Close
Menu

ਕੇਜਰੀਵਾਲ ਤੇ ਸਾਥੀਆਂ ਖ਼ਿਲਾਫ਼ ਜਾਰੀ ਗ਼ੈਰ-ਜ਼ਮਾਨਤੀ ਵਾਰੰਟਾਂ ’ਤੇ ਰੋਕ

-- 25 April,2019

ਨਵੀਂ ਦਿੱਲੀ, 25 ਅਪਰੈਲ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਸਵਰਾਜ ਇੰਡੀਆ ਦੇ ਪ੍ਰਮੁੱਖ ਯੋਗੇਂਦਰ ਯਾਦਵ ਖ਼ਿਲਾਫ਼ ਬੀਤੇ ਦਿਨ ਜਾਰੀ ਗ਼ੈਰ-ਜ਼ਮਾਨਤੀ ਵਾਰੰਟਾਂ ’ਤੇ ਰਾਊਜ਼ ਐਵੇਨਿਊ ਅਦਾਲਤ ਨੇ ਰੋਕ ਲਾ ਦਿੱਤੀ ਹੈ। ਮਾਣਹਾਨੀ ਨਾਲ ਜੁੜੇ ਇਸ ਕੇਸ ਦੀ ਅਗਲੀ ਸੁਣਵਾਈ 29 ਅਪਰੈਲ ਨੂੰ ਹੋਵੇਗੀ।
ਜੱਜ ਸਮਰ ਵਿਸ਼ਾਲ ਨੇ ਲੰਘੇ ਮੰਗਲਵਾਰ ਨੂੰ ਇਨ੍ਹਾਂ ਤਿੰਨਾਂ ਆਗੂਆਂ ਖ਼ਿਲਾਫ਼ ਮਾਣਹਾਨੀ ਦੇ ਮੁਕੱਦਮੇ ਵਿੱਚ ਅਦਾਲਤ ਅੱਗੇ ਪੇਸ਼ ਨਾ ਹੋਣ ਕਰਕੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਸਨ। ਅੱਜ ਇਨ੍ਹਾਂ ਆਗੂਆਂ ਦੇ ਵਕੀਲ ਅਦਾਲਤ ਵਿੱਚ ਪੇਸ਼ ਹੋਏ ਤੇ ਗ਼ੈਰ-ਜ਼ਮਾਨਤੀ ਵਾਰੰਟ ਰੱਦ ਕਰਨ ਦੀ ਅਪੀਲ ਕੀਤੀ।

Facebook Comment
Project by : XtremeStudioz