Close
Menu

ਕੇਜਰੀਵਾਲ ਨੂੰ ਨਿੱਜੀ ਪੇਸ਼ੀ ਤੋਂ ਮਿਲੀ ਰਾਹਤ

-- 31 May,2015

ਨਵੀਂ ਦਿੱਲੀ, 31ਮਈ – ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਦੇ ਘਰ ਬਾਹਰ 2012 ‘ਚ ਪ੍ਰਦਰਸ਼ਨ ਕਰਨ ਦੇ ਮਾਮਲੇ ‘ਚ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਿਜੀ ਪੇਸ਼ੀ ਤੋਂ ਰਾਹਤ ਦੇ ਦਿੱਤੀ ਹੈ | ਜਸਟਿਸ ਧੀਰਜ ਮਿਤਲ ਨੇ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਵਕੀਲ ਪ੍ਰਸ਼ਾਂਤ ਭੂਸ਼ਨ ਤੇ ਹੋਰ ਨੇਤਾਵਾਂ ਨੂੰ ਨਿਜੀ ਪੇਸ਼ੀ ਤੋਂ ਛੋਟ ਦੇਣ ਵਾਲੀ ਅਰਜੀ ਨੂੰ ਮਨਜ਼ੂਰੀ ਦੇ ਦਿੱਤੀ | ਕੇਜਰੀਵਾਲ ਦੇ ਵਕੀਲ ਰਿਸ਼ੀਕੇਸ਼ ਕੁਮਾਰ ਤੇ ਨੇਹਾ ਰਸਤੋਗੀ ਨੇ ਅਦਾਲਤ ਨੂੰ ਦੱਸਿਆ ਕਿ ਕੁਝ ਰਾਜਨੀਤਕ ਜਿਮੇਵਾਰੀਆਂ ਕਾਰਨ ਕੇਜਰੀਵਾਲ ਅਦਾਲਤ ‘ਚ ਪੇਸ਼ ਨਹੀਂ ਹੋ ਸਕਣਗੇ |

Facebook Comment
Project by : XtremeStudioz