Close
Menu

ਕੇਂਦਰ ਸਰਕਾਰ ਵੱਲੋਂ ਕਣਕ ਦੀ ਖਰੀਦ ਦੇ ਮਾਪਦੰਡਾਂ ਵਿੱਚ ਢਿੱਲ ਦੇਣ ਬਾਰੇ ਮੁੱਖ ਮੰਤਰੀ ਦੀ ਬੇਨਤੀ ਪ੍ਰਵਾਨ

-- 26 April,2019

ਚੰਡੀਗੜ•, 26 ਅਪ੍ਰੈਲ
ਭਾਰਤ ਸਰਕਾਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੇਮੌਸਮੇ ਮੀਂਹ ਨਾਲ ਕਣਕ ਦੀ ਫਸਲ ਨੂੰ ਪੁੱਜੇ ਨੁਕਸਾਨ ਦੀ ਸੂਰਤ ਵਿੱਚ ਕਣਕ ਦੀ ਖਰੀਦ ਦੇ ਮਾਪਦੰਡਾਂ ‘ਚ ਢਿੱਲ ਦੇਣ ਲਈ ਕੀਤੀ ਬੇਨਤੀ ਨੂੰ ਪ੍ਰਵਾਨ ਕਰ ਲਿਆ ਹੈ। ਕੇਂਦਰ ਨੇ ਮੀਂਹ ਨਾਲ ਕਣਕ ਦੇ ਦਾਣੇ ਦੀ ਚਮਕ ਅਤੇ ਕੁਦਰਤੀ ਰੰਗ (ਲਸਟਰ ਲੌਸ) ਪ੍ਰਭਾਵਿਤ ਹੋਣ ਕਰਕੇ ਇਸ ਸਬੰਧੀ ਸ਼ਰਤਾਂ ਵਿੱਚ ਅੰਤਮ ਰਿਪੋਰਟ ਆਉਣ ਤੱਕ ਢਿੱਲ ਦੇਣ ਦਾ ਫੈਸਲਾ ਕੀਤਾ ਹੈ। 
ਮੁੱਖ ਮੰਤਰੀ ਨੇ ਇਸ ਹਫ਼ਤੇ ਦੇ ਸ਼ੁਰੂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੀਂਹ ਨਾਲ ਕਿਸਾਨਾਂ ਨੂੰ ਕਣਕ ਦੀ ਫਸਲ ਦੇ ਹੋਏ ਨੁਕਸਾਨ ਦੇ ਮੱਦੇਨਜ਼ਰ ਖਰੀਦ ਦੇ ਨਿਯਮਾਂ ‘ਚ ਢਿੱਲ ਦੇਣ ਦੀ ਅਪੀਲ ਕੀਤੀ ਸੀ।
ਮੁੱਖ ਮੰਤਰੀ ਦੀ ਮੰਗ ਪ੍ਰਤੀ ਹੁੰਗਾਰਾ ਭਰਦਿਆਂ ਕੇਂਦਰ ਸਰਕਾਰ ਨੇ ਸਾਲ 2019-2020 ਦੇ ਹਾੜ•ੀ ਮੰਡੀਕਰਨ ਸੀਜ਼ਨ ਦੌਰਾਨ ਇਕਸਾਰ ਮਾਪਦੰਡਾਂ ਵਿੱਚ ਆਰਜ਼ੀ ਆਧਾਰ ‘ਤੇ ਢਿੱਲ ਦੇ ਕੇ ਸੂਬੇ ਵਿੱਚੋਂ ਕਣਕ ਖਰੀਦਣ ਦਾ ਫੈਸਲਾ ਕੀਤਾ ਹੈ। ਕਣਕ ਦੀ ਖਰੀਦ ਸਬੰਧੀ ਸ਼ਰਤਾਂ ਵਿੱਚ ਢਿੱਲ ਦੇਣ ਦਾ ਫੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਜੋ ਸਾਂਝੀ ਟੀਮ ਦੀ ਅੰਤਿਮ ਰਿਪੋਰਟ ਹਾਸਲ ਹੋਣ ਤੱਕ ਜਾਰੀ ਰਹੇਗਾ।
ਇਹ ਪ੍ਰਗਟਾਵਾ ਕਰਦਿਆਂ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਖਪਤਕਾਰ ਮਾਮਲਿਆਂ, ਖੁਰਾਕ ਤੇ ਜਨਤਕ ਵੰਡ ਪ੍ਰਣਾਲੀ ਮੰਤਰਾਲੇ ਨੇ ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੂੰ ਆਪਣੇ ਫੈਸਲੇ ਬਾਰੇ ਜਾਣੂੰ ਕਰਵਾ ਦਿੱਤਾ ਹੈ। ਕੇਂਦਰ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਫਸਲ ਦੇ ਦਾਣਿਆਂ ਦਾ ਕੁਦਰਤੀ ਰੰਗ ਤੇ ਚਮਕ ਪ੍ਰਭਾਵਿਤ ਹੋਣ (ਲਸਟਰ ਲੌਸ) ਸਬੰਧੀ ਸ਼ਰਤਾਂ ‘ਚ ਢਿੱਲ ਦਿੰਦਿਆਂ ਇਸ ਨੂੰ 10 ਫੀਸਦੀ ਤੱਕ ਕਰ ਦਿੱਤਾ ਗਿਆ ਹੈ ਜਿਸ ‘ਤੇ ਕੋਈ ਵੈਲਿਊ ਕੱਟ ਨਹੀਂ ਹੋਵੇਗਾ। ਮੰਤਰਾਲੇ ਨੇ ਜ਼ਿਲ•ਾ ਆਧਾਰ ‘ਤੇ ਵੀ ਇਨ•ਾਂ ਸ਼ਰਤਾਂ ਵਿੱਚ ਢਿੱਲ ਦੇਣ ਦੀ ਆਗਿਆ ਦਿੱਤੀ ਹੈ ਜਿਸ ਤਹਿਤ ਬਠਿੰਡਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਫਿਰੋਜ਼ਪੁਰ ਜ਼ਿਲਿ•ਆਂ ਵਿੱਚ 50 ਫੀਸਦੀ ਤੱਕ ਜਦਕਿ ਫਾਜ਼ਿਲਕਾ ਅਤੇ ਹੁਸ਼ਿਆਰਪੁਰ ਜ਼ਿਲਿ•ਆਂ ਵਿੱਚ 75 ਫੀਸਦੀ ਤੱਕ ਦੀ ਇਜਾਜ਼ਤ ਦਿੱਤੀ ਗਈ ਹੈ।
ਬੁਲਾਰੇ ਨੇ ਦੱਸਿਆ ਕਿ ਉਹ ਦਾਣੇ ਜਿਨ•ਾਂ ਦੀ ਚਮਕ ਤੇ ਕੁਦਰਤੀ ਰੰਗ 10 ਫੀਸਦੀ ਤੋਂ ਵਧੇਰੇ ਪ੍ਰਭਾਵਿਤ ਹੈ ਅਤੇ ਸੁੰਗੜੇ ਤੇ ਟੁੱਟੇ ਦਾਣੇ ਦੀ ਮਾਤਰਾ 75 ਫੀਸਦੀ ਤੱਕ ਹੈ, ਦੀ ਖਰੀਦ ‘ਚ ਸਿੱਧੇ ਤੌਰ ‘ਤੇ ਇਕ ਚੌਥਾਈ ਵੈਲਿਊ ਕੱਟ ਲਾਇਆ ਜਾਵੇਗਾ। ਜਿਹੜੀ ਕਣਕ ਖਰੀਦੀ ਜਾਵੇਗੀ, ਉਸ ਦਾ ਭੰਡਾਰਨ ਅਤੇ ਹਿਸਾਬ-ਕਿਤਾਬ ਵੱਖਰੇ ਤੌਰ ‘ਤੇ ਰੱਖਿਆ ਜਾਵੇਗਾ। ਮਾਪਦੰਡਾਂ ਵਿੱਚ ਢਿੱਲ ਦੇ ਕੇ ਖਰੀਦੀ ਕਣਕ ਦੇ ਭੰਡਾਰ ਨੂੰ ਅਤੀ ਮਹੱਤਵਪੂਰਨ ਪਹਿਲ ਦੇ ਆਧਾਰ ‘ਤੇ ਨਿਪਟਾ ਦਿੱਤਾ ਜਾਵੇਗਾ।

Facebook Comment
Project by : XtremeStudioz