Close
Menu

ਕੇਂਦਰ ਦੀ ਕਾਂਗਰਸ ਸਰਕਾਰ ਨੇ ਆਪਣੇ ਕਾਰਜਕਾਲ ‘ਚ ਪੰਜਾਬ ਦੀ ਸਾਰ ਨਹੀਂ ਲਈ : ਬੀਬੀ ਬਾਦਲ

-- 20 May,2015

ਸੰਗਤ ਮੰਡੀ-ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਪਿੰਡ ਮਛਾਣਾ ਵਿਖੇ ਸੰਗਤ ਦਰਸ਼ਨ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਬੀਬੀ ਬਾਦਲ ਵਲੋਂ ਲੜਕੀਆਂ ਨੂੰ ਸਿਲਾਈ-ਕਢਾਈ ‘ਚ ਨਿਪੁੰਨ ਬਣਾਉਣ ਲਈ 16 ਸਿਲਾਈ ਮਸ਼ੀਨਾਂ ਵੀ ਦਿੱਤੀਆਂ ਗਈਆਂ। ਇਸ ਮੌਕੇ ਉਨ੍ਹਾਂ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ 10 ਸਾਲਾਂ ਦੇ ਆਪਣੇ ਕਾਰਜਕਾਲ ਵਿਚ ਕੇਂਦਰ ਦੀ ਕਾਂਗਰਸ ਸਰਕਾਰ ਨੇ ਪੰਜਾਬ ਦੀ ਕੋਈ ਸਾਰ ਨਹੀਂ ਲਈ, ਜਦਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਹੁਣ ਪੰਜਾਬ ਨੂੰ ਬਣਦੀ ਨੁਮਾਇੰਦਗੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੌਜੂਦਾ ਸਰਕਾਰ ਕਾਰਨ ਹੀ ਸੂਬਿਆਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਸੂਬਿਆਂ ਨੂੰ 60 ਫੀਸਦੀ ਪੈਸਾ ਕੇਂਦਰ ਵਲੋਂ ਦਿੱਤਾ ਜਾ ਰਿਹਾ ਹੈ, ਤਾਂ ਜੋ ਉਹ ਆਪਣੇ ਪੱਧਰ ‘ਤੇ ਰਾਜਾਂ ਦਾ ਵਿਕਾਸ ਕਰ ਸਕਣ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਤਾਂ ਘਪਲੇ ਕਰਕੇ ਦੇਸ਼ ਦੇ ਖਜ਼ਾਨੇ ਨੂੰ ਲੁੱਟ ਕੇ ਦੇਸ਼ ਨੂੰ ਕਰਜ਼ਾਈ ਬਣਾ ਦਿੱਤਾ ਹੈ।   ਇਸ ਮੌਕੇ ਸਾਬਕਾ ਐੱਮ. ਪੀ. ਬੀਬੀ ਪਰਮਜੀਤ ਕੌਰ ਗੁਲਸ਼ਨ, ਹਲਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ, ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ, ਸੀਨੀਅਰ ਅਕਾਲੀ ਆਗੂ ਗੁਰਬਿੰਦਰ ਸਿੰਘ ਗੋਰਾ ਮੁਹਾਲਾ, ਨਗਰ ਕੌਂਸਲ ਸੰਗਤ ਦੇ ਪ੍ਰਧਾਨ ਜਵਾਲਾ ਸਿੰਘ, ਨਗਰ ਕੌਂਸਲ ਸੰਗਤ ਦੇ ਸਾਬਕਾ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਪਵਨ ਕੁਮਾਰ ਟੈਣੀ, ਜਥੇਦਾਰ ਮੱਖਣ ਸਿੰਘ ਗਹਿਰੀ ਬੁੱਟਰ, ਉਪ ਮੁੱਖ ਮੰਤਰੀ ਦੇ ਓ. ਐੱਸ. ਡੀ. ਮਨੀਸ਼ ਕੁਮਾਰ, ਹਰਿੰਦਰ ਸਿੰਘ ਸਰਾਂ, ਸਹਾਇਕ ਮੀਡੀਆ ਸਲਾਹਕਾਰ ਹਰਜਿੰਦਰ ਸਿੰਘ ਸਿੱਧੂ, ਜ਼ਿਲਾ ਪ੍ਰੈੱਸ ਸਕੱਤਰ ਸ਼੍ਰੋਮਣੀ ਅਕਾਲੀ ਦਲ ਓਮ ਪ੍ਰਕਾਸ਼ ਮੌਜੂਦ ਸਨ।

Facebook Comment
Project by : XtremeStudioz