Close
Menu

ਕਾਂਗਰਸ ਵਿੱਚ ਗੈਂਗਸਟਰ ਦਾ ਸ਼ਾਮਲ ਹੋਣਾ ਨਾ ਹੀ ਵਿਚਾਰਨ ਯੋਗ ਅਤੇ ਨਾ ਹੀ ਨਜ਼ਰਅੰਦਾਜ਼ ਕਰਨ ਯੋਗ-ਪਰਨੀਤ ਕੌਰ

-- 08 April,2019

”ਪਾਰਟੀ ਵਿੱਚ ਸੈਂਕੜੇ ਲੋਕ ਸ਼ਾਮਲ ਹੋ ਰਹੇ, ਅਜਿਹੀਆਂ ਹਾਲਤਾਂ ਵਿੱਚ ਹਰੇਕ ਵਿਅਕਤੀ ਦੀ ਜਾਂਚ ਕਰਨੀ ਬਹੁਤ ਮੁਸ਼ਕਲ”

ਪਟਿਆਲਾ, 8 ਅਪ੍ਰੈਲ

ਸਿਆਸਤ ਦੇ ਅਪਰਾਧੀਕਰਨ ਨੂੰ ਰੱਤੀ ਭਰ ਵੀ ਸਹਿਣ ਨਾ ਕਰਨ ਦੀ ਗੱਲ ‘ਤੇ ਜ਼ੋਰ ਦਿੰਦੇ ਹੋਏ ਪਟਿਆਲਾ ਤੋਂ ਕਾਂਗਰਸ ਦੀ ਉਮੀਦਵਾਰ ਪ੍ਰਨੀਤ ਕੌਰ ਨੇ ਸਪੱਸ਼ਟ ਕੀਤਾ ਹੈ ਕਿ ਇੱਕ ਕਥਿਤ ਗੈਂਗਸਟਰ ਵੱਲੋਂ ਪਾਰਟੀ ਵਿੱਚ ਸ਼ਾਮਲ ਹੋਣਾ ਨਾ ਹੀ ਵਿਚਾਰਨਯੋਗ ਅਤੇ ਨਾ ਹੀ ਨਜ਼ਰਅੰਦਾਜ਼ ਕਰਨ ਯੋਗ ਹੈ।

ਪ੍ਰਨੀਤ ਕੌਰ ਨੇ ਕਿਹਾ ਕਿ ਰਣਦੀਪ ਸਿੰਘ ਨਾਂ ਦੇ ਗੈਂਗਸਟਰ ਨੂੰ ਕਿਸੇ ਦੀ ਕੀਮਤ ‘ਤੇ ਕਾਂਗਰਸ ਦਾ ਮੈਂਬਰ ਬਣਿਆ ਰਹਿਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗਲਤ ਤਰੀਕਿਆਂ ਰਾਹੀਂ ਸਿਆਸਤ ਵਿੱਚ ਆਉਣ ਵਾਲੇ ਅਪਰਾਧੀਆਂ ਨੂੰ ਪਾਰਟੀ ਵੱਲੋਂ ਰੱਤੀ ਭਰ ਵੀ ਸਹਿਣ ਨਹੀਂ ਕੀਤਾ ਜਾਵੇਗਾ।

ਅੱਜ ਇਤੇ ਜਾਰੀ ਇੱਕ ਬਿਆਨ ਵਿੱਚ ਸਾਬਕਾ ਸਾਂਸਦ ਅਤੇ ਕੇਂਦਰੀ ਮੰਤਰੀ ਪ੍ਰਨੀਤ ਕੌਰ ਨੇ ਕਿਹਾ ਕਿ ਜਿਹੜੇ ਗੈਂਗਸਟਰ ‘ਤੇ ਸਵਾਲ ਉਠਾਏ ਗਏ ਹਨ, ਉਹ ਪਟਿਆਲਾ ਵਿਖੇ ਪਿਛਲੇ ਹਫਤੇ ਹੋਏ ਇਕ ਸਮਾਗਮ ਵਿੱਚ ਸ਼ਾਮਲ ਹੋਇਆ ਅਤੇ ਉਹ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪੰਜਾਬੀ ਯੂਨੀਵਰਸਿਟੀ ਦੇ 1500 ਵਿਦਿਆਰਥੀਆਂ ਦੇ ਗਰੁੱਪ ਦਾ ਹਿੱਸਾ ਸੀ। ਉਨ੍ਹਾਂ ਕਿਹਾ ਕਿ ਬੀਤੇ ਸਮੇਂ ਰਣਦੀਪ ਸਿੰਘ ਅਸਲ ਵਿੱਚ ਆਮ ਆਦਮੀ ਪਾਰਟੀ ਦਾ ਸਮਰਥਕ ਸੀ ਅਤੇ ਉਸ ਨੇ ਆਪਣੇ ਆਪ ਨੂੰ ਵਿਦਿਆਰਥੀ ਅਤੇ ਸਿਆਸੀ ਕਾਰਕੁੰਨ ਵਜੋਂ ਪੇਸ਼ ਕਰਕੇ ਸਿਆਸਤ ਵਿੱਚ ਸ਼ਾਮਲ ਹੋਣ ਦਾ ਸੁਖਾਲਾ ਰਾਹ ਲੱਭਿਆ।

ਪ੍ਰਨੀਤ ਕੌਰ ਨੇ ਕਿਹਾ ਕਿ ਜਦੋਂ ਸੈਂਕੜੇ ਲੋਕ ਇੱਕੋਸਾੜ੍ਹੇ ਇਕੱਠੇ ਹੋ ਕੇ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ, ਉਦੋਂ ਹਰੇਕ ਦੀ ਜਾਂਚ ਕਰਨੀ ਔਖੀ ਹੋ ਜਾਂਦੀ ਹੈ। ਰਣਦੀਪ ਸਿੰਘ ਦੇ ਪਿਛੋਕੜ ਬਾਰੇ ਜਾਣਕਾਰੀ ਉਨ੍ਹਾਂ ਦੇ ਧਿਆਨ ਵਿੱਚ ਹੁਣ ਆਈ ਹੈ ਅਤੇ ਉਸ ਨੂੰ ਪਾਰਟੀ ਵਿੱਚੋਂ ਬਾਹਰ ਕੱਢੇ ਜਾਣ ਨੂੰ ਉਹ ਖੁਦ ਯਕੀਨੀ ਬਨਾਉਣਗੇ। ਉਨ੍ਹਾਂ ਕਿਹਾ ਕਿ ਸਬੰਧਿਤ ਗੈਂਗਸਟਰ ਵਿਰੁੱਧ ਅਪਰਾਧਕ ਮਾਮਲੇ ‘ਚ ਕਾਨੂੰਨ ਆਪਣਾ ਰਾਹ ਅਖਤਿਆਰ ਕਰੇਗਾ।

ਪ੍ਰਨੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਅਪਰਾਧੀਆਂ ਦੀ ਕਿਸੇ ਵੀ ਸਿਆਸੀ ਪਾਰਟੀ ਵਿੱਚ ਕੋਈ ਥਾਂ ਨਹੀਂ ਹੈ ਅਤੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੂੰ ਇਸ ਸਬੰਧ ਵਿੱਚ ਜ਼ਿਆਦਾ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਖੁਦ ਹੋਰ ਵੀ ਵੱਧ ਚੌਕਸ ਹੋਣ ਲਈ ਕਦਮ ਚੁੱਕੇਗੀ ਅਤੇ ਪਾਰਟੀ ਵਿੱਚ ਕਿਸੇ ਨੂੰ ਵੀ ਸ਼ਾਮਲ ਕਰਨ ਤੋਂ ਪਹਿਲਾਂ ਸਕਰੀਨਿੰਗ ਢਾਂਚੇ ਨੂੰ ਹੋਰ ਸਖਤ ਬਨਾਵੇਗੀ।

ਪ੍ਰਨੀਤ ਕੌਰ ਨੇ ਕਿਹਾ ਕਿ ਸਿਆਸਤ ਦਾ ਅਪਰਾਧੀਕਰਨ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦਾ ਮੁੱਖ ਮੁੱਦਾ ਰਿਹਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਸ਼ਾਸਨ ਦੌਰਾਨ ਸਿਆਸਤਦਾਨਾਂ ਅਤੇ ਗੈਂਗਸਟਰਾਂ ਦੇ ਗਠਜੋੜ ਨੇ ਪੰਜਾਬ ਦੇ ਲੋਕਾਂ ਦੇ ਜੀਵਨ ਨੂੰ ਨਰਕ ਬਣਾਇਆ। ਉਨ੍ਹਾਂ ਕਿਹਾ ਕਿ ਪਿਛਲੇ ਸ਼ਾਸਨ ਦੌਰਾਨ ਗੈਂਗਸਟਰਾਂ ਨੂੰ ਸਿਆਸੀ ਪੁਸ਼ਤਪਨਾਹੀ ਦੇ ਦੋਸ਼ ਲੱਗੇ ਅਤੇ ਕੱਟੜ ਅਪਰਾਧੀਆਂ ਦਾ ਵਿਆਪਕ ਫੈਲਾਅ ਹੋਇਆ। ਉਨ੍ਹਾਂ ਨੇ ਕਾਂਗਰਸ ‘ਤੇ ਦੋਸ਼ ਲਾਉਣ ਦੀ ਥਾਂ ਅਕਾਲੀਆਂ ਨੂੰ ਆਪਣੀਆਂ ਖੁਦ ਦੀਆਂ ਸਰਗਰਮੀਆਂ ‘ਤੇ ਨਿਗਰਾਣੀ ਰੱਖਣ ਵਾਸਤੇ ਵੱਧ ਧਿਆਨ ਦੇਣ ਲਈ ਕਿਹਾ ਜੋ ਵਿੰਗੇ ਟੇਢੇ ਢੰਗ ਨਾਲ ਲੋਕ ਸਭਾ ਚੋਣਾਂ ਜਿੱਤਣਦੀ ਕੋਸ਼ਿਸ਼ ਵਿੱਚ ਲੱਗੇ ਹੋਏ ਹਨ।

Facebook Comment
Project by : XtremeStudioz