Close
Menu

ਕਾਂਗਰਸ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੀ ਹਾਰ ਕਬੂਲੀ – ਢੀਂਡਸਾ

-- 18 January,2014

Dhindsaਧੂਰੀ (ਸੰਗਰੂਰ),18 ਜਨਵਰੀ (ਦੇਸ ਪ੍ਰਦੇਸ ਟਾਈਮਜ਼)- ‘ਸ਼੍ਰ੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਗਠਜੋੜ ਲੋਕ ਸਭਾ ਚੋਣਾਂ ਲਈ ਬਿਲਕੁਲ ਤਿਆਰ ਹੈ ਅਤੇ ਇਨ੍ਹਾਂ ਚੋਣਾਂ ‘ਚ ਪੰਜਾਬ ਦਾ ਵਿਕਾਸ, ਅਮਨ-ਸ਼ਾਂਤੀ, ਆਪਸੀ ਸਾਂਝ ਤੇ ਭਾਈਚਾਰੇ ਸਮੇਤ ਕੇਂਦਰ ਸਰਕਾਰ ਦਾ ਭ੍ਰਿਸ਼ਟਾਚਾਰ, ਲੱਕ ਤੋੜਵੀਂ ਮਹਿੰਗਾਈ ਅਤੇ ਵੱਡੇ-ਵੱਡੇ ਘਪਲੇ ਮੁੱਖ ਮੁੱਦੇ ਹੋਣਗੇ।” ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਖ਼ਜ਼ਾਨਾ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਨੇ ਕੀਤਾ। ਉਹ ਅੱਜ ਧੂਰੀ ਵਿਖੇ ਹਲਕੇ ਦੇ 40 ਪਿੰਡਾਂ ਦੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਸਾਬਕਾ ਚੇਅਰਮੈਨ ਤੇ ਸਾਬਕਾ ਮੰਤਰੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਕਰਵਾਏ ਗਏ ਸੰਗਤ ਦਰਸ਼ਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਇਸ ਮੌਕੇ ਸ. ਢੀਂਡਸਾ ਨੇ ਕਿਹਾ ਕਿ ਕਾਂਗਰਸ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੀ ਹਾਰ ਕਬੂਲ ਲਈ ਹੈ ਅਤੇ ਰਾਹੁਲ ਗਾਂਧੀ ਨੂੰ ਕੇਵਲ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਥਾਪਿਆ ਹੈ ਪੰ੍ਰਤੂ ਹਾਰ ਦੇ ਡਰੋਂ ਪ੍ਰਧਾਨ ਮੰਤਰੀ ਅਹੁਦੇ ਦਾ ਉਮੀਦਵਾਰ ਨਹੀਂ ਐਲਾਨਿਆਂ ਕਿਉਂਕਿ ਉਨ੍ਹਾਂ ਨੇ ਸ੍ਰੀ ਨਰਿੰਦਰ ਮੋਦੀ ਦਾ ਸਾਹਮਣਾ ਨਹੀਂ ਕਰ ਸਕਣਾਂ ਸੀ। ਇਸ ਤੋਂ ਇਲਾਵਾ ਗਾਂਧੀ ਪਰਿਵਾਰ ਪਰਦੇ ਪਿੱਛਿਓਂ ਹਕੂਮਤ ਚਲਾਉਣ ਦਾ ਆਦੀ ਹੋਣ ਕਰਕੇ ਲੋਕ ਸਭਾ ਚੋਣਾਂ ‘ਚ ਹਾਰ ਦੀ ਜਿੰਮੇਵਾਰੀ ਵੀ ਨਹੀਂ ਕਬੂਲਣਾ ਚਾਹੁੰਦਾ। ਜਦਕਿ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਇੱਕ ਮੋਹਰ ਦੀ ਤਰ੍ਹਾਂ ਵਰਤ ਕੇ ਗਾਂਧੀ ਪਰਿਵਾਰ ਨੇ ਪਿਛਲੇ 10 ਸਾਲਾਂ ਤੋਂ ਦੇਸ਼ ਦੀ ਸਤ੍ਹਾ ਸੰਭਾਲੀ ਹੋਈ ਸੀ ਜਿਸ ਲਈ ਭ੍ਰਿਸ਼ਟਾਚਾਰ, ਘਪਲਿਆਂ ਤੇ ਹੋਰ ਬੇਨਿਯਮੀਆਂ ਲਈ ਸੋਨੀਆਂ ਤੇ ਰਾਹੁਲ ਗਾਂਧੀ ਜਿੰਮੇਵਾਰ ਹਨ।
ਪ੍ਰਧਾਨ ਮੰਤਰੀ ਵੱਲੋਂ ਮਹਿੰਗਾਈ ਵਧਣ ਦੇ ਨਾਲ-ਨਾਲ ਲੋਕਾਂ ਦੀ ਆਮਦਨ ਵਧਣ ਸਬੰਧੀ ਦਿੱਤੇ ਗਏ ਬਿਆਨ ‘ਤੇ ਟਿੱਪਣੀ ਕਰਦਿਆਂ ਖ਼ਜ਼ਾਨਾ ਮੰਤਰੀ ਨੇ ਕਿਹਾ ਕਿ ਆਮਦਨ ਆਰਥਿਕ ਵਿਕਾਸ ਨਾਲ ਵਧਦੀ ਹੈ ਪ੍ਰੰਤੂ ਮਹਿੰਗਾਈ ਅਰਥਚਾਰੇ ਦੇ ਹੋਰ ਅੰਦਰੂਨੀ ਕਾਰਜਾਂ ਕਰਕੇ ਵਧਦੀ ਹੈ ਜਦਕਿ ਪ੍ਰਧਾਨ ਮੰਤਰੀ ਆਪਣੀਆਂ ਨਾਕਾਮੀਆਂ ‘ਤੇ ਪਰਦਾ ਪਾਉਣ ਲਈ ਹੀ ਅਜਿਹੇ ਬਿਆਨ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਕੇਂਦਰ ਦੀ ਕਾਂਗਰਸ ਦੀ ਅਗਵਾਈ ਹੇਠਲੀ ਸਰਕਾਰ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਕਾਇਮ ਨਹੀਂ ਰੱਖ ਸਕੀ ਤੇ ਇਸਦੇ ਨਾਲ-ਨਾਲ ਹਰ ਫਰੰਟ ‘ਤੇ ਫੇਲ੍ਹ ਸਾਬਤ ਹੋਈ ਹੈ। ਇਸ ਸਬੰਧੀ ਅੰਕੜੇ ਵੀ ਬੋਲਦੇ ਹਨ ਕਿ ਸ੍ਰੀ ਅਟਲ ਬਿਹਾਰੀ ਵਾਜਪਾਈ ਦੀ ਅਗਵਾਈ ਹੇਠਲੀ ਐਨ.ਡੀ.ਏ. ਸਰਕਾਰ ਦੇ ਮੁਕਾਬਲੇ ਯੂ.ਪੀ.ਏ. ਸਰਕਾਰ ਦੀ ਕਹਿਣੀ ਤੇ ਕਰਨੀ ‘ਚ ਜਮੀਨ ਅਸਮਾਨ ਦਾ ਅੰਤਰ ਰਿਹਾ ਹੈ।
ਸ. ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਸਰਕਾਰ ਨੇ ਪੰਜਾਬ ‘ਚ ਵਿਕਾਸ ਨੂੰ ਤਰਜੀਹ ਦਿੰਦਿਆਂ ਸੂਬੇ ਦੇ ਚੌਂਹਪੱਖੀ ਵਿਕਾਸ ਦੀਆਂ ਯੋਜਨਾਵਾਂ ਉਲੀਕੀਆਂ ਹਨ ਅਤੇ ਆਉਂਦੇ ਤਿੰਨ ਸਾਲਾਂ ‘ਚ ਰਾਜ ਦੀ ਕਾਇਆਂ ਕਲਪ ਜਾਵੇਗੀ। ਉਨ੍ਹਾਂ ਦੱਸਿਆ ਪਿੰਡਾਂ ਦੇ ਨਾਲ-ਨਾਲ ਸ਼ਹਿਰੀ ਵਿਕਾਸ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਇਕੱਲੇ ਧੂਰੀ ਸ਼ਹਿਰ ਲਈ ਹੀ 4 ਕਰੋੜ ਤੋਂ ਵਧੇਰੇ ਦੇ ਫੰਡ ਦਿੱਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਉੱਪ ਮੁੱਖ ਮੰਤਰੀ ਦਾ ਟੀਚਾ ਹੈ ਕਿ ਸਾਰੇ ਪਿੰਡਾਂ ‘ਚ ਸ਼ਹਿਰੀ ਸਹੂਲਤਾਂ ਪ੍ਰਦਾਨ ਹੋਣ ਅਤੇ ਸ਼ਹਿਰਾਂ ਦਾ ਹੋਰ ਵਿਕਾਸ ਕਰਵਾਇਆ ਜਾਵੇ। ਇਕ ਸਵਾਲ ਦੇ ਜੁਆਬ ‘ਚ ਖ਼ਜ਼ਾਨਾ ਮੰਤਰੀ ਨੇ ਸਪੱਸ਼ਟ ਕੀਤਾ ਕਿ ਪਿੰਡਾਂ ਆਦਿ ‘ਚ ਵੀ ਖਾਣ ਪੀਣ ਵਾਲੀਆਂ ਰੇਹੜੀਆਂ ਆਦਿ ‘ਤੇ ਪੰਜਾਬ ਸਰਕਾਰ ਨੇ ਕੋਈ ਟੈਕਸ ਨਹੀਂ ਲਗਾਇਆ ਪ੍ਰੰਤੂ ਕੇਂਦਰ ਸਰਕਾਰ ਵੱਲੋਂ ਫੂਡ ਸੇਫਟੀ ਐਕਟ ਤਹਿਤ ਲਾਜਮੀ ਕੀਤੀ ਗਈ ਰਜਿਸਟ੍ਰੇਸ਼ਨ ਕਰਕੇ ਹੀ ਸਬੰਧਤ ਵਿਭÎਾਗ ਵੱਲੋਂ ਰਜਿਸਟ੍ਰੇਸ਼ਨ ਫੀਸ ਵਸੂਲੀ ਜਾ ਰਹੀ ਹੈ।
ਇਸ ਸੰਗਤ ਦਰਸ਼ਨ ਦੌਰਾਨ ਸ. ਢੀਂਡਸਾ ਨੇ ਇਲਾਕੇ ਦੀਆਂ 40 ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਤਕਰੀਬਨ 3.5 ਕਰੋੜ ਰੁਪਏ ਤੋਂ ਵਧੇਰੇ ਦੀਆਂ ਗ੍ਰਾਂਟਾਂ ਮਨਜੂਰ ਕੀਤੀਆਂ ਅਤੇ ਸਥਾਨਕ ਵਸਨੀਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਵਾਇਆ। ਇਸ ਮੌਕੇ ਪਿੰਡ ਈਸੀਵਾਲ ਦੀ ਸਮੁੱਚੀ ਪੰਚਾਇਤ ਨੇ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਣ ਦਾ ਐਲਾਨ ਕੀਤਾ ਅਤੇ ਖ਼ਜ਼ਾਨਾ ਮੰਤਰੀ ਨੇ ਸਿਰੋਪਾਉ ਪਾਕੇ ਉਨ੍ਹਾਂ ਦਾ ਸਵਾਗਤ ਕੀਤਾ।
ਸੰਗਤ ਦਰਸ਼ਨ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਸਾਬਕਾ ਚੇਅਰਮੈਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸ. ਰਜਿੰਦਰ ਸਿੰਘ ਕਾਂਝਲਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸ. ਭੁਪਿੰਦਰ ਸਿੰਘ ਭਲਵਾਨ, ਅਮਨਵੀਰ ਸਿੰਘ ਚੈਰੀ, ਚੇਅਰਮੈਨ ਬਲਾਕ ਸੰਮਤੀ ਹਰਜੀਤ ਸਿੰਘ ਬੁੱਗਰਾਂ, ਨਛੱਤਰ ਸਿੰਘ ਜਹਾਂਗੀਰ, ਹੱਜ ਕਮੇਟੀ ਮੈਂਬਰ ਸੁਰਜੀਤ ਖਾਨ, ਸੁਖਦੇਵ ਸਿੰਘ ਭਲਵਾਨ, ਡਾ. ਸੁਖਵਿੰਦਰ ਸਿੰਘ ਧਾਂਦਰਾ, ਜਗਤਾਰ ਸਿੰਘ ਸੁਲਤਾਨਪੁਰ, ਅੰਮ੍ਰਿਤਪਾਲ ਸਿੰਘ ਰੰਗੀਆਂ, ਸੰਮਤੀ ਮੈਂਬਰ ਅਮਰੀਕ ਸਿੰਘ, ਬਲਵੰਤ ਸਿੰਘ ਮੀਮਸਾਂ, ਸੁਰਜੀਤ ਸਿੰਘ ਮੂਲੋਵਾਲ, ਗਿਆਨ ਸਿੰਘ ਬਾਵਾ, ਕਾਲਾ ਕਾਂਝਲਾ, ਇੰਦਰਜੀਤ ਸਿੰਘ ਮੀਮਸਾ, ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰ ਸੋਨੀ ਮੰਡੇਰ, ਇਸਤਰੀ ਅਕਾਲੀ ਦਲ ਦੇ ਸੀਨੀਅਰ ਆਗੂ ਬੀਬੀ ਲਖਵਿੰਦਰ ਕੌਰ ਧੂਰੀ, ਅਮਰੀਕ ਸਿੰਘ ਸਮੁੰਦਗੜ੍ਹ, ਸੰਦੀਪ ਕੌਰ ਸਰਪੰਚ, ਸੰਸਾਰ ਸਿੰਘ, ਅਮਰੀਕ ਸਿੰਘ ਦੋਹਲਾ, ਆਤਮਾ ਸਿੰਘ, ਏ.ਡੀ.ਸੀ. ਜਨਰਲ ਪ੍ਰੀਤਮ ਸਿੰਘ ਜੌਹਲ, ਏ.ਡੀ.ਸੀ. (ਵਿਕਾਸ) ਜਤਿੰਦਰ ਸਿੰਘ ਤੁੰਗ, ਐਸ.ਡੀ.ਐਮ. ਧੂਰੀ ਈਸ਼ਾ ਸਿੰਗਲ, ਡੀ.ਐਸ.ਪੀ. ਕ੍ਰਿਸ਼ਨ ਕੁਮਾਰ ਪੈਂਥੇ, ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਰਣਜੀਤ ਸਿੰਘ ਸ਼ੇਰਗਿੱਲ, ਮੁੱਖ ਖੇਤੀਬਾੜੀ ਅਫ਼ਸਰ ਡਾ. ਰਜਿੰਦਰ ਸਿੰਘ ਸੋਹੀ, ਡੀਐਮਓ ਸੁਖਚੈਨ ਸਿੰਘ ਢੀਂਡਸਾ, ਬੀਡੀਪੀਓ ਸੰਤੋਸ਼ ਕੁਮਾਰ ਭੱਟੀ ਸਮੇਤ ਹੋਰ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ, ਇਲਾਕੇ ਦੇ ਪੰਚ-ਸਰਪੰਚ, ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ, ਇਲਾਕੇ ਦੇ ਵਸਨੀਕ ਅਤੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਆਗੂ ਤੇ ਵਰਕਰ ਵੱਡੀ ਗਿਣਤੀ ‘ਚ ਮੌਜੂਦ ਸਨ।

Facebook Comment
Project by : XtremeStudioz