Close
Menu

ਕੁਝ ਲੋਕਾਂ ਨੂੰ ਕਦੇ ਰਾਮ, ਕਦੇ ਪਟੇਲ ਯਾਦ ਆਉਂਦੇ ਹਨ : ਨਿਤੀਸ਼

-- 17 December,2013

ਪਟਨਾ— ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸੋਮਵਾਰ ਨੂੰ ਲੈਕਪਾਲ ਬਿੱਲ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਕੇਂਦਰ ‘ਚ ਮਜ਼ਬੂਤ ਲੋਕਪਾਲ ਬਣਾਉਣ ਦੀ ਤਿਆਰੀ ਹੈ। ਉਨ੍ਹਾਂ ਇਸ਼ਾਰਿਆਂ-ਇਸ਼ਾਰਿਆਂ ‘ਚ ਭਾਜਪਾ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਨਰਿੰਦਰ ਮੋਦੀ ‘ਤੇ ਨਿਸ਼ਾਨਾ ਲਗਾਉਂਦੇ ਹੋਏ ਕਿਹਾ ਕਿ ਕੁਝ ਲੋਕਾਂ ਨੂੰ ਆਜ਼ਾਦੀ ਦੇ 60 ਸਾਲਾਂ ਬਾਅਦ ਸਰਦਾਰ ਵੱਲਭ ਭਾਈ ਪਟੇਲ ਦੀ ਯਾਦ ਆਈ ਹੈ। ਪਟਨਾ ‘ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਲੋਕਾਂ ਨੂੰ ਕਦੇ ਰਾਮ ਤਾਂ ਕਦੇ ਪਟੇਲ ਯਾਦ ਆਉਂਦੇ ਹਨ। ਅਜਿਹੇ ਲੋਕਾਂ ਨੂੰ ਦੇਸ਼ ਦੀ ਸਮੱਸਿਆ ਦਾ ਹਲ ਯਾਦ ਨਹੀਂ ਆਉਂਦਾ। ਨਿਤੀਸ਼ ਨੇ ਕਿਹਾ ਕਿ ਇਸ ਗੱਲ ‘ਤੇ ਬਹਿਸ ਹੋਣੀ ਚਾਹੀਦੀ ਹੈ ਕਿ ਦੇਸ਼ ਦੀ ਗਰੀਬੀ ਦੂਰ ਕਰਨ ਲਈ ਕਿਹੜੀਆਂ ਸਮਾਜਿਕ ਅਤੇ ਆਰਥਿਕ ਨੀਤੀਆਂ ਹੋਣਗੀਆਂ। ਵਿਦੇਸ਼ੀ ਨੀਤੀ ਕਿਸ ਤਰ੍ਹਾਂ ਦੀ ਹੋਵੇਗੀ ਅਤੇ ਗੁਆਂਢੀਆਂ ਨਾਲ ਸੰਬੰਧ ਕਿਸ ਤਰ੍ਹਾਂ ਦੇ ਹੋਣਗੇ। ਉਨ੍ਹਾਂ ਕਿਹਾ ਕਿ ਦੇਸ਼ ਦੀ ਏਕਤਾ ਜ਼ਰੂਰੀ ਹੈ, ਪਰ ਦੇਸ਼ ਦੀ ਇਕ ਬਹੁਤ ਵੱਡੀ ਆਬਾਦੀ ਨੂੰ ਵੱਖ ਰੱਖ ਕੇ ਦੇਸ਼ ਨੂੰ ਇਕ ਨਹੀਂ ਰੱਖਿਆ ਜਾ ਸਕਦਾ। ਧਰਮ ਅਤੇ ਮਜ਼ਹਬ ਦੇ ਆਧਾਰ ‘ਤੇ ਭਾਵਨਾ ਜਗਾ ਕੇ ਦੇਸ਼ ਨੂੰ ਇਕ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਬਿਹਾਰ ‘ਚ ਮਜ਼ਬੂਤ ਲੋਕਅਯੁਕਤ ਕਾਨੂੰਨ ਬਣਾਇਆ ਗਿਆ ਹੈ। ਕਾਂਗਰਸ ਵਲੋਂ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਅਹੁਦੇ ਦਾ ਉਮੀਦਵਾਰ ਬਣਾਏ ਜਾਣ ਦੇ ਸੰਬੰਧ ‘ਚ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਕਿਸੇ ਵੀ ਪਾਰਟੀ ਨੂੰ ਅਧਿਕਾਰ ਹੈ ਕਿ ਉਹ ਕਿਸੇ ਨੂੰ ਵੀ ਪ੍ਰਧਾਨ ਮੰਤਰੀ ਦਾ ਉਮੀਦਵਾਰ ਬਣਾਏ ਜਾਂ ਨਾ ਬਣਾਏ।

Facebook Comment
Project by : XtremeStudioz