Close
Menu

ਕਿਸਾਨ ਮੋਰਚੇ ’ਚ ਨਾ ਬੋਲਣ ਦਿੱਤਾ ਰਾਜਾ ਵੜਿੰਗ ਨੂੰ

-- 29 September,2015

ਬਠਿੰਡਾ, ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਰਾਜਾ ਵੜਿੰਗ ਨੂੰ ਅੱਜ ਉਸ ਸਮੇਂ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ ਅੱਠ ਕਿਸਾਨ ਜਥੇਬੰਦੀਆਂ ਵੱਲੋਂ ਬਠਿੰਡਾ ਵਿੱਚ ਲਾੲੇ ਧਰਨੇ ਦੌਰਾਨ ਕਿਸਾਨਾਂ ਨੇ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ। ਧਰਨੇ ਦੌਰਾਨ ੳੁਨ੍ਹਾਂ ਨੂੰ ਸਟੇਜ ’ਤੇ ਬੋਲਣ ਨਹੀਂ ਦਿੱਤਾ ਗਿਆ ਅਤੇ ਨਾਅਰੇਬਾਜ਼ੀ ਵੀ ਕੀਤੀ ਗੲੀ।
ਕਿਸਾਨ ਜਥੇਬੰਦੀਆਂ ਨੇ ਨਰਮੇ ਦੀ ਫਸਲ ਦੇ ਮੁਆਵਜ਼ੇ ਲਈ ਬਠਿੰਡਾ ਵਿੱਚ ਕੲੀ ਦਿਨਾਂ ਤੋਂ ਮੋਰਚਾ ਲਾਇਆ ਹੋਇਆ ਹੈ। ਅੱਜ ਰਾਜਾ ਵੜਿੰਗ ਕਿਸਾਨਾਂ ਨਾਲ ਹਮਦਰਦੀ ਜਤਾਉਣ ਲਈ ਪੰਡਾਲ ਵਿੱਚ ਸਟੇਜ ਨਜ਼ਦੀਕ ਆ ਕੇ ਬੈਠ ਗਏ ਪਰ ਇਸ ਦਾ ਕਿਸਾਨ ਆਗੂਆਂ ਨੇ ਵਿਰੋਧ ਕੀਤਾ। ਜਦੋਂ ਉਹ ਖ਼ੁਦ ਨਾ ਉਠੇ ਤਾਂ ਕਿਸਾਨਾਂ ਨੇ ਉਨ੍ਹਾਂ ਨੂੰ ਉਠਾ ਕੇ ਉਥੋਂ ਧਰਨੇ ਵਿੱਚੋਂ ਜਾਣ ਲਈ ਆਖ ਦਿੱਤਾ। ਦੂਜੇ ਪਾਸੇ ਧਰਨੇ ਦੌਰਾਨ ਸੈਂਕੜੇ ਕਿਸਾਨਾਂ ਦੇ ਕਾਫ਼ਲੇ ਅਕਾਲੀ-ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਅੱਜ ਵੀ ਮੋਰਚੇ ਵਿੱਚ ਆਉਂਦੇ ਰਹੇ।  ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਕਿਸਾਨ ਯੂਨੀਅਨ ਦੇ ਸੂਬਾੲੀ ਪ੍ਰਧਾਨ ਰੁਲਦੂ ਸਿੰਘ ਮਾਨਸਾ, ਸੂਬਾੲੀ ਆਗੂ ਗੁਰਨਾਮ ਸਿੰਘ ਭੀਖੀ, ਡਕੌਂਦਾ ਦੇ ਸੂਬਾੲੀ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਅਤੇ ਜ਼ਿਲ੍ਹਾ ਸਕੱਤਰ ਸੁਖਵਿੰਦਰ ਸਿੰਘ ਬਾਵਾ ਫੂਲੇਵਾਲਾ, ਉਗਰਾਹਾਂ ਦੇ ਸੂਬਾੲੀ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਤੋਂ ਇਲਾਵਾ ਜ਼ੋਰਾ ਸਿੰਘ ਨਸਰਾਲੀ ਤੇ ਸੁਖਪਾਲ ਸਿੰਘ ਖਿਆਲੀ ਵਾਲਾ ਨੇ ਕਿਹਾ ਕਿ ਸਿਆਸੀ ਆਗੂ ਰੋਟੀਆਂ ਸੇਕਣ ਲਈ ਝੂਠੀ ਹਮਦਰਦੀ ਜਤਾੳੁਣ ਧਰਨੇ ਵਿੱਚ ਆਉਂਦੇ ਹਨ ਜਦੋਂ ਕਿਸੇ ਸਿਆਸੀ ਆਗੂ ਨੂੰ ਇੱਥੇ ਬੁਲਾਇਆ ਹੀ ਨਹੀਂ ਗਿਆ ਤਾਂ ਉਨ੍ਹਾਂ ਦੇ ਧਰਨੇ ਵਿੱਚ ਆਉਣ ਦਾ ਕੋੲੀ ਮਤਲਬ ਨਹੀਂ ਹੈ? ਉਨ੍ਹਾਂ ਕਿਹਾ ਕਿ ਸਾਰੇ ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕਰਕੇ 28 ਸਤੰਬਰ ਤੋਂ 1 ਅਕਤੂਬਰ ਤੱਕ ਜ਼ਿਲ੍ਹਾ ਹੈੱਡ ਕੁਆਰਟਰਾਂ ’ਤੇ ਮੋਰਚੇ ਖੋਲ੍ਹੇ ਜਾਣਗੇ। ੳੁਨ੍ਹਾਂ ਕਿਹਾ ਕਿ ਧਰਨੇ ਦੌਰਾਨ ਖ਼ੁਦਕੁਸ਼ੀ ਕਰਨ ਵਾਲੇ ਕਿਸਾਨ ਕੁਲਦੀਪ ਸਿੰਘ ਚੁੱਘੇ ਕਲਾਂ ਦੀ ਦੇਹ ਅੱਜ ਵੀ ਫ਼ਰੀਦਕੋਟ ਮੈਡੀਕਲ ਕਾਲਜ ਵਿੱਚ ਫਰੀਜ਼ਰ ਵਿੱਚ ਲੱਗੀ ਹੋਈ ਹੈ, ਜਿਸ ਦਾ ਸਸਕਾਰ ਮੰਗਾਂ ਪੂਰੀਆਂ ਕਰਨ ’ਤੇ ਹੋਵੇਗਾ।

Facebook Comment
Project by : XtremeStudioz