੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ।

ਮਾਨ ਨੇ ਕਿਹਾ ਕਿ ਇਹ ਅਤਿ ਮੰਦਭਾਗਾ ਹੈ ਕਿ ਮੌਜੂਦਾ ਕੇਂਦਰ ਸਰਕਾਰ ਸ਼ਹੀਦਾਂ ਦੇ ਨਾਮ ਨੂੰ ਰਾਜਨੀਤਿਕ ਲਾਭ ਲੈਣ ਲਈ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ 70 ਸਾਲ ਤੋਂ ਵੱਧ ਬੀਤ ਜਾਣ ਤੋਂ ਬਾਅਦ ਵੀ ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਊਧਮ ਸਿੰਘ ਨੂੰ ਸਰਕਾਰੀ ਦਸਤਾਵੇਜ਼ਾਂ ਵਿਚ ਸ਼ਹੀਦ ਦਾ ਦਰਜਾ ਨਹੀਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਸਹੀਦੇ ਦਿਹਾੜੇ ‘ਤੇ 23 ਮਾਰਚ ਨੂੰ ਵੱਡੀਆਂ-ਵੱਡੀਆਂ ਗੱਲਾਂ ਕਰਨ ਵਾਲੇ ਕਾਂਗਰਸੀ, ਅਕਾਲੀ-ਭਾਜਪਾ ਆਗੂ ਸ਼ਹੀਦਾਂ ਨੂੰ ਉਨ੍ਹਾਂ ਦਾ ਬਣਦਾ ਸਤਿਕਾਰ ਦਿਵਾਉਣ ਵਿਚ ਨਾਕਾਮ ਸਾਬਤ ਹੋਏ ਹਨ।

ਮਾਨ ਨੇ ਕਿਹਾ ਕਿ ਆਜ਼ਾਦੀ ਦੀ ਲੜਾਈ ਵਿਚ ਕੋਈ ਵੀ ਯੋਗਦਾਨ ਨਾ ਪਾਉਣ ਵਾਲੇ ਸੰਘ ਆਗੂਆਂ ਅਤੇ ਗਾਂਧੀ ਪਰਿਵਾਰ ਦੇ ਨਾਮ ‘ਤੇ ਦੇਸ਼ ਦੇ ਵੱਖ-ਵੱਖ ਸਥਾਨਾਂ ਦੇ ਨਾਮ ਰੱਖਣ ਵਾਲੇ ਆਗੂ ਸ਼ਹੀਦ ਭਗਤ ਸਿੰਘ ਨੂੰ ਕੋਈ ਵੀ ਸਨਮਾਨ ਦੇਣ ਵਿਚ ਫ਼ੇਲ੍ਹ ਸਾਬਤ ਹੋਏ ਹਨ। ਮਾਨ ਨੇ ਮੰਗ ਕੀਤੀ ਕਿ ਚੰਡੀਗੜ੍ਹ ਅੰਤਰਰਾਸ਼ਟਰੀ ਏਅਰਪੋਰਟ ਦਾ ਨਾਮ ਦੇਸ਼ ਦੀ ਆਜ਼ਾਦੀ ਵਿਚ ਬਹੁਮੁੱਲਾ ਯੋਗਦਾਨ ਪਾਉਣ ਵਾਲੇ ਦੇਸ਼ ਦੇ ਨੌਜਵਾਨਾਂ ਦੇ ਪ੍ਰੇਰਨਾ ਸਰੋਤ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇ।

ਮਾਨ ਨੇ ਕਿਹਾ ਕਿ ਸਿਆਸੀ ਆਗੂ ਸ਼ਹੀਦਾਂ ਦੇ ਜਨਮ ਅਤੇ ਸ਼ਹੀਦੀ ਦਿਹਾੜਿਆਂ ‘ਤੇ ਵੱਡੇ-ਵੱਡੇ ਦਾਅਵੇ ਅਤੇ ਵਾਅਦੇ ਕਰਨ ਦੀ ਥਾਂ ਉਨ੍ਹਾਂ ਨੂੰ ਬਣਦਾ ਸਨਮਾਨ ਦੇਣ। ਮਾਨ ਨੇ ਕਿਹਾ ਕਿ ਸੂਬੇ ਦੇ ਲੋਕ ਚੋਣਾਂ ਦੌਰਾਨ ਵੋਟਾਂ ਮੰਗਣ ਲਈ ਆਉਣ ਵਾਲੇ ਸਿਆਸੀ ਆਗੂਆਂ ਕੋਲੋਂ ਸ਼ਹੀਦਾਂ ਦੇ ਅਪਮਾਨ ਸੰਬੰਧੀ ਸਵਾਲ ਪੁੱਛਣ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਵੀ 5 ਸਾਲ ਮੰਤਰੀ ਰਹਿਣ ਵਾਲੇ ਹਰਸਿਮਰਤ ਕੌਰ ਬਾਦਲ ਅਤੇ ਵਿਜੈ ਸਾਂਪਲਾ ਇਸ ਸੰਬੰਧੀ ਆਪਣੀ ਸਥਿਤੀ ਸਪਸ਼ਟ ਕਰਨ। ਉਨ੍ਹਾਂ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਅਤੇ ਸ਼ਹੀਦਾਂ ਦੇ ਨਾਂ ‘ਤੇ ਲੋਕਾਂ ਨੂੰ ਭਰਮਾਉਣ ਵਾਲੇ ਮਨਪ੍ਰੀਤ ਸਿੰਘ ਬਾਦਲ ਤੋਂ ਵੀ ਲੋਕ ਸਵਾਲ ਜ਼ਰੂਰ ਪੁੱਛਣ।

Facebook Comment
Project by : XtremeStudioz