Close
Menu

ਕਾਂਗਰਸ ਨੇ ਹਮੇਸ਼ਾ ਪੰਜਾਬ ਤੇ ਪੰਜਾਬੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ – ਢੀਂਡਸਾ

-- 24 December,2013

Photo Dhindsa at Ballian dt 24-12-13ਸੰਗਰੂਰ,24 ਦਸੰਬਰ (ਦੇਸ ਪ੍ਰਦੇਸ ਟਾਈਮਜ਼)-ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਦੇ ਜੱਟ ਸਿੱਖਾਂ ਨੂੰ ਕੇਂਦਰ ਸਰਕਾਰ ਵੱਲੋਂ ਰਾਖਵੇਂਕਰਨ ਦੇ ਲਾਭ ਚੋਂ ਬਾਹਰ ਰੱਖਣ ਦੀ ਕਾਰਵਾਈ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਜੱਟ ਸਿੱਖਾਂ ਨਾਲ ਕੀਤੀ ਜਾ ਰਹੀ ਵਿਤਕਰਾ ਭਰਪੂਰ ਕਾਰਵਾਈ ਤੇ ਧੱਕਾਸ਼ਾਹੀ ਬੰਦ ਕੀਤੀ ਜਾਵੇ ਅਤੇ ਜੱਟਾਂ ਨੂੰ ਵੀ ਜਾਟਾਂ ਦੀ ਤਰਜ ‘ਤੇ ਓ.ਬੀ.ਸੀ. ਰਾਖਵੇਂਕਰਨ ਦਾ ਲਾਭ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਪੰਜਾਬ ਅਤੇ ਪੰਜਾਬੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ ਅਤੇ ਇਸ ਨੂੰ ਸਿੱਖ ਨਾਮ ਤੋਂ ਹੀ ਨਫ਼ਰਤ ਹੈ। ਸ. ਢੀਂਡਸਾ ਅੱਜ ਪਿੰਡ ਬਾਲੀਆਂ ਵਿਖੇ ਮੁੱਖ ਸੰਸਦੀ ਸਕੱਤਰ ਸ੍ਰੀ ਪਰਕਾਸ਼ ਚੰਦ ਗਰਗ ਦੀ ਅਗਵਾਈ ਹੇਠ ਹਲਕੇ ਦੀਆਂ 42 ਪੰਚਾਇਤਾਂ ਤੇ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨ ਲਈ ਕਰਵਾਏ ਗਏ ਸੰਗਤ ਦਰਸ਼ਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਇਸ ਮੌਕੇ ਰਾਜ ਸਭਾ ਮੈਂਬਰ ਨੇ ਕਿਹਾ ਕਿ ਨੇ ਕੇਂਦਰ ਦੀ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕਈ ਰਾਜਾਂ ‘ਚ ਜਾਟਾਂ ਨੂੰ ਹੋਰ ਪੱਛੜੇ ਵਰਗਾਂ ਵਿੱਚ ਸ਼ਾਮਿਲ ਕਰਕੇ ਰਾਖਵਾਂਕਰਨ ਦੇ ਦਿੱਤੇ ਗਏ ਲਾਭ ‘ਚੋਂ ਪੰਜਾਬ ਦੇ ਜੱਟ ਸਿੱਖਾਂ ਨੂੰ ਬਾਹਰ ਰੱਖਣਾ ਕੇਵਲ 2 ਫੀਸਦੀ ਜਮੀਨ ਰਾਹੀਂ ਖੇਤੀ ਕਰਕੇ ਦੇਸ਼ ਦੇ ਅੰਨ ਭੰਡਾਰ ‘ਚ 60 ਫੀਸਦੀ ਹਿੱਸਾ ਪਾਉਣ ਵਾਲੇ ਪੰਜਾਬ ਦੇ ਕਿਸਾਨਾਂ ਨਾਲ ਵੱਡਾ ਵਿਤਕਰਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਇਹ ਇਤਿਹਾਸ ਰਿਹਾ ਹੈ ਕਿ ਜਦੋਂ ਕਦੇ ਵੀ ਪੰਜਾਬ ਜਾਂ ਸਿੱਖਾਂ ਦੇ ਹਿੱਤਾਂ ਦੀ ਗੱਲ ਹੋਈ ਤਾਂ ਇਸ ਨੇ ਵਿਤਕਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਲਾਹੇਵੰਦਾ ਧੰਦਾ ਨਾ ਰਹਿਣ ਕਾਰਨ ਪੰਜਾਬ ਦਾ ਕਿਸਾਨ ਅੱਜ ਕਰਜਈ ਅਤੇ ਕੇਂਦਰ ਦੀਆਂ ਖੇਤੀ ਤੇ ਕਿਸਾਨਾਂ ਨੂੰ ਅੱਖੋਂ ਪਰੋਖੇ ਕਰਨ ਵਾਲੀਆਂ ਨੀਤੀਆਂ ਸਦਕਾ ਅੰਦਰੋ ਖੋਖਲਾ ਹੋਣ ਕਾਰਨ ਖੁਦਕੁਸ਼ੀਆਂ ਦੇ ਰਾਹ ਪੈ ਚੁੱਕਾ ਹੈ।
ਸ. ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ‘ਚ ਇਸ ਵਿਰੁੱਧ ਮਤਾ ਪਾਸ ਕੀਤਾ ਗਿਆ ਹੈ ਅਤੇ ਜੇਕਰ ਕੇਂਦਰ ਸਰਕਾਰ ਨੇ ਜੱਟ ਸਿੱਖਾਂ ਨੂੰ ਰਾਖਵੇਂਕਰਨ ਦਾ ਲਾਭ ਨਾ ਦਿੱਤਾ ਤਾਂ ਇਸ ਵਿਰੁੱਧ ਰਣਨੀਤੀ ਉਲੀਕੀ ਜਾਵੇਗੀ। ਉਨ੍ਹਾਂ ਕਾਂਗਰਸ ‘ਤੇ ਨੈਤਿਕ ਕਦਰਾਂ ਕੀਮਤਾਂ ਨੂੰ ਛਿੱਕੇ ਟੰਗ ਕੇ ਸਵਾਰਥ ਭਰਪੂਰ ਰਾਜਨੀਤੀ ਕਰਨ ਦਾ ਦੋਸ਼ ਲਗਾਉਂਦਿਆ ਕਿਹਾ ਕਿ ਅਜਿਹੀ ਕਾਰਵਾਈ ਨਾਲ ਦੇਸ਼ ਦੀ ਏਕਤਾ ਅਤੇ ਸਦਭਾਵਨਾ ਨੂੰ ਵੀ ਸੱਟ ਵੱਜ ਸਕਦੀ ਹੈ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਆਪਸੀ ਭਾਈਚਾਰਕ ਏਕਤਾ ਬਰਕਰਾਰ ਰੱਖਣ ਦੀ ਅਪੀਲ ਕੀਤੀ।
ਇਸ ਸੰਗਤ ਦਰਸ਼ਨ ਦੌਰਾਨ ਸ. ਢੀਂਡਸਾ ਨੇ ਇਲਾਕੇ ਦੀਆਂ 42 ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਤਕਰੀਬਨ ਤਿੰਨ ਕਰੋੜ ਰੁਪਏ ਤੋਂ ਵਧੇਰੇ ਦੇ ਚੈਕ ਤਕਸੀਮ ਕੀਤੇ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਵਾਇਆ। ਉਨ੍ਹਾਂ ਨੇ ਲੋਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਪਿੰਡ ਭਿੰਡਰਾਂ ਤੋਂ ਭਲਵਾਨ ਤੱਕ ਕਰੀਬ ਦੋ ਦਰਜਨ ਪਿੰਡਾਂ ਨੂੰ ਲਾਭ ਦੇਣ ਵਾਲੀ 10 ਕਿਲੋਮੀਟਰ ਲੰਬੀ 7 ਕਰੋੜ ਰੁਪਏ ਦੀ ਲਾਗਤ ਨਾਲ 18 ਫੁੱਟ ਚੌੜੀ ਨਵੀਂ ਸੜ੍ਹਕ ਬਣਾਉਣ ਦਾ ਐਲਾਨ ਵੀ ਕੀਤਾ।
ਰਾਜ ਸਭਾ ਮੈਂਬਰ ਨੇ ਕਿਹਾ ਕਿ ਸਰਕਾਰ ਨੇ ਗਰੀਬਾਂ ਸਮੇਤ ਹਰ ਵਰਗ ਦੀ ਬਾਂਹ ਫੜਦਿਆਂ ਲੋਕ ਭਲਾਈ ਸਕੀਮਾਂ ਲਾਗੂ ਕੀਤੀਆਂ ਤੇ ਚੌਂਹਪੱਖੀ ਵਿਕਾਸ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਿੰਡਾਂ ਦੇ ਵਿਕਾਸ ਲਈ ਹਰੇਕ ਹਲਕੇ ਲਈ 5 ਤੋ 7 ਕਰੋੜ ਰੁਪਏ ਰੱਖੇ ਹਨ ਅਤੇ ਸ਼ਹਿਰਾਂ ਦੇ ਵਿਕਾਸ ਲਈ ਵੀ ਵੱਖਰਾ ਫੰਡ ਰੱਖਿਆ ਹੈ ਅਤੇ ਸ਼ਹਿਰਾਂ ਤੇ ਪਿੰਡਾਂ ਦੇ ਵਿਕਾਸ ਲਈ ਬਿਨਾ ਕਿਸੇ ਵਿਤਕਰੇ ਤੋਂ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਵੰਡੀਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਸੰਸਦੀ ਸਕੱਤਰ ਸ੍ਰੀ ਪਰਕਾਸ਼ ਚੰਦ ਗਰਗ ਨੇ ਸੰਬੋਧਨ ਕਰਦਿਆਂ ਰਾਜ ਸਭਾ ਮੈਂਬਰ ਸ. ਢੀਂਡਸਾ ਨੂੰ ਵਿਕਾਸ ਦਾ ਮਸੀਹਾ ਦੱਸਿਆ ਅਤੇ ਕਿਹਾ ਕਿ ਉਨ੍ਹਾਂ ਦੇ ਯਤਨਾ ਸਦਕਾ ਹੀ ਜ਼ਿਲ੍ਹੇ ਦਾ ਵਿਕਾਸ ਸੰਭਵ ਹੋ ਸਕਿਆ ਹੈ।
ਸੰਗਤ ਦਰਸ਼ਨ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਨਿਰਮਲ ਸਿੰਘ ਘਰਾਚੋਂ, ਮਲਕੀਤ ਸਿੰਘ ਚੰਗਾਲ, ਰਜਿੰਦਰ ਸਿੰਘ ਕਾਂਝਲਾ, ਚੇਅਰਪਰਸਨ ਸਰਬਜੀਤ ਕੌਰ ਕੁਲਾਰ, ਸ੍ਰੀ ਵਿਸ਼ਾਲ ਗਰਗ, ਇਕਬਾਲਜੀਤ ਸਿੰਘ ਪੂਨੀਆਂ, ਇਸਤਰੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਪਰਮਜੀਤ ਕੌਰ ਵਿਰਕ, ਬਲਵੰਤ ਸਿੰਘ ਸ਼ੇਰਗਿੱਲ, ਜਸਵਿੰਦਰ ਸਿੰਘ ਪੀ.ਏ, ਰਵੀਇੰਦਰ ਸਿੰਘ ਕਾਕੜਾ, ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਰੰਧਾਵਾ, ਤੇਜਿੰਦਰਪਾਲ ਸਿੰਘ ਸੰਗਰੇੜੀ, ਅਮਰਜੀਤ ਸਿੰਘ ਟੀਟੂ, ਅਮਰਿੰਦਰ ਸਿੰਘ ਘਾਬਦਾਂ, ਕੇਵਲ ਸਿੰਘ ਜਲਾਣ, ਐਨ.ਆਰ.ਆਈ. ਰਜਿੰਦਰ ਸਿੰਘ ਰਾਣੂ, ਰਵਿੰਦਰਪਾਲ ਸਿੰਘ ਗਰਚਾ, ਅਮਰਜੀਤ ਸਿੰਘ ਬਡਰੁੱਖਾਂ, ਹਰਬੰਸ ਸਿੰਘ ਗਰਚਾ, ਨਿਰਭੈ ਸਿੰਘ ਚੰਗਾਲ, ਜਸ਼ਨਜੀਤ ਸਿੰਘ ਗਰੇਵਾਲ,  ਅਮਰਜੀਤ ਸਿੰਘ ਘਾਬਦਾਂ, ਅਜੈਬ ਸਿੰਘ ਭਿੰਡਰਾਂ, ਮਾਲਵਿੰਦਰ ਸਿੰਘ ਨੰਬਰਦਾਰ, ਕੇਵਲ ਸਿੰਘ ਬਾਲੀਆਂ, ਰਣਧੀਰ ਸਿੰਘ ਕਾਕਾ ਸਾਰੋਂ, ਬਲਵਿੰਦਰ ਸਿੰਘ ਪੰਧੇਰ, ਰਾਜਦੀਪ ਸਿੰਘ ਢਿੱਲੋਂ, ਡਿਪਟੀ ਕਮਿਸ਼ਨਰ ਡਾ. ਇੰਦੂ ਮਲਹੋਤਰਾ, ਏ.ਡੀ.ਸੀ. ਜਨਰਲ ਸ. ਪ੍ਰੀਤਮ ਸਿੰਘ ਜੌਹਲ, ਏ.ਡੀ.ਸੀ. (ਵਿਕਾਸ) ਜਤਿੰਦਰ ਸਿੰਘ ਤੁੰਗ, ਐਸ.ਡੀ.ਐਮ. ਸੰਗਰੂਰ ਸ੍ਰੀਮਤੀ ਪੂਨਮਦੀਪ ਕੌਰ, ਡੀ.ਡੀ.ਪੀ.ਓ. ਬਲਜੀਤ ਸਿੰਘ, ਸਕੱਤਰ ਜ਼ਿਲ੍ਹਾ ਪ੍ਰੀਸ਼ਦ ਗੁਰਮੀਤ ਸਿੰਘ ਸਿੱਧੂ, ਡੀ.ਈ.ਓ. ਸ. ਸ਼ੇਰ ਸਿੰਘ ਬਾਲੇਵਾਲ, ਬੀ.ਡੀ.ਪੀ.ਓ. ਸ. ਜਸਪਾਲ ਸਿੰਘ ਸਿੱਧੂ, ਡੀ.ਆਰ. ਸਹਿਕਾਰੀ ਸਭਾਵਾਂ ਸ. ਰਜਿੰਦਰਪਾਲ ਸਿੰਘ ਕੰਡੇ ਸਮੇਤ ਹੋਰ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ, ਇਲਾਕੇ ਦੇ ਪੰਚ-ਸਰਪੰਚ, ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ, ਇਲਾਕੇ ਦੇ ਵਸਨੀਕ ਅਤੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਆਗੂ ਤੇ ਵਰਕਰ ਵੱਡੀ ਗਿਣਤੀ ‘ਚ ਮੌਜੂਦ ਸਨ।

Facebook Comment
Project by : XtremeStudioz