Close
Menu

ਕਾਂਗਰਸ ਨੇ ਅਨੁਸੂਚਿਤ ਜਾਤੀਆਂ ਬਾਰੇ ਕੁਝ ਨਹੀਂ ਸੋਚਿਆ : ਸਾਂਪਲਾ

-- 12 April,2015

ਸੰਗਰੂਰ, ਅੱਜ ਸੰਗਰੂਰ ਵਿਖੇ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ 14 ਜਨਵਰੀ ਨੂੰ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਦੇ ਸਬੰਧ ਵਿਚ, ਜੋ ਮੀਟਿੰਗ ਹੋਈ ਸੀ ਉਸ ਵਿਚ 50 ਫੀਸਦੀ ਤੋਂ ਵੱਧ ਅਨੁਸੂਚਿਤ ਕੈਟਾਗਿਰੀ ਦੀ ਗਿਣਤੀ ਵਾਲੇ ਪਿੰਡਾਂ ਨੂੰ ਪਿੰਡ ਦੇ ਵਿਕਾਸ ਲਈ 20 ਲੱਖ ਰੁਪਏ ਦੇਣ ਦਾ ਪ੍ਰਸਤਾਵ ਪਾਸ ਕੀਤਾ ਗਿਆ ਸੀ। ਇਸ ਸਬੰਧ ਵਿਚ ਪੰਜਾਬ ਦੇ ਦੋ ਜ਼ਿਲਿਆਂ ਮੁਕਤਸਰ ਅਤੇ ਹੁਸ਼ਿਆਰਪੁਰ ਦੇ 50 ਫੀਸਦੀ ਅਨੁਸੂਚਿਤ ਆਬਾਦੀ ਵਾਲੇ ਪਿੰਡਾਂ ਨੂੰ ਸਾਢੇ 17 ਕਰੋੜ ਰੁਪਏ ਵਿਕਾਸ ਦੇ ਕੰਮ ਲਈ 31 ਮਾਰਚ ਤੋਂ ਪਹਿਲਾਂ ਹੀ ਜਾਰੀ ਕਰ ਦਿੱਤੇ ਗਏ ਹਨ। ਬਾਕੀ ਦੇ ਜ਼ਿਲਿਆਂ ਵਿਚ ਵੀ ਇਹ ਸਕੀਮ ਜਲਦੀ ਹੀ ਚਾਲੂ ਕੀਤੀ ਜਾਵੇਗੀ। ਪੰਜਾਬ ਵਿਚ 2800 ਦੇ ਲਗਭਗ ਅਜਿਹੇ ਪਿੰਡ ਹਨ, ਜਿਨ੍ਹਾਂ ਨੂੰ ਜਲਦੀ ਹੀ ਪ੍ਰਤੀ ਪਿੰਡ 20 ਲੱਖ ਰੁਪਏ ਦਿੱਤੇ ਜਾਣਗੇ।  ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਨੇ ਅਨੁਸੂਚਿਤ ਜਾਤੀਆਂ ਬਾਰੇ ਕੁਝ ਨਹੀਂ ਸੋਚਿਆ ਇਹ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਦਕਾ ਕੰਮ ਸਿਰੇ ਚੜ੍ਹਿਆ ਹੈ। ਇਸ ਮੌਕੇ ਕੌਮੀ ਮੀਤ ਪ੍ਰਧਾਨ ਕਿਸਾਨ ਮੋਰਚਾ ਸਤਵੰਤ ਸਿੰਘ ਪੂਨੀਆ, ਜ਼ਿਲਾ ਪ੍ਰਧਾਨ ਭਾਜਪਾ ਜੋਗੀ ਰਾਮ, ਅਰਚਨਾ ਸ਼ਰਮਾ, ਰਿਪੁਦਮਨ ਸਿੰਘ ਢਿੱਲੋਂ ਪ੍ਰਧਾਨ ਨਗਰ ਕੌਂਸਲ, ਸਰਜੀਵਨ ਜਿੰਦਲ ਵਾਈਸ ਪ੍ਰਧਾਨ ਨਗਰ ਕੌਂਸਲ ਸੰਗਰੂਰ, ਅਮਨ ਪੂਨੀਆ ਹਾਜ਼ਰ ਸਨ।

Facebook Comment
Project by : XtremeStudioz