Close
Menu

ਕੇਂਦਰ ਸਰਕਾਰ ਵਿਦੇਸ਼ਾਂ ਵਿਚ ਪੰਜਾਬੀਆਂ ਦੇ ਜਾਨ-ਮਾਲ ਦੀ ਰਾਖੀ ਵਿਚ ਬੁਰੀ ਤਰ੍ਹਾਂ ਨਾਕਾਮ- ਸੁਖਬੀਰ

-- 10 August,2013

011

ਮੋਗਾ,10 ਅਗਸਤ (ਦੇਸ ਪ੍ਰਦੇਸ ਟਾਈਮਜ਼)-ਪੰਜਾਬ ਦੇ ਉਪ ਮੁੱਖ ਮੰਤਰੀ ਸ਼ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਕਾਂਗਰਸ ਦੀ ਅਗਵਾਈ ਵਾਲੀ ਯੂæਪੀæਏæ ਸਰਕਾਰ ਵਿਦੇਸ਼ਾਂ ਵਿਚ ਪੰਜਾਬੀਆਂ ਦੇ ਧੜਾਧੜ ਹੋ ਰਹੇ ਕਤਲਾਂ ਨੂੰ ਰੋਕਣ ਲਈ ਕੁਝ ਵੀ ਨਹੀਂ ਕਰ ਰਹੀ ਹੈ। ਅੱਜ ਇੱਥੇ ਮੋਗਾ ਜਿਲ੍ਹੇ ਦੇ 344 ਸਰਪੰਚਾਂ ਤੇ 2457 ਪੰਚਾਂ ਨੂੰ ਅਹੁਦੇ ਦੀ ਸੁਹੰ ਚੁਕਾਉਣ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ ਬਾਦਲ ਨੇ ਕਿਹਾ ਕਿ ਭਾਵੇਂ ਵਿਦੇਸ਼ਾਂ ਵਿਚ ਸਿੱਖਾਂ ਦੀ ਆਨ ਤੇ ਸ਼ਾਨ ਪੱਗ ਦਾ ਮਸਲਾ ਹੋਵੇ ਤਾਂ ਵਿਦੇਸ਼ਾਂ ਵਿਚ ਤੇ ਖਾਸ ਕਰਕੇ ਫਿਲਪਾਇਨਜ਼ ਵਿਖੇ ਪੰਜਾਬੀਆਂ ਦੇ ਲਗਾਤਾਰ ਹੋ ਰਹੇ ਕਤਲਾਂ ਦਾ , ਕੇਂਦਰ ਸਰਕਾਰ ਬਿਲਕੁਲ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕੋਲ ਵਿਦੇਸ਼ ਨੀਤੀ ਤੇ ਕੂਟਨੀਤੀ ਨਾਂ ਦੀ ਕੋਈ ਚੀਜ਼ ਨਹੀਂ ਹੈ, ਜਿਸ ਕਰਕੇ ਅੰਤਰਰਾਸ਼ਟਰੀ ਪੱਧਰ ‘ਤੇ ਦੇਸ਼ ਦਾ ਨਾਮ ਨੂੰ ਵੱਟਾ ਲੱਗ ਰਿਹਾ ਹੈ।  ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਅਫਸੋਸਨਾਕ ਗੱਲ ਇਹ ਹੈ ਕਿ ਦੇਸ਼ ਦਾ ਪ੍ਰਧਾਨ ਮੰਤਰੀ ਇਕ ਸਿੱਖ ਹੈ ਤੇ ਵਿਦੇਸ਼ ਰਾਜ ਮੰਤਰੀ ਵੀ ਇਕ ਸਿੱਖ ਔਰਤ ਹੈ, ਤੇ ਇਸ ਦੇ ਬਾਵਜੂਦ ਸਿੱਖ ਦੁਨੀਆਂ ਵਿਚ ਕਿਤੇ ਵੀ ਸੁਰੱਖਿਅਤ ਨਹੀਂ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਸ਼ ਪ੍ਰਤਾਪ ਸਿੰਘ ਬਾਜਵਾ ਦੀ ਹਾਲਤ ਤਰਸਯੋਗ ਹੈ ਕਿਉਂ ਜੋ ਨਾ ਤਾਂ ਕਾਂਗਰਸ ਹਾਈਕਮਾਨ ਉਨ੍ਹਾਂ ਨੂੰ ਤਵੱਜੋਂ ਦੇ ਰਹੀ ਹੈ ਤੇ ਨਾ ਹੀ ਪੰਜਾਬ ਦੇ ਕਾਂਗਰਸੀ ਉਨ੍ਹਾਂ ਦੀ ਗੱਲ ਸੁਣ ਰਹੇ ਹਨ। ਆਈæਏæਅਧਿਕਾਰੀ ਦੁਰਗਾ ਸ਼ਕਤੀ ਨਾਗਪਾਲ ਦੀ ਮੁਅੱਤਲੀ ਦੇ ਮੁੱਦੇ ‘ਤੇ ਸ਼ ਬਾਜਵਾ ਦੀ ਚੁੱਪ ਸਬੰਧੀ ਗੱਲ ਕਰਦਿਆਂ ਸ਼ ਬਾਦਲ ਨੇ ਕਿਹਾ ਕਿ ਕਾਂਗਰਸ ਇਸ ਮੁੱਦੇ ਬਾਰੇ ਗੱਲ ਕਰਨ ਦਾ ਨੈਤਿਕ ਹੱਕ ਵੀ ਗੁਆ ਚੁੱਕੀ ਹੈ। ਉਨ੍ਹਾਂ ਕਿਹਾ ਕਿ  ਬੀਤੇ ਕੱਲ੍ਹ ਹੀ ਕਾਂਗਰਸ ਦੇ ਸ਼ਾਸ਼ਨ ਵਾਲੇ ਸੂਬੇ ਹਿਮਾਚਲ ਪ੍ਰਦੇਸ਼ ਵਿਚ ਨਾਲਾਗੜ੍ਹ ਦੇ ਐਸ਼ਡੀæਐਮæ ਯੂਨਿਸ ਖਾਨ ਨੂੰ ਰੇਤ ਮਾਫੀਆ ਵਲੋਂ ਕਤਲ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਅਸਲ ਵਿਚ ਰੇਤ ਮਾਫੀਆ ਨੂੰ ਕਾਂਗਰਸ ਦੇ ਸਨੀਅਰ ਆਗੂਆਂ ਦੀ ਸ਼ਹਿ ਹੈ। ਉਨ੍ਹਾਂ ਕਿਹਾ ਕਿ ਬਾਜਵਾ ਨੂੰ ਪੰਜਾਬ ਦੀਆਂ ਰੇਤੇ ਦੀਆਂ ਖੱਡਾਂ ਵਿਚ ਖੁਦਾਈ ਦੀ ਇਜ਼ਾਜ਼ਤ ਲਈ ਕੇਂਦਰੀ ਵਾਤਾਵਰਣ ਮੰਤਰਾਲੇ ਅੱਗੇ ਧਰਨਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਵਿਧਾਇਕਾਂ ਵਲੋਂ ਮੁੱਖ ਮੰਤਰੀ ਦੇ ਸੰਗਤ ਦਰਸ਼ਨ ਦੌਰਾਨ ਖਲਲ ਪਾਉਣ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਸਾਰਾ ਡਰਾਮਾ ਸੰਗਤ ਦਰਸ਼ਨ ਦੀ ਸਫਲਤਾ ਦਿਖਾਉਂਦਾ ਹੈ ਕਿਉਂ ਜੋ ਇਸ ਦੌਰਾਨ ਮੌਕੇ ‘ਤੇ ਹੀ ਲੋਕਾਂ ਦੀਆਂ ਸਮੱਸਿਆਵਾਂ ਹੱਲ ਹੁੰਦੀਆਂ ਹਨ।
ਮਨਪ੍ਰੀਤ ਦੇ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਣ ਬਾਰੇ ਇਕ ਸਵਾਲ ਦਾ ਉੱਤਰ ਦਿੰਦਿਆਂ ਸ਼ ਬਾਦਲ ਨੇ ਕਿਹਾ ਕਿ ਇਸ਼ ਸਬੰਧੀ ਪਾਰਟੀ ਹੀ ਫੈਸਲਾ ਕਰੇਗੀ।
ਗੁਜਰਾਤ ਦੇ ਪੰਜਾਬੀ ਕਿਸਾਨਾਂ ਬਾਰੇ ਇਕ ਸਵਾਲ ਦੇ ਉੱਤਰ ਵਿਚ ਸ਼ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਸ਼ ਪਰਕਾਸ਼ ਸਿੰਘ ਬਾਦਲ ਵਲੋਂ ਸੀਨੀਅਰ ਭਾਜਪਾ ਨੇਤਾਵਾਂ ਨਾਲ ਇਹ ਮੁੱਦਾ ਉਠਾਇਆ ਗਿਆ ਸੀ, ਜਿਸ ਪਿੱਛੋਂ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਨਰਿੰਦਰ ਮੋਦੀ ਸਪੱਸ਼ਟ ਕਰ ਚੁੱਕੇ ਹਨ ਕਿ ਸੂਬਾ ਸਰਕਾਰ ਉਨ੍ਹਾਂ ਨੂੰ ਉਜਾੜ ਨਹੀਂ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਐਡਵੋਕੇਟ ਜਨਰਲ ਨੂੰ ਹੁਕਮ ਦੇ ਦਿੱਤਾ ਹੈ ਕਿ ਕਿਸਾਨਾਂ ਨੂੰ ਹਰ ਸੰਭਵ ਕਾਨੂੰਨੀ ਸਹਾਇਤਾ ਦਿੱਤ ਜਾਵੇ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵਿਚ ਉਨ੍ਹਾਂ ਦੇ ਕੇਸ ਦਾ ਸਾਰਾ ਖਰਚਾ ਪੰਜਾਬ ਸਰਕਾਰ ਕਰ ਰਹੀ ਹੈ।
ਪੰਜਾਬ ਵਾਸੀਆਂ ਲਈ ਸਿਹਤ ਬੀਮਾ ਯੋਜਨਾ ਦਾ ਐਲਾਨ ਕਰਦਿਆਂ ਕਿਹਾ ਕਿ ਨਵੇਂ ਸਰਵੇ ਪਿੱਛੋਂ ਆਟਾ ਦਾਲ ਸਕੀਮ ਤਹਿਤ ਆਉਣ ਵਾਲੇ 30 ਲੱਖ ਪਰਿਵਾਰਾਂ ਨੂੰ 30 ਹਜ਼ਾਰ ਤੱਕ ਦਾ ਮੁਫਤ ਸਿਹਤ ਬੀਮਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਸਾਰੇ ਹਸਪਤਾਲਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿਚ ਲੋਕਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸੂਬੇ ਵਿਚ 1700 ਕਰੋੜ ਮਨਜ਼ੂਰ ਕਰ ਦਿੱਤੇ ਗਏ ਹਨ ਜਿਸ ਨਾਲ ਅਗਲੇ 4 ਮਹੀਨਿਆਂ ਦੌਰਾਨ ਸਾਰੀਆਂ ਲਿੰਕ ਸੜਕਾਂ ਦਾ ਨਵੀਨੀਕਰਨ ਕੀਤਾ ਜਾਵੇਗਾ।ਇਸ ਤੋਂ ਇਲਾਵਾ ਅਗਲੇ 3 ਸਾਲਾਂ ਦੌਰਾਨ  ਸਾਲ ਤੱਕ ਸਾਰੇ ਸ਼ਹਿਰਾਂ ਨੂੰ 4 -6 ਮਾਰਗੀ ਸੜਕਾਂ ਨਾਲ ਜੋੜ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 40 ਹਜ਼ਾਰ ਕਰੋੜ ਦੀ ਲਾਗਤ ਨਾਲ ਉਸਾਰੇ ਗਏ 3 ਥਰਮਲ ਪਲਾਂਟ ਅਗਲੇ 6 ਮਹੀਨੇ ਤੱਕ ਬਿਜਲੀ ਉਤਾਪਾਦਨ ਸ਼ੁਰੂ ਕਰ ਦੇਣਗੇ।
ਉਨ੍ਹਾਂ ਸਰਪੰਚਾਂ ਤੇ ਪੰਚਾਂ ਨੂੰ ਪਿੰਡਾਂ ਦੇ ਵਿਕਾਸ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਪੰਚਾਇਤਾਂ ਨੂੰ ਈ-ਪੰਚਾਇਤ ਪ੍ਰੋਜੈਕਟ ਅਧੀਨ 90 ਫੀਸਦੀ ਪੰਚਾਇਤਾਂ ਦੇ ਕੰਮ-ਕਾਜ ਦਾ ਕੰਪਿਊਟਰੀਕਰਨ ਕੀਤਾ ਜਾ ਚੁੱਕਾ ਹੈ। ਉਨ੍ਹਾਂ  ਸਰਪੰਚਾਂ-ਪੰਚਾਂ ਨੂੰ ਅਪੀਲ ਕੀਤੀ ਕਿ ਉਹ ਮਿਹਨਤ, ਲਗਨ ਅਤੇ ਬਗੈਰ ਕਿਸੇ ਭੇਦ-ਭਾਵ ਤੋਂ ਲੋਕਾਂ ਦੀ ਸੇਵਾ ਕਰਨ ਅਤੇ ਪਿੰਡਾਂ ਦਾ ਵਿਕਾਸ ਕਰਨ ਨੂੰ ਯਕੀਨੀ ਬਣਾਉਣ। ਸ਼ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ 13047 ਪਿੰਡਾਂ ਦੇ ਸਰਵਪੱਖੀ ਵਿਕਾਸ ਲਈ 10,000 ਕਰੋੜ ਰੁਪਏ ਖਰਚ ਕਰੇਗੀ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਅਗਲੇ ਦੋ ਮਹੀਨਿਆਂ ਵਿੱਚ ਗਰਾਂਟਾ ਜਾਰੀ ਕੀਤੀਆਂ ਜਾਣਗੀਆਂ।

Facebook Comment
Project by : XtremeStudioz