Close
Menu

ਕਾਂਗਰਸ ਪਾਰਟੀ ਨੇ ਪੰਜਾਬ ਦੀ ਵਿੱਤੀ ਹਾਲਤ ਕਮਜੋਰ ਹੋਣ ਸਬੰਧੀ ਗੁੰਮਰਾਹਕੁਨ ਪ੍ਰਚਾਰ ਕੀਤਾ : ਮਜੀਠੀਆ

-- 10 September,2013

DSC02238

ਕਪੂਰਥਲਾ,  10 ਸਤੰਬਰ (ਦੇਸ ਪ੍ਰਦੇਸ ਟਾਈਮਜ਼)-ਪੰਜਾਬ ਦੀ ਵਿੱਤੀ ਹਾਲਤ ਬਹੁਤ ਮਜਬੂਤ ਹੈ ਅਤੇ ਪੰਜਾਬ ਸਰਕਾਰ ਵੱਲੋਂ ਰਾਜ ਦੇ ਤੇਜ ਗਤੀ ਨਾਲ ਕਰਵਾਏ ਜਾ ਰਹੇ ਸਰਵਪੱਖੀ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ. ਬਿਕਰਮ ਸਿੰਘ ਮਜੀਠੀਆ ਮਾਲ ਤੇ ਮੁੜ ਵਸੇਬਾ, ਸੂਚਨਾ ਤੇ ਲੋਕ ਸੰਪਰਕ ਅਤੇ ਐਨ. ਆਰ. ਆਈ. ਮਾਮਲਿਆਂ ਦੇ ਮੰਤਰੀ ਪੰਜਾਬ ਨੇ ਅੱਜ ਸਟੇਟ ਗੁਰੂਦੁਆਰਾ ਕਪੂਰਥਲਾ ਦੀ ਵਿਸ਼ਾਲ ਗਰਾਊਡ ਵਿਖੇ ਜਿਲ•ਾ ਪ੍ਰੀਸ਼ਦ ਕਪੂਰਥਲਾ ਦੇ ਚੇਅਰਮੈਨ ਯੁਵਰਾਜ ਭੁਪਿੰਦਰ ਸਿੰਘ ਦੀ ਤਾਜਪੋਸ਼ੀ ਸਬੰਧੀ ਕਰਵਾਏ ਗਏ ਵਿਸ਼ਾਲ ਸਮਾਗਮ ਦੌਰਾਨ ਕੀਤਾ ।
ਸ. ਬਿਕਰਮ ਸਿੰਘ ਮਜੀਠੀਆ ਕੈਬਨਿਟ ਮੰਤਰੀ,ਪੰਜਾਬ ਨੇ ਤਾਜਪੋਸ਼ੀ ਸਮਾਰੋਹ ਵਿੱਚ ਜਿਲ•ਾ ਕਪੂਰਥਲਾ ਦੇ ਖਾਸ ਕਰਕੇ ਵਿਧਾਨ ਸਭਾ ਹਲਕਾ ਭੁਲੱਥ ਤੋਂ ਵੱਡੀ ਗਿਣਤੀ ਵਿੱਚ ਆਏ ਲੋਕਾਂ ਦੇ ਭਾਰੀ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੀ ਵਿੱਤੀ ਹਾਲਤ ਕਮਜੋਰ ਹੋਣ ਸਬੰਧੀ ਗੁੰਮਰਾਹਕੁਨ ਪ੍ਰਚਾਰ ਕੀਤਾ ਜਾ ਰਿਹਾ ਹੈ ।ਉਹਨਾਂ ਨੇ ਪੰਜਾਬ ਦੀ ਵਿੱਤੀ ਹਾਲਤ ਮਜਬੂਤ ਹੋਣ ਬਾਰੇ ਦਸਦਿਆਂ ਕਿਹਾ ਕਿ ਪੰਜਾਬ ਦੇ ਖਜਾਨੇ ਵਿੱਚ ਰਾਜ ਦੇ ਵਿਕਾਸ ਕਾਰਜਾਂ ਅਤੇ ਪੰਜਾਬ ਵਾਸੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਲਈ ਪੈਸੇ ਦੀ ਕੋਈ ਕਮੀ ਨਹੀ ਹੈ ।ਸ਼੍ਰੀ ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਖਜਾਨੇ ਵਿੱਚ ਪੈਸੇ ਹੋਣ ਕਰਕੇ ਹੀ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ, ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਸੰਗਤ ਦਰਸ਼ਨ ਕਰਕੇ ਵਿਕਾਸ ਕਾਰਜਾਂ ਲਈ ਗਰਾਟਾਂ ਵੰਡ ਰਹੇ ਹਨ।ਉਹਨਾਂ ਨੇ ਦੱਸਿਆ ਕਿ ਉਹਨਾਂ ਵੱਲੋਂ ਆਪ ਅੱਜ ਆਪਣੇ ਦੌਰੇ ਦੌਰਾਨ ਵੱਖ-ਵੱਖ ਇਲਾਕਿਆਂ ਵਿੱਚ ਕੀਤੇ ਗਏ ਸਮਾਗਮਾਂ ਦੌਰਾਨ ਲਗਭਗ 8 ਕਰੋੜ ਰੁਪਏ ਦੀਆਂ ਗਰਾਟਾਂ ਦਿੱਤੀਆਂ ਹਨ ।ਸ਼੍ਰੀ ਮਜੀਠੀਆਂ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਦੇ ਵਿੱਤੀ ਹਾਲਤਾਂ ਸਬੰਧੀ ਗਲਤ ਪ੍ਰਚਾਰ ਕਰਨ ਬਾਰੇ ਬੋਲਦਿਆਂ ਕਿਹਾ ਕਿ ਕੇਂਦਰ ਦੀ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਸਮੁੱਚੇ ਦੇਸ਼ ਦੇ ਹਾਲਾਤ ਖਰਾਬ ਹੋਏ ਹਨ ਅਤੇ ਦੇਸ਼ ਵਿੱਚ ਪ੍ਰਾਪਰਟੀ ਦੀਆਂ ਕੀਮਤਾਂ ਭਾਰੀ ਗਿਰਾਵਟ ਆਈ ਹੈ ।ਉਹਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਤੇ ਵਿੱਤੀ ਐਮਰਜੰਸੀ ਲਾਉਣੀ ਚਾਹੀਦੀ ਹੈ, ਜਿਸ ਦੀਆਂ ਗਲਤ ਨੀਤੀਆਂ ਕਾਰਨ ਦੇਸ਼ ਦੀ ਕਰੰਸੀ ਦੇ ਮੁੱਲ ਵਿੱਚ ਭਾਰੀ ਗਿਰਾਵਟ ਆਈ ਹੈ ।ਉਹਨਾਂ ਨੇ ਕਿਹਾ ਕਿ ਕਾਂਗਰਸ ਦੀਆਂ ਨੀਤੀਆਂ ਨਾਲ ਕੇਵਲ ਮਹਿੰਗਾਈ ਅਤੇ ਭ੍ਰਿਸ਼ਟਾਚਾਰ ਹੀ ਵਧਿਆ ਹੈ ।ਸ਼੍ਰੀ ਮਜੀਠੀਆ ਨੇ ਕੇਂਦਰ ਸਰਕਾਰ ਦੇ ਫੁਡ ਸਕਿਊਰਟੀ ਬਿੱਲ ਦੀ ਗੱਲ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦਾ ਫੁਡ ਸਕਿਊਰਟੀ ਬਿੱਲ ਵੀ ਇੱਕ ਚੋਣ ਸਟੰਟ ਹੈ, ਜਿਸ ਦਾ ਆਮ ਜਨਤਾ ਨੂੰ ਕੋਈ ਫਾਇਦਾ ਨਹੀ ਹੋਣਾ ।ਉਹਨਾਂ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹੜ• ਪ੍ਰਭਾਵਿਤ ਲੋਕਾਂ ਨੂੰ ਪੂਰੀ ਤਰ•ਾਂ ਬਰਬਾਦ ਹੋਈਆਂ ਫਸਲਾਂ ਲਈ 3500 ਰੁਪਏ ਅਤੇ ਹੜ•ਾਂ ਨਾਲ ਮਰਨ ਵਾਲੇ ਪਸ਼ੂਆਂ ਦੇ ਮੁਆਵਜੇ ਵੱਜੋਂ 16 ਹਜਾਰ 500 ਰੁਪਏ ਦੇਣਾ ਵੀ ਲੋਕਾਂ ਨਾਲ ਇੱਕ ਮਜ਼ਾਕ ਹੈ ।
ਸ਼੍ਰੀ ਮਜੀਠੀਆ ਨੇ ਇਸ ਮੌਕੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਵਾਸਤੇ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਵੱਖ-ਵੱਖ ਆਹੁਦਿਆਂ ਨਾਲ ਨਵਾਜਿਆ ਜਾ ਰਿਹਾ ਹੈ ਅਤੇ ਪਾਰਟੀ ਵਿੱਚ ਪੂਰਾ ਸਤਿਕਾਰ ਦਿੱਤਾ ਜਾ ਰਿਹਾ ਹੈ ।ਉੁਹਨਾਂ ਨੇ ਨੌਜਵਾਨਾਂ ਨੂੰ ਸਦਾ ਦਿੱਤਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਮਜਬੂਤੀ ਵਾਸਤੇ ਆਪਣਾ ਯੋਗਦਾਨ ਪਾਉਣ ।
ਸ਼੍ਰੀ ਸੁਰਜੀਤ ਸਿੰਘ ਰੱਖੜਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਨੇ ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਸਾਰੇ ਜਿਲਿ•ਆਂ ਵਿੱਚ ਜਿਲ•ਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਦਫਤਰਾਂ ਦੀਆਂ ਨਵੀਆਂ ਇਮਾਰਤਾਂ ਬਣਾਈਆਂ ਜਾਣਗੀਆਂ ਅਤੇ ਇਹਨਾਂ ਦਫਤਰਾਂ ਆਨ ਲਾਈਨ ਸਿਸਟਮ ਰਾਂਹੀ ਪਿੰਡਾਂ ਦੀਆਂ ਪੰਚਾਇਤਾਂ ਨਾਲ ਜੋੜਿਆ ਜਾਵੇਗਾ ।ਉਹਨਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ 10 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ ਸਾਰੀਆਂ ਪੇਂਡੂ ਲਿੰਕ ਸੜ•ਕਾਂ ਦੀ ਮੁਰੰਮਤ 1700 ਕਰੋੜ ਰੁਪਏ ਦੀ ਲਾਗਤ ਨਾਲ ਕਰਵਾਈ ਜਾ ਰਹੀ ਹੈ ।ਸ਼੍ਰੀ ਰੱਖੜਾ ਨੇ ਇਸ ਸਮਾਗਮ ਤੋਂ ਬਾਅਦ ਜਿਲ•ਾ ਪ੍ਰੀਸ਼ਦ ਦਫਤਰ ਵਿਖੇ ਯੁਵਰਾਜ ਭੁਪਿੰਦਰ ਸਿੰਘ ਨੂੰ ਚੇਅਰਮੈਨ ਅਤੇ ਮਾਸਟਰ ਗੁਰਦੇਵ ਸਿੰਘ ਵਾਈਸ ਚੇਅਰਮੈਨ ਦੇ ਆਹੁਦੇ ਸੰਭਾਲਣ ਮੌਕੇ ਆਸ਼ੀਰਵਾਦ ਦਿੱਤਾ।ਉਹਨਾਂ ਨੇ ਇਸ ਮੌਕੇ ਤੇ ਜਿਲ•ਾ ਪ੍ਰੀਸ਼ਦ ਦਫਤਰ ਦੀ 4 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ ।
ਯੁਵਰਾਜ ਭੁਪਿੰਦਰ ਸਿੰਘ ਦੇ ਤਾਜਪੋਸ਼ੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਬੀਬੀ ਜਗੀਰ ਕੌਰ ਸਾਬਕਾ ਮੰਤਰੀ ਅਤੇ ਵਿਧਾਇਕ ਭੁਲੱਥ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਮੂਹ ਲੀਡਰਸ਼ਿਪ ਅਤੇ ਜਿਲ•ਾ ਪ੍ਰੀਸ਼ਦ ਮੈਂਬਰਾਂ ਦਾ ਧੰਨਵਾਦ ਕੀਤਾ। ਡਾ. ਉਪਿੰਦਰਜੀਤ ਕੌਰ ਸਾਬਕਾ ਵਿੱਤ ਮੰਤਰੀ ਪੰਜਾਬ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਪੰਜਾਬ ਦਾ ਸਰਵਪੱਖੀ ਵਿਕਾਸ ਹੋਇਆ ਹੈ ਅਤੇ ਪੰਜਾਬ ਵਿੱਚ ਸਦਭਾਵਨਾ ਮਜਬੂਤ ਹੋਈ ਹੈ ।ਸ਼੍ਰੀ ਸੋਮ ਪ੍ਰਕਾਸ਼ ਕੈਂਥ ਮੁੱਖ ਸੰਸਦੀ ਸਕੱਤਰ ਨੇ ਸੱਦਾ ਦਿੱਤਾ ਕਿ ਦੇਸ਼ ਦੇ ਉਜਵਲ ਭਵਿੱਖ ਵਾਸਤੇ ਕੇਂਦਰ ਦੀ ਕਾਂਗਰਸ ਸਰਕਾਰ ਦੀ ਥਾਂ ਐਨ.ਡੀ.ਏ ਸਰਕਾਰ ਬਣਾਈ ਜਾਵੇ ।ਸ਼੍ਰੀ ਸਰਬਜੀਤ ਸਿੰਘ ਮੱਕੜ ਚੇਅਰਮੈਨ ਜਿਲ•ਾ ਯੋਜਨਾ ਕਮੇਟੀ ਕਪੂਰਥਲਾ ਨੇ ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਵਾਸਤੇ ਨਿਰਸਵਾਰਥ ਸੇਵਾ ਕਰਨ ਵਾਲੇ ਵਰਕਰਾਂ ਨੂੰ ਪਾਰਟੀ ਵੱਲੋਂ ਮਾਣ ਸਤਿਕਾਰ ਦਿੱਤਾ ਜਾਂਦਾ ਹੈ ਅਤੇ ਪੱਦਵੀਆਂ ਨਾਲ ਨਵਾਜਿਆ ਜਾਂਦਾ ਹੈ ।ਯੁਵਰਾਜ ਭੁਪਿੰਦਰ ਸਿੰਘ ਚੇਅਰਮੈਨ ਜਿਲ•ਾ ਪ੍ਰੀਸ਼ਦ ਅਤੇ ਮਾਸਟਰ ਗੁਰਦੇਵ ਸਿੰਘ ਵਾਈਸ ਚੇਅਰਮੈਨ ਜਿਲ•ਾ ਪ੍ਰੀਸ਼ਦ ਦੇ ਇਸ ਮੌਕੇ ਤੇ ਪਾਰਟੀ ਲੀਡਰਸ਼ਿਪ ਅਤੇ ਜਿਲ•ੇ ਦੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ ।

Facebook Comment
Project by : XtremeStudioz