Close
Menu

ਕੈਨੇਡਾ ਚੋਣਾਂ ‘ਚ ਕਿਸੀ ਵੀ ਪਾਰਟੀ ਨੂੰ ਬਹੁਮਤ ਮਿਲਣਾ ਔਖਾ

-- 09 September,2015

ਟੋਰਾਂਟੋ— ਕੈਨੇਡਾ ਦੀਆਂ ਫੈਡਰਲ ਚੋਣਾਂ 19 ਸਤੰਬਰ ਨੂੰ ਹੋਣ ਜਾ ਰਹੀਆਂ ਹਨ। ਚੋਣਾਂ ਇੰਨੀਆਂ ਨਜਦੀਕ ਆ ਚੁੱਕੀਆਂ ਹਨ ਪਰ ਅਜੇ ਤੱਕ ਇਹ ਕਹਿਣਾ ਮੁਸ਼ਕਿਲ ਹੈ ਕਿ ਲੋਕਾਂ ਦਾ ਰੁਝਾਨ ਕਿਸ ਪਾਰਟੀ ਵੱਲ ਹੈ। ਇਨ੍ਹਾਂ ਚੋਣਾਂ ਵਿਚ ਅਜੇ ਤੱਕ ਕਿਸੇ ਪਾਰਟੀ ਨੂੰ ਬਹੁਮਤ ਮਿਲਦਾ ਦਿਖਾਈ ਨਹੀਂ ਦਿੰਦਾ।
ਦੱਸਿਆ ਜਾ ਰਿਹਾ ਹੈ ਕਿ ਕੈਨੇਡਾ ਦੀਆਂ ਫੈਡਰਲ ਚੋਣਾਂ ਵਿਚ ਮੁੱਖ ਮੁਕਾਬਲਾ ਲਿਬਰਲ, ਕੰਜ਼ਰਵੇਟਿਵ ਅਤੇ ਐੱਨ. ਡੀ. ਪੀ. ਵਿਚਕਾਰ ਹੈ ਪਰ ਇਨ੍ਹਾਂ ਤਿੰਨਾਂ ‘ਚੋਂ ਕਿਸੀ ਵੀ ਪਾਰਟੀ ਨੇ ਅਜੇ ਤੱਕ ਕੋਈ ਠੋਸ ਪ੍ਰੋਗਰਾਮ ਪੇਸ਼ ਨਹੀਂ ਕੀਤਾ ਹੈ। ਦੂਜੇ ਪਾਸੇ ਕੈਨੇਡਾ ਦੀ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਲੋਕਾਂ ਦੇ ਗੁੱਸੇ ਦਾ ਸ਼ਿਕਾਰ ਹੋ ਸਕਦੀ ਹੈ ਪਰ ਦੂਜੀਆਂ ਪਾਰਟੀਆਂ ਪ੍ਰਤੀ ਲੋਕਾਂ ਦੀ ਸੋਚ ਵੀ ਜ਼ਿਆਦਾ ਵਧੀਆ ਨਹੀਂ ਹੋ ਸਕੀ ਹੈ। ਅਜਿਹੇ ਵਿਚ ਦੇਖਣਾ ਹੋਵੇਗਾ ਕਿ ਕੈਨੇਡਾ ਦੇ ਲੋਕ ਸੱਤਾਧਾਰੀ ਪਾਰਟੀ ‘ਤੇ ਦੁਬਾਰਾ ਭਰੋਸਾ ਕਰਦੇ ਹਨ ਜਾਂ ਫਿਰ ਦੂਜੀਆਂ ਪਾਰਟੀਆਂ ਨੂੰ ਮੌਕਾ ਦਿੰਦੇ ਹਨ।

Facebook Comment
Project by : XtremeStudioz